January 8, 2015 | By ਸਿੱਖ ਸਿਆਸਤ ਬਿਊਰੋ
ਸੁਪਰੀਮ ਕੋਰਟ ਜਾਣ ਦੀ ਵੀ ਤਿਆਰੀ
ਨਵੀਂ ਦਿੱਲੀ ( 7 ਜਨਵਰੀ 2015): ਅੱਜ ਪ੍ਰੈਸ ਕਾਨਫ੍ਰੈਨਸ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ਵਿੱਚ ਸੋਮਵਾਰ 12 ਜਨਵਰੀ ਨੂੰ ਪ੍ਰਧਾਨ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਜੀਕੇ ਅਤੇ ਹੋਰ
ਆਪਣੀ ਸਜਾਵਾਂ ਭੁਗਤ ਚੁੱਕੇ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਤੇ 14 ਨਵੰਬਰ ਤੋਂ ਭੁੱਖ ਹੜਤਾਲ ਤੇ ਅੰਬਾਲਾ ਵਿੱਚ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਾਨੁੰ ਸਾਰਿਆਂ ਨੂੰ ਰਲ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਡਟਕੇ ਹਿਮਾਇਤ ਕਰਨ ਦੀ ਲੋੜ ਹੈ ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖਾਂ ਨੂੰ ਨਿਸ਼ਾਨੇ ਤੇ ਲੈਣ ਕਰਕੇ ਸਿੱਖਾਂ ਦੇ ਮਨਾਂ ਵਿੱਚ ਡੁੰਘਾਂ ਗੁਸਾ ਹੈ।
ਕਮੇਟੀ ਵੱਲੋਂ ਸਿੱਖ ਕੈਦੀਆਂ ਦੀ ਹਿਮਾਇਤ ੱਚ ਭਾਰਤੀ ਕਾਨੂੰਨ ਦੀ ਧਰਾਵਾਂ ਅਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਪੂਰੇ ਤੱਥਾਂ ਸਹਿਤ 13 ਪੰਨਿਆਂ ਦਾ ਇਕ ਪੱਤਰ ਭੇਜਿਆ ਗਿਆ ਹੈ ਤੇ ਉਸ ਪੱਤਰ ਤੋਂ ਸਾਹਮਣੇ ਆਏ ਤੱਥਾਂ ਨੂੰ ਲੈ ਕੇ ਸਿੱਖ ਕੈਦੀਆਂ ਦੀ ਰਿਹਾਈ ਵਾਸਤੇ ਕਮੇਟੀ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।
ਜੀ.ਕੇ. ਨੇ ਸਰਕਾਰਾਂ ਦੀ ਸ਼ਹਿ ਤੇ ਜੇਲ ਅਧਿਕਾਰੀਆਂ ਵੱਲੋਂ ਸਿੱਖ ਕੈਦੀਆਂ ਨਾਲ ਮਤਰੇਈ ਮਾਂ ਵਾਂਗ ਸਲੂਕ ਕਰਨ ਦਾ ਵੀ ਦੋਸ਼ ਲਗਾਇਆ ਹੈ।
ਦਿੱਲੀ ਕਮੇਟੀ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਜੇਲ ਪ੍ਰਸ਼ਾਸਨ ਦੇ ਵਤੀਰੇ ਤੇ ਅਫ਼ਸੋਸ ਜਤਾਉਂਦੇ ਹੋਏ ਕਿਹਾ ਕਿ ਜੇਲ ਪ੍ਰਸ਼ਾਸਨ ਕੈਦੀ ਦੇ ਵਿਵਹਾਰ ਅਤੇ ਉਸ ਦੀ ਅਪਰਾਧ ਤੋਂ ਦੂਰ ਜਾਣ ਦੀ ਕੋਸ਼ਿਸ਼ਾਂ ਨੂੰ ਅਧਾਰ ਬਣਾਕੇ ਨਿਰਧਾਰਿਤ ਸਜਾ ਤੋਂ ਪਹਿਲੇ ਵੀ ਛੱਡਣ ਦੀ ਸਥਾਨਕ ਸਰਕਾਰਾਂ ਨੂੰ ਅਪੀਲ ਕਰ ਸਕਦਾ ਹੈ ਪਰ ਸਿੱਖ ਕੈਦੀਆਂ ਨੂੰ ਕਦੇ ਵੀ ਇਸ ਹਲਾਤਾਂ ਦਾ ਫਾਇਦਾ ਨਹੀਂ ਦਿੱਤਾ ਗਿਆ ਸਗੋਂ ਸਜਾਵਾਂ ਪੂਰੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਜੇਲ ਦੀ ਚਾਰ ਦੀਵਾਰੀ ਤੋਂ ਬਾਹਰ ਨਿਕਲਣ ਤੋਂ ਰੋਕਣ ਲਈ ਯਤਨ ਕੀਤੇ ਜਾਂਦੇ ਰਹੇ ਹਨ।
ਇਸ ਮੌਕੇ ਦਿੱਲੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੈਂਬਰ ਪਰਮਜੀਤ ਸਿੰਘ ਰਾਣਾ ਕੁਲਵੰਤ ਸਿੰਘ ਬਾਠ, ਜਸਬੀਰ ਸਿੰਘ ਜੱਸੀ, ਮਨਮੋਹਨ ਸਿੰਘ, ਜਤਿੰਦਰਪਾਲ ਸਿੰਘ ਗੋਲਡੀ ਅਤੇ ਲੀਗਲ ਐਕਸ਼ਨ ਕਮੇਟੀ ਦੇ ਕੋ ਚੇਅਰਮੈਨ ਜਸਵਿੰਦਰ ਸਿੰਘ ਜੋਲੀ ਮੌਜੂਦ ਸਨ।
Related Topics: DSGMC, Manjeet Singh GK, Sikhs in Jails