Site icon Sikh Siyasat News

26 ਜਨਵਰੀ ਨੂੰ ਭਾਰਤੀ ਸਫਾਰਤਖਾਨੇ ਅੱਗੇ ਰੋਸ ਪ੍ਰਦਰਸ਼ਨ ਕਰਕੇ ਕਾਲਾ ਦਿਨ ਮਨਾਇਆ

ਫਰੈਕਫਰਟ (27 ਜਨਵਰੀ, 2010): ਹਿੰਦੋਸਤਾਨ ਦੇ 61ਵੇਂ ਗੰਣਤੰਤਰਤਾ ਦਿਵਸ ਨੂੰ ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਫਰੈਕਫਰਟ ਵਿਖੇ ਭਾਰਤੀ ਸਫਾਰਤਖਾਨੇ ਅੱਗੇ ਭਾਰੀ ਰੋਹ ਮਜ਼ਾਹਾਰਾ ਕਰਕੇ 26 ਜਨਵਰੀ ਨੂੰ ਕਾਲੇ ਦਿਵਸ ਦੇ ਤੌਰ ਤੇ ਮਨਾਇਆ।

26 ਜਨਵਰੀ ਨੂੰ ਭਾਰਤੀ ਸਫਾਰਤਖਾਨੇ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਿੱਖ ਪ੍ਰਦਰਸ਼ਨਕਾਰੀ

ਪੰਥਕ ਜਥੇਬੰਦੀਆਂ ਦੇ ਸੱਦੇ ਤੇ ਜਰਮਨ ਦੇ ਵੱਖ ਵੱਖ ਸ਼ਹਿਰਾਂ ਤੋਂ ਪੰਹੁਚੇ ਮੁਜਾਹਿਰਾਕਾਰੀਆਂ ਨੇ ਫਰੈਕਫਰਟ ਦੇ ਮੁੱਖ ਰੇਲਵੇ ਸਟੇਸ਼ਨ ਸਾਹਮਣੇ ਇੱਕਠੇ ਹੋ ਕੇ ਜਰਮਨ ਭਾਸ਼ਾ ਵਿੱਚ ਲਿਟਰੇਚਰ ਵੰਡਿਆ। ਸਿੱਖ ਪ੍ਰਦਰਸ਼ਨਕਾਰੀਆਂ ਨੇ ਸਿੱਖਾਂ ਉੱਤੇ ਹੋ ਰਹੇ ਜ਼ੁਲਮਾਂ ਵਾਲੀਆਂ ਤਸਵੀਰਾਂ ਦਿਖਾ ਕੇ ਭਾਰਤੀ ਲੋਕਤੰਤਰ ਦਾ ਪਾਜ ਉਘੇੜਿਆ। ਇਸ ਮੌਕੇ ਰੋਹ ਵਿੱਚ ਆ ਕੇ ਨੌਜਵਾਨਾਂ ਨੇ ਸਿੱਖ ਅਜ਼ਾਦ ਵਤਨ ਖਾਲਿਸਤਾਨ ਦੇ ਹੱਕ ਨਾਅਰੇ ਲਗਾਏ।

ਮਹਾਨ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਭਿੰਡਰਾਂਵਾਲਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਕਾਸ਼ ਗੰਜਾਊ ਨਾਹਰੇ ਗਜਾਉਂਦਾ ਇਹ ਕਾਫਲਾ ਭਾਰਤੀ ਕੌਸਲੇਟ ਅੱਗੇ ਪੰਹੁਚਿਆਂ ਜਿਥੇ ਆਗੂਆਂ ਵੱਲੋਂ ਵਿਚਾਰ ਸਾਂਝੇ ਕੀਤੇ ਗਏ।

ਇਸ ਪ੍ਰਦਰਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ, ਸਿੱਖ ਫੈਡਰੇਸ਼ਨ ਜਰਮਨੀ, ਸ਼ਰੋਮਣੀ ਅਕਾਲੀ ਦਲ ਅਮ੍ਰਿਤਸਰ, ਬੱਬਰ ਖਾਲਸਾ ਜਰਮਨੀ, ਦਲ ਖਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਈ.ਵੀ. ਦੇ ਬੁਲਾਰਿਆਂ ਨੇ ਵਿਚਾਰ ਰੱਖੇ।

