ਸਿੱਖ ਖਬਰਾਂ

ਦੇਸ਼ ਦੀ ਵੰਡ ਵੇਲੇ ਜਾਨ ਗਵਾਉਣ ਵਾਲੇ ਪੰਜਾਬੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਜਾਵੇਗੀ ਸ਼ਰਧਾਂਜਲੀ

August 10, 2022 | By

ਚੰਡੀਗੜ੍ਹ – 15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ। ਇਸ ਨਮਿਤ 14 ਅਗਸਤ 2020 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 16 ਅਗਸਤ ਨੂੰ ਭੋਗ ਉਪਰੰਤ ਸੰਗਤੀ ਤੋਰ ਤੇ ਅਰਦਾਸ ਕੀਤੀ ਜਾਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਇਸ ਅਰਦਾਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,