ਖਾਸ ਖਬਰਾਂ » ਸਿੱਖ ਖਬਰਾਂ

9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਕਤ ਸਿੰਘ ਨੂੰ ਸੁਣਾਈ 3 ਸਾਲ ਦੀ ਸਜ਼ਾ

May 21, 2018 | By

ਅੰਮ੍ਰਿਤਸਰ: ਭਾਰਤੀ ਨਿਆਪਾਲਿਕਾ ਦੇ ਅਣਮਨੁੱਖੀ ਨਿਜ਼ਾਮ ਦੀ ਅੱਜ ਉਸ ਸਮੇਂ ਇਕ ਹੋਰ ਉਦਾਹਰਣ ਸਾਹਮਣੇ ਆਈ ਜਦੋਂ 9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਬੰਦ ਇਕ ਸਿੱਖ ਸਿਆਸੀ ਕੈਦੀ ਨੂੰ ਅਦਾਲਤ ਨੇ ਅੱਜ ਤਿੰਨ ਸਾਲਾਂ ਦੀ ਸਜ਼ਾ ਸੁਣਾਈ। ਜੰਮੂ ਨਾਲ ਸਬੰਧਿਤ ਸਿੱਖ ਬਰਕਤ ਸਿੰਘ ਨੂੰ 2009 ਦੇ ਇਕ ਅਸਲਾ ਬਰਾਮਦਗੀ ਕੇਸ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ। ਬਰਕਾਰ ਸਿੰਘ ਨੂੰ 2009 ਵਿਚ ਸਪੈਸ਼ਲ ਆਪਰੇਸ਼ਨਸ ਅੰਮ੍ਰਿਤਸਰ ਪੁਲਿਸ ਨੇ ਇਸ ਕੇਸ ਵਿਚ ਨਾਮਜ਼ਦ ਕੀਤਾ ਸੀ। ਉਨ੍ਹਾਂ ਖਿਲਾਫ ਦਰਜ ਐਫ.ਆਈ.ਆਰ ਨੰਬਰ 38 ਵਿਚ ਅਸਲਾ ਬਰਾਮਦਗੀ ਸਬੰਧੀ ਕੇਸ ਦਰਜ ਕੀਤਾ ਗਿਆ ਸੀ ਜਿਸ ਵਿਚ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ) ਅਤੇ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ 420, 467, 468 ਅਤੇ 471 ਵੀ ਸ਼ਾਮਿਲ ਕੀਤੀਆਂ ਸਨ।

ਬਰਕਤ ਸਿੰਘ ਜੰਮੂ (ਖੱਬੇ), ਵਕੀਲ ਜਸਪਾਲ ਸਿੰਘ ਮੰਝਪੁਰ (ਸੱਜੇ)

ਬਰਕਤ ਸਿੰਘ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਬਰਕਤ ਸਿੰਘ ਨੂੰ ਯੂ.ਏ.ਪੀ.ਏ ਅਤੇ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ ਵਿਚੋਂ ਬਰੀ ਕੀਤਾ ਹੈ ਅਤੇ ਅਸਲਾ ਕਾਨੂੰਨ ਅਧੀਨ 3 ਸਾਲ ਦੀ ਕੈਦ ਅਤੇ 5000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਰਕਤ ਸਿੰਘ ਨੂੰ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਹੋਇਆਂ 9 ਸਾਲ ਹੋ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,