ਖੇਤੀਬਾੜੀ » ਸਿਆਸੀ ਖਬਰਾਂ

‘ਆਪ’ ਨੇ ਬਣਾਈ ‘ਕਿਸਾਨ ਸੰਘਰਸ਼ ਕਮੇਟੀ’, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਬਣਾਇਆ ਕੋਆਰਡੀਨੇਟਰ

July 26, 2017 | By

ਚੰਡੀਗੜ੍ਹ: ਆਰਥਿਕ ਮੰਦਹਾਲੀ ਅਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮ ਹੱਤਿਆ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੰਘਰਸ਼ ਕਰਣ ਲਈ ਆਮ ਆਦਮੀ ਪਾਰਟੀ (ਆਪ) ਨੇ ਰਾਜ ਪੱਧਰੀ ਕਿਸਾਨ ਸੰਘਰਸ਼ ਕਮੇਟੀ ਦਾ ਗਠਨ ਕਰਦੇ ਹੋਏ ਇਸਦੀ ਕਮਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪੀ ਹੈ।

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਵਿਧਾਇਕ ਕੁਲਤਾਰ ਸੰਧਵਾ ਨੇ ਦੱਸਿਆ ਕਿ ਇਸ ਸੰਘਰਸ਼ ਕਮੇਟੀ ਦਾ ਉਦੇਸ਼ ਕਿਸਾਨ ਅਤੇ ਖੇਤੀਬਾੜੀ ਉੱਤੇ ਨਿਰਭਰ ਸਾਰੇ ਵਰਗਾਂ ਦੇ ਹੱਕ ਵਿੱਚ ਪੰਜਾਬ ਦੀ ਕਾਂਗਰਸ ਅਤੇ ਕੇਂਦਰ ਦੀ ਭਾਜਪਾ ਉੱਤੇ ਕਿਸਾਨਾਂ ਦੇ ਨਾਲ ਕੀਤੇ ਗਏ ਵਾਅਦਿਆਂ ਨੂੰ ਤੁਰੰਤ ਪੂਰਾ ਕਰਵਾਉਣ ਲਈ ਦਬਾਅ ਬਣਾਉਣਾ ਹੈ। ਕਮੇਟੀ ਵਿੱਚ ਆਪ ਆਗੂ ਅਹਬਾਬ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਪ੍ਰੋਗਰੇਸਿਵ ਕਿਸਾਨ ਆਗੂ ਦਲਜੀਤ ਸਿੰਘ ਸਦਰਪੁਰਾ, ਕੰਵਲਪ੍ਰੀਤ ਸਿੰਘ ਕਾਕੀ ਅਤੇ ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਆਪ ਵਲੋਂ 'ਕਿਸਾਨ ਸੰਘਰਸ਼ ਕਮੇਟੀ' ਦੇ ਐਲਾਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਹਿਬਾਬ ਸਿੰਘ ਗਰੇਵਾਲ ਅਤੇ ਆਪ ