ਆਮ ਖਬਰਾਂ

ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ‘ਚ ਵਿਸ਼ੇਸ਼ ਮੁਹਿੰਮ ਚਲਾਵੇਗੀ ‘ਆਪ’

May 22, 2018 | By

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ਦਰਿਆ ‘ਚ ਜ਼ਹਿਰੀਲਾ ਸੀਰਾ ਸੁੱਟਣ ਉਪਰੰਤ ਭੱਖੇ ਵਾਤਾਵਰਣ ਦੇ ਮੁੱਦੇ ‘ਤੇ ਆਪਣਾ ਪੱਖ ਦੋਹਰਾਉਦੇ ਹੋਏ ਆਮ ਆਦਮੀ ਪਾਰਟੀ ਨੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਆਪਣਾ ਪ੍ਰਮੁੱਖ ਏਜੰਡਾ ਦੱਸਿਆ ਹੈ। ‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਅੱਜ ਮੁਲਾਕਾਤ ਕਰਕੇਦਾਅਵਾ ਜਤਾਇਆ ਕਿ ਆਮ ਆਦਮੀ ਪਾਰਟੀ ਵਾਤਾਵਰਣ ਅਤੇ ਤਮਾਮ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਪੂਰੀ ਤਰਾਂ ਗੰਭੀਰ ਹੈ।

ਪਿੱਛਲੇ ਦਿਨੀਂ ਬਿਆਸ ਦਰਿਆ ਵਿੱਚ ਸੀਰਾ ਰੋੜ੍ਹੇ ਜਾਣ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਮੱਛੀਆਂ ਮਰ ਗਈਆਂ ਸਨ

‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਡਾ. ਬਲਬੀਰ ਸਿੰਘ ਨੇ ਪਿੰਡਾਂ-ਸ਼ਹਿਰਾਂ ਦੀ ਦੂਸ਼ਿਤ ਨਿਕਾਸੀ ਨੂੰ ਮੁੜ ਸਾਫ਼ ਕਰਨ ਵਾਲੇ ‘ਸੀਚੇਵਾਲ ਮਾਡਲ’ ਨੂੰ ਸਰਕਾਰੀ ਯੋਜਨਾ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ‘ਚ ਲਾਗੂ ਕਰਨ ਦੀ ਮੌਜੂਦਾ ਸਰਕਾਰ ਤੋਂ ਮੰਗ ਕੀਤੀ।

‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਦੇ ਸਾਰੇ ਪਿੰਡ-ਸ਼ਹਿਰ ਅਤੇ ਫੈਕਟਰੀਆਂ-ਕਾਰਖਾਨੇ ‘ਸੀਚੇਵਾਲ ਮਾਡਲ’ ਨੂੰ ਅਪਣਾ ਲੈਂਦੇ ਹਨ ਤਾਂ ਪਾਣੀ ਦੇ ਸਾਰੇ ਕੁਦਰਤੀ ਸਰੋਤ ਪੱਕੇ ਤੌਰ ਉੱਤੇ ਸੁਰੱਖਿਅਤ ਅਤੇ ਨਿਰਮਲ ਹੋ ਜਾਣਗੇ। ਦੂਜੇ ਪਾਸੇ ਪਾਣੀ ਨੂੰ ਖੇਤਾਂ ਵਰਤਿਆ ਜਾ ਸਕੇਗਾ, ਜਿਸ ਨਾਲ ਖੇਤੀਬਾੜੀ ਲਈ ਚੱਲ ਰਹੀ ਪਾਣੀ ਦੀ ਕਮੀ ਦੀ ਵੀ ਥੋੜੀ ਬਹੁਤ ਪੂਰਤੀ ਹੋਵੇਗੀ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਸੁਧਰੇਗਾ।

‘ਬਲਬੀਰ ਸਿੰਘ ਜੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਾਂਭੀ ਜਾ ਰਹੀ ਕਾਲੀ ਵੇਂਈ ਦੀ ਤਸਵੀਰ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ਭਰ ‘ਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਲੋਕ-ਲਹਿਰ ਬਣਾ ਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਦਬਾਅ ਬਣਾਏਗੀ ਕਿ ਉਹ ਕੁਦਰਤੀ ਜਲ-ਸਰੋਤਾਂ ਅਤੇ ਪੌਣ ਪਾਣੀ ਨੂੰ ਦੂਸ਼ਿਤ ਕਰ ਰਹੇ ਮਾਫੀਆ ਅਤੇ ਰਸੂਖਦਾਰ ਲੋਕਾਂ ਨੂੰ ਨੱਥ ਪਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,