ਸਿਆਸੀ ਖਬਰਾਂ

ਹਰਿਆਣਾ ਦੇ ਕਾਲਜਾਂ ਨੂੰ ਦੁਬਾਰਾ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੋਧ

January 17, 2018 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ।

‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਕਿਸੇ ਵੀ ਕੀਮਤ ਉੱਤੇ ਹਰਿਆਣਾ ਦੇ ਕਾਲਜਾਂ ਨੂੰ ਮੁੜ ਤੋਂ ਪੰਜਾਬ ਯੂਨੀਵਰਸਿਟੀ ਨਾਲ ਨਾ ਜੁੜਨ ਦੇਣ ਕਿਉਂਕਿ ਇਸ ਨਾਲ ਰਾਜਧਾਨੀ ਚੰਡੀਗੜ੍ਹ ਉੱਪਰ ਪੰਜਾਬ ਦੇ ਹੱਕ ਨੂੰ ਹੋਰ ਢਾਅ ਲੱਗੇਗੀ।

ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ)

ਆਪ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਕਾਫੀ ਸਮਾਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਖ ਕਰਕੇ ਹਰਿਆਣਾ ਦੀਆਂ ਯੂਨੀਵਰਸਿਟੀ ਨਾਲ ਜੋੜ ਲਿਆ ਸੀ ਪਰ ਹੁਣ ਦੁਬਾਰਾ ਇਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਆਮ ਆਦਮੀ ਪਾਰਟੀ ਹਰਿਆਣਾ ਸਰਕਾਰ ਦੀ ਸਾਜਿਸ਼ ਵਜੋਂ ਵੇਖਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਉਪ-ਕੁਲਪਤੀ ਵੀ ਹਰਿਆਣਾ ਦੇ ਕਾਲਜਾਂ ਨੂੰ ਮੁੜ ਪੰਜਾਬ ਯੂਨੀਵਰਸਿਟੀ ਜੋੜਨ ਦੇ ਹੱਕ ‘ਚ ਦਿਖਾਈ ਦੇ ਰਹੇ ਹਨ। ਆਪ ਆਗੂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਪ-ਕੁਲਪਤੀ ਦਾ ਅਜਿਹਾ ਕਦਮ ਕਿਸੇ ਨਿੱਜੀ ਸਵਾਰਥ ਜਾਂ ਹਰਿਆਣਾ ਸਰਕਾਰ ਤੋਂ ਯੂਨੀਵਰਸਿਟੀ ਨੂੰ ਮਾਲੀ ਮਦਦ ਲਈ ਹੋ ਸਕਦੀ ਹੈ।

ਵਿਧਾਇਕ ਕੁਲਤਾਰ ਸਿੰਘ ਨੇ ਅੱਗੇ ਕਿਹਾ ਹੈ ਕਿ ਅਜਿਹੀ ਸੂਰਤ ‘ਚ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਅੱਗੇ ਆ ਕੇ ਹਰਿਆਣਾ ਦੀਆਂ ਵਿਓਂਤਾਂ ਅਸਫਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਪੰਜਾਬ ਦੇ ਸੱਤਾਧਾਰੀਆਂ ਦੇ ਢਿੱਲਮੱਠ ਰਵੱਈਏ ਕਾਰਨ ਪੰਜਾਬ ਪਹਿਲਾਂ ਹੀ ਬਹੁਤ ਦਫਾ ਖਤਾ ਖਾ ਚੁੱਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,