ਇਸ ਮੌਕੇ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਦਿਆਲ ਸਿੰਘ ਲਾਲੀ ਭਾਈ ਜਤਿੰਦਰਬੀਰ ਸਿੰਘ ਭਾਈ ਅਮਰਜੀਤ ਸਿੰਘ ਮੰਗੂਪੁਰ ਸ੍ਰ. ਗੁਰਸ਼ਰਨਜੀਤ ਸਿੰਘ ਭਾਈ ਜਸਵਿੰਦਰ ਸਿੰਘ ,ਬੱਬਰ ਖਾਲਸਾ ਇੰਟਰਨੈਸ਼ਨਲ ਦੇ ਭਾਈ ਅਮਰਜੀਤ ਸਿੰਘ ਬੱਬਰ, ਸ਼ਰੋਮਣੀ ਆਕਾਲੀ ਦਲ ਅੰਮ੍ਰਿਤਸਰ ਦੇ ਭਾਈ ਜਗਤਾਰ ਸਿੰਘ ਮਾਹਲ , ਭਾਈ ਭਪਿੰਦਰ ਸਿੰਘ ਸੁਖਪ੍ਰੀਤ ਸਿੰਘ, ਦਲ ਖਾਲਸਾ ਜਰਮਨੀ ਦੇ ਭਾਈ ਗੁਰਦੀਪ ਸਿੰਘ ਪ੍ਰਦੇਸੀ, ਬੱਬਰ ਖਾਲਸਾ ਜਰਮਨੀ ਦੇ ਭਾਈ ਰਜਿੰਦਰ ਸਿੰਘ ,ਭਾਈ ਜਸਵੰਤ ਸਿੰਘ ਬੱਬਰ,ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਭਾਈ ਅਵਤਾਰ ਸਿੰਘ ,ਭਾਈ ਲਖਵਿੰਦਰ ਸਿੰਘ ਮੱਲੀ ਤੇ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਈ. ਵੀ. ਦੇ ਭਾਈ ਸੁਰਜੀਤ ਸਿੰਘ ਮਾਹਲ, ਗੁਰਦੁਆਰਾ ਸਿੱਖ ਸੈਟਰ ਫਰੈਕਫਰਟ ਦੀ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ ,ਭਾਈ ਮਨਜੀਤ ਸਿੰਘ, ਭਾਈ ਸੱਜਣ ਸਿੰਘ, ਭਾਈ ਕਰਨੈਲ਼ ਸਿੰਘ ਪ੍ਰਦੇਸੀ, ਗੁਰਦੁਆਰਾ ਕਲੋਨ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ, ਭਾਈ ਅਵਤਾਰ ਸਿੰਘ ਸੁਟਗਾਟ, ਭਾਈ ਪ੍ਰਤਾਪ ਸਿੰਘ ਬੱਬਰ ਭਾਈ ਗੁਰਪਾਲ ਸਿੰਘ ਬੱਬਰ ਭਾਈ ਅਵਤਾਰ ਸਿੰਘ ਨਿੱਝਰ, ਭਾਈ ਅੰਗਰੇਜ਼ ਸਿੰਘ,ਭਾਈ ਗੁਰਮੀਤ ਸਿੰਘ ,ਕੁਲਵਿੰਦਰ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਬਲਕਾਰ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਜਸਵੀਰ ਸਿੰਘ ,ਕੁਲਦੀਪ ਸਿੰਘ ,ਗੁਰਭੇਜ ਸਿੰਘ ਰੰਧਾਵਾ, ਬਲਦੇਵ ਸਿੰਘ ਅਤੇ ਹਰਮੀਤ ਸਿੰਘ ਸ਼ਾਮਲ ਹੋਏ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version