ਆਮ ਖਬਰਾਂ

ਮਿਸਲ ਪੰਜ-ਆਬ ਕਮੇਟੀ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਹੋਈ ਮੁਹਿੰਮ ਨੂੰ ਮਿਲ ਰਿਹਾ ਭਰਮਾ ਹੁੰਗਾਰਾ

May 8, 2023 | By

ਚੰਡੀਗੜ੍ਹ –  ਮਿਸਲ ਪੰਜ-ਆਬ ਕਮੇਟੀ ਵੱਲੋਂ ਨਹਿਰੀ ਪਾਣੀ ਦੀ ਪ੍ਰਾਪਤੀ ਲਈ ਚਲਾਈ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਬੀਤੇ ਦਿਨੀ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਸਾਹਿਬ ਵਿਖੇ ਸਾਡਾ ਏਕਾ ਜ਼ਿੰਦਾਬਾਦ ਮੋਰਚਾ ਅਤੇ ਮਿਸਲ ਪੰਜ-ਆਬ  ਦੀ ਸਾਂਝੀ ਇਕੱਤਰਤਾ ਵਿੱਚ ਬੀਬੀਆਂ ਵੱਲੋਂ ਵੱਡੀ ਤਾਦਾਦ ਵਿੱਚ ਹਾਜ਼ਰੀ ਭਰੀ ਗਈ ।

ਸਾਂਝੀ ਇਕੱਤਰਤਾ ਵਿੱਚ ਬੀਬੀਆਂ ਵੱਲੋਂ ਵੱਡੀ ਤਾਦਾਦ ਵਿੱਚ ਹਾਜ਼ਰੀ ਭਰੀ ਗਈ ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਸੇਖੋਂ, ਡਾ ਮਨਦੀਪ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਸਾਡੇ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਜ਼ਿਆਦਾ ਮਾਤਰਾ ਵਿੱਚ ਅਤੇ ਬੜੀ ਤੇਜ਼ੀ ਨਾਲ ਬਾਹਰ ਕੱਢਣ ਕਰਕੇ ਜਲ ਸੰਕਟ ਦਾ ਕਾਰਨ ਬਣ ਰਿਹਾ ਹੈ, ਸਰਕਾਰੀ ਅੰਕੜਿਆਂ ਅਨੁਸਾਰ ਧਰਤੀ ਹੇਠਾਂ 1000 ਫੁੱਟ ਦੀ ਡੂੰਘਾਈ ਤੱਕ 16 ਤੋਂ 17 ਸਾਲਾਂ ਦਾ ਪਾਣੀ ਬਚਿਆ ਹੈ, ਬਹੁਤ ਡੂੰਘੇ ਬੋਰ ਕਰਨਾ ਹਰ ਕਿਸਾਨ ਦੇ ਵੱਸ ਦੀ ਗੱਲ ਨਹੀਂ ਅਤੇ ਬਹੁਤੇ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਪੀਣ ਯੋਗ ਵੀ ਨਹੀਂ ਰਿਹਾ ਅਤੇ ਇਸ ਇਲਾਕੇ ਦੇ ਬੰਦ ਹੋ ਚੁੱਕੇ ਖਾਲੇ ਕਸੀਆਂ ਨੂੰ ਨਵਿਆਂ ਕੇ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਿੰਡਾਂ ਤੱਕ ਨਹਿਰੀ ਪਾਣੀ ਖੇਤਾਂ ਦੀ ਸਿੰਚਾਈ ਲਈ ਅਤੇ ਸਾਫ਼ ਕਰਕੇ ਪੀਣ ਲਈ ਮਿਲਣਾ ਬਹੁਤ ਜ਼ਰੂਰੀ ਹੈ, ਨਹਿਰੀ ਪਾਣੀ ਤੋਂ ਪਣ ਬਿਜਲੀ ਪ੍ਰਾਜੈਕਟ ਲਗਾ ਕੇ ਪਿੰਡਾਂ ਦੀਆਂ ਬਿਜਲੀ ਊਰਜਾ ਦੀਆਂ ਲੋੜਾਂ ਦੀ ਪੂਰਤੀ ਕਰਨ, ਨਹਿਰੀ ਪਾਣੀ ਨੂੰ ਖੇਤਾਂ ਵਿੱਚ ਪਾਈਪਾਂ ਦੱਬਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਤੋਂ ਇਲਾਵਾ ਇਲਾਕੇ ਵਿੱਚੋਂ ਨਿਕਲਦੀਆਂ ਨਹਿਰਾਂ ਵਿੱਚ ਹਰ ਸਮੇਂ ਮਿੱਥੀ ਸਮਰੱਥਾ ਅਨੁਸਾਰ ਪਾਣੀ ਚਲਦਾ ਰੱਖਣ ਲਈ ਵਿਚਾਰ ਚਰਚਾ ਕੀਤੀ ਗਈ।

ਇਸ ਤੋਂ ਬਾਅਦ ਸਾਡਾ ਏਕਾ ਜ਼ਿੰਦਾਬਾਦ ਮੋਰਚਾ ਪੰਜਾਬ ਜਥੇਬੰਦੀ ਵੱਲੋਂ ਸਾਂਝੇ ਤੌਰ ਤੇ ਨਹਿਰੀ ਪਾਣੀ ਦੀ ਮੰਗ ਲਈ ਸਾਂਝੇ ਤੌਰ ਤੇ ਮਤਾ ਪਾ ਕੇ ਮਿਸਲ ਪੰਜ-ਆਬ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਸੇਖੋਂ, ਡਾਕਟਰ ਮਨਦੀਪ ਸਿੰਘ ਅਤੇ ਭਾਈ ਜੁਝਾਰ ਸਿੰਘ ਨੂੰ ਸੌਂਪਿਆ ਗਿਆ ਅਤੇ ਨਾਲ ਹੀ ਸਾਡਾ ਏਕਾ ਜ਼ਿੰਦਾਬਾਦ ਜਥੇਬੰਦੀ ਵੱਲੋਂ ਜਲਦ ਹੀ ਨਹਿਰੀ ਪਾਣੀ ਦੀ ਮੰਗ ਲਈ ਪਿੰਡਾਂ ਦੀਆਂ ਪੰਚਾਇਤਾਂ ਤੋਂ ਮਤੇ ਪਵਾ ਕੇ ਮਿਸਲ ਪੰਜ-ਆਬ ਕਮੇਟੀ ਨੂੰ ਸੌਂਪਣ ਅਤੇ ਕਮੇਟੀ ਦਾ ਹਰ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੁੱਡਾ, ਜਸਵੀਰ ਸਿੰਘ ਅਤੇ ਸਾਡਾ ਏਕਾ ਜ਼ਿੰਦਾਬਾਦ ਮੋਰਚਾ ਪੰਜਾਬ ਜਥੇਬੰਦੀ ਦੇ ਮੈਂਬਰ ਬੀਬੀ ਰਣਜੀਤ ਕੌਰ ,ਪਰਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਸੁਨੀਤਾ ਰਾਣੀ, ਸੁਖਵਿੰਦਰ ਕੌਰ, ਵਿਦਿਆ ਰਾਣੀ ਆਦਿ ਹਾਜ਼ਰ ਸਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,