ਆਮ ਖਬਰਾਂ

ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

November 3, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ (3 ਨਵੰਬਰ, 2017) ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਕੀਰਤਨ ਵਾਲੇ ਰਸਤਿਆਂ ਦੀ ਸੰਗਤਾਂ ਨੇ ਸਤਿਕਾਰ ਵਜੋਂ ਸਫਾਈ ਕੀਤੀ ਅਤੇ ਥਾਂ-ਥਾਂ ਚਾਹ, ਪਾਣੀ, ਮਠਿਆਈਆਂ, ਫਰੂਟ ਤੇ ਹੋਰ ਖਾਣ ਵਾਲੇ ਪਦਾਰਥਾਂ ਦੇ ਲੰਗਰ ਲਗਾਏ ਗਏ।

ਨਗਰ ਕੀਰਤਨ ਦਾ ਦ੍ਰਿਸ਼

ਨਗਰ ਕੀਰਤਨ ਦਾ ਦ੍ਰਿਸ਼

ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਵਿੰਦਰ ਸਿੰਘ ਸੱਭਰਵਾਲ, ਰਾਮਪਾਲ ਸਿੰਘ ਬਹਿਣੀਵਾਲ, ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ, ਅਵਤਾਰ ਸਿੰਘ ਵਣਵਾਲਾ, ਤਜਿੰਦਰ ਸਿੰਘ, ਭੁਪਿੰਦਰ ਸਿੰਘ ਅਸੰਧ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ-ਸਭਾਵਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਜਥੇਬੰਦੀਆਂ, ਗੱਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਢਾਬ ਬਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ।

ਸਬੰਧਤ ਖ਼ਬਰ:

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਸਰਕਾਰ ਵਲੋਂ 2600 ਵੀਜ਼ੇ ਜਾਰੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,