ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ

ਸਿਮਰਨਜੀਤ ਸਿੰਘ ਮਾਨ ਨੇ ਬੀਐਸਪੀ ਮੁਖੀ ਮਾਇਆਵਤੀ ਬਾਰੇ ਕੀਤੀ ਇਤਰਾਜਯੋਗ ਟਿੱਪਣੀ ਲਈ ਮੁਆਫੀ ਮੰਗੀ

June 13, 2018 | By

ਚੰਡੀਗੜ੍ਹ: ਬਰਗਾੜੀ ਵਿਖੇ 1 ਜੂਨ ਨੂੰ ਹੋਏ ਪੰਥਕ ਇਕੱਠ ਵਿਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਮੁਆਫੀ ਮੰਗਣ ਦੀ ਜਾਣਕਾਰੀ ਹੈ।

ਸਿਮਰਨਜੀਤ ਸਿੰਘ ਮਾਨ

ਚੱਬਾ ਵਿਖੇ ਹੋਏ ਸਰਬੱਤ ਖ਼ਾਲਸਾ ਵਲੋਂ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਵਰਤੇ ਸ਼ਬਦਾਂ ਦੀ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਸਖਤ ਨਿਖੇਧੀ ਕੀਤੀ ਗਈ ਤੇ ਉਨ੍ਹਾਂ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਇਸ ਸਬੰਧੀ ਉਨ੍ਹਾਂ ਨੇ ਤਲਬ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਨੇ ਆਪਣਾ ਬਿਆਨ ਵਾਪਿਸ ਲੈਂਦਿਆਂ ਕਿਹਾ ਕਿ ਉਹ ਔਰਤਾਂ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੇ ਕਹਿਣ ਦਾ ਉਹ ਭਾਵ ਨਹੀਂ ਸੀ ਜੋ ਉਨ੍ਹਾਂ ਤੋਂ ਕਿਹਾ ਗਿਆ। ਭਾਈ ਮੰਡ ਨੇ ਕਿਹਾ ਕਿ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੀ ਗਲਤੀ ਦੁਬਾਰਾ ਨਾ ਕੀਤੀ ਜਾਵੇ।

ਜਿਕਰਯੋਗ ਹੈ ਕਿ ਸਿੱਖ ਬੁੱਧੀਜੀਵੀਆਂ ਵਲੋਂ ਵੀ ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ ਦੀ ਨਿੰਦਾ ਕੀਤੀ ਗਈ। ਇਕ ਲਿਖਤੀ ਬਿਆਨ ਵਿਚ ਗੁਰਤੇਜ ਸਿੰਘ ਆਈ.ਏ.ਐਸ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਸੁਖਦੇਵ ਸਿੰਘ ਪੱਤਰਕਾਰ, ਜਸਪਾਲ ਸਿੰਘ ਸਿੱਧੂ ਪੱਤਰਕਾਰ ਅਤੇ ਕੇਂਦਰੀ ਸਿੰਘ ਸਭਾ ਤੋਂ ਗੁਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਨਿੰਦਾ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,