Site icon Sikh Siyasat News

ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਵੱਡੀ ਜਿੱਤ

ਮਾਨਸਾ, ( 16 ਮਈ 2014):- ਪੰਜਾਬ ਵਿੱਚ ਲੋਕ ਸਭਾ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਪ੍ਰਾਪਤ ਰੁਝਾਨਾਂ ਨੇ ਵੱਡੀਆਂ  ਅਤੇ ਰਵਾਇਤੀ ਰਾਜਸੀ ਪਾਟੀਆਂ ਦੇ ਆਗੂਆਂ ਨੂੰ ਦੰਦਾਂ ਥੱਲੇ ਜੀਭ ਲੈਣ ਲਈ ਮਜਬੂਰ ਕਰ ਦਿੱਤਾ।ਸਭ ਤੋਂ ਦਿਲਚਸਪ ਮੁਕਾਬਲਾ ਸੰਗਰੂਰ ਤੋਂ ਵੇਖਣ ਨੂੰ ਮਿਲਿਆ ਜਿਥੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਿਆਸਤ ਵਿੱਚ ਪੂਰੇ ਪਰੋੜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੂੰ ਅਤੇ ਕਾਂਗਰਸ ਪਾਰਟੀ ਦੇ ਮੌਜੂਦਾ ਐਮ. ਪੀ ਵਿਜੈ ਇੰਦਰ ਸਿੰਗਲਾ ਨੂੰ ਨਵੀਂ ਹੋਦ ਵਿੱਚ ਆਈ  ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬੀ ਕਮੇਡੀ ਕਿੰਗ ਭਗਵੰਤ ਮਾਨ ਨੇ ਬੂਰੀ ਤਰਾਂ ਪਛਾੜਦਿਆਂ ਹੋਇਆਂ ਵੱਡੀ ਜਿੱਤ ਪ੍ਰਾਪਤ ਕੀਤੀ।

ਭਗਵੰਤ ਮਾਨ ਨੇ ਜਿੱਥੇ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਸੁਖਦੇਵ ਸਿੰਘ ਢੀਂਡਸਾ ਨੂੰ 211721 ਵੋਟਾਂ ਦੇ ਫਰਕ ਨਾਮ ਹਰਾਇਆ ,ਉਸਦੇ ਨਾਲ ਹੀ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਐੱਮ ਪੀ ਵਿਜੈ ਸਿੰਗਲਾ ਦੀ ਜ਼ਮਾਨਤ ਹੀ ਜ਼ਬਤ ਕਰਵਾ ਦਿੱਤੀ ।
ਇਸੇ ਤਰਾਂ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਰੀਦਕੋਟ ਤੋਂ ਚੋਣ ਲੜ ਰਹੇ ਪ੍ਰੋ. ਸਾਧੂ ਸਿੰਘ ਨੇ ਵੀ ਆਪਣੇ  ਨੇੜਲੇ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਪਰਮਜੀਤ  ਕੌਰ ਗੁਲਸ਼ਨ ਨੂੰ ਪੌਣੇ ਦੋ ਲੱਖ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ।
ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਗਾਂਧੀ ਨੇ ਪਟਿਆਲਾ ਲੋਕ ਸਭਾ ਹਲਕਾ ਤਿੰਨ ਵਾਰ ਲਗਾਤਾਰ ਜਿੱਤਣ ਵਾਲੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪਰਨੀਤ ਕੌਰ ਨੂੰ 20000 ਦੇ ਫਰਕ ਨਾਲ ਹਰਾ ਕੇ ਜਿੱਤ ਸਥਾਪਿਤ ਕੀਤੀ।ਲੋਕ ਸਭਾ ਹਲਕਾ ਫਤਹਿਗੜ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਹਰਿੰਦਰ ਸਿੰਘ ਖਾਲਸਾ ਨੇ ਪੰਜਾਹ ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version