ਖਾਸ ਖਬਰਾਂ » ਸਿਆਸੀ ਖਬਰਾਂ

‘ਆਪ’ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕਪੂਰੀ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੋਂ

November 11, 2016 | By

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸੁਪਰੀਮ ਕੋਰਟ ਵੱਲੋਂ ਐੱਸਵਾਈਐਲ ਦੇ ਮੁੱਦੇ ’ਤੇ ਪੰਜਾਬ ਵਿਰੁੱਧ ਦਿੱਤੇ ਫ਼ੈਸਲੇ ਦੇ ਪ੍ਰਤੀਕਰਮ ਵਜੋਂ 11 ਨਵੰਬਰ ਤੋਂ ਕਪੂਰੀ (ਪਟਿਆਲਾ) ਵਿੱਚ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ‘ਆਪ’ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਕਾਰਨ ਹੀ ਪੰਜਾਬੀਆਂ ਨੂੰ ਇਹ ਦਿਨ ਦੇਖਣੇ ਪਏ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੰਸਦ ਦੀ ਥਾਂ ਪਾਰਟੀ ਤੋਂ ਅਸਤੀਫ਼ਾ ਦੇਣ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਸਤੀਫ਼ੇ ਦਾ ਡਰਾਮਾ ਕਰਨ ਦੀ ਥਾਂ ਪੰਜਾਬੀਆਂ ਤੋਂ ਮੁਆਫ਼ੀ ਮੰਗਣ।

ਸੰਬੰਬਤ ਖ਼ਬਰ:

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਖਿਲਾਫ ਫੈਸਲਾ; ਕਿਹਾ ਲਿੰਕ ਨਹਿਰ ਬਣੇਗੀ; ਅਮਰਿੰਦਰ ਵਲੋਂ ਅਸਤੀਫਾ …

ਇਸ ਮੌਕੇ ‘ਆਪ’ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸਹਿ ਇੰਚਾਰਜ ਜਰਨੈਲ ਸਿੰਘ, ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ), ਸੀਨੀਅਰ ਆਗੂ ਐਚ.ਐੱਸ. ਫੂਲਕਾ, ਕੰਵਰ ਸੰਧੂ, ਹਿੰਮਤ ਸਿੰਘ ਸ਼ੇਰਗਿੱਲ, ਸੁਖਪਾਲ ਖਹਿਰਾ ਤੇ ਗੁਲਸ਼ਨ ਛਾਬੜਾ ਨੇ 11 ਨਵੰਬਰ ਤੋਂ ਕਪੂਰੀ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚਾਂਦੀ ਦੀ ਕਹੀ ਮੁਹੱਈਆ ਕਰਵਾਕੇ ਉਸ ਵੇਲੇ ਦੀ ਕਾਂਗਰਸ ਸੁਪਰੀਮੋ ਇੰਦਰਾ ਗਾਂਧੀ ਕੋਲੋਂ ਕਪੂਰੀ ਵਿੱਚ ਐੱਸਵਾਈਐਲ ਦਾ ਟੱਕ ਲਵਾਇਆ ਸੀ ਅਤੇ ਬਾਦਲਾਂ ਨੇ ਇਸ ਨਹਿਰ ਲਈ ਜ਼ਮੀਨ ਐਕੁਆਇਰ ਕਰਕੇ ਇਸ ਦੀ ਖ਼ੁਦਾਈ ਕਰਵਾਈ ਸੀ। ਇਸ ਲਈ ਕਾਂਗਰਸ ਅਤੇ ਅਕਾਲੀ ਐੱਸਵਾਈਐਲ ਦੇ ਮੁੱਦੇ ’ਤੇ ਬਰਾਬਰ ਦੇ ਦੋਸ਼ੀ ਹਨ।

ਪੂਰਾ ਪੜ੍ਹੋ: ਸੁਪਰੀਮ ਕੋਰਟ ਦਾ ਫੈਸਲਾ;

sci-judgement-on-punjab-termination-of-agreements-act-pdf

ਉਨ੍ਹਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਨੇ ਇਸ ਮੁੱਦੇ ਉਪਰ ਸਿਰਫ਼ ਰਾਇ ਦਿੱਤੀ ਹੈ। ਇਸ ਲਈ ਹੁਣ ਵੀ ਮੋਦੀ ਸਰਕਾਰ ਸੰਸਦ ਵਿੱਚ ਪੰਜਾਬ ਦੇ ਹੱਕਾਂ ਨੂੰ ਸੁਰੱਖਿਅਤ ਰੱਖ ਸਕਦੀ ਹੈ ਅਤੇ ‘ਆਪ’ ਦੇ ਸੰਸਦ ਮੈਂਬਰ ਅਸਤੀਫ਼ੇ ਦੇਣ ਦੀ ਥਾਂ ਇਸ ਮੁੱਦੇ ਉਪਰ ਮੋਦੀ ਸਰਕਾਰ ਨੂੰ ਘੇਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਬੁਲਾਰਾ ਰਣਦੀਪ ਸੂਰਜੇਵਾਲ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਕੇ ਸਪੱਸ਼ਟ ਕਰ ਚੁੱਕਾ ਹੈ ਕਿ ਕਾਂਗਰਸ ਦੀ ਲੀਡਰਸ਼ਿਪ ਅੱਜ ਵੀ ਪੰਜਾਬ ਦੇ ਵਿਰੁੱਧ ਭੁਗਤ ਰਹੀ ਹੈ।

ਸੰਬੰਬਤ ਖ਼ਬਰ:

ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਵੀਡੀਓ ਦੇਖੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , , , , , , ,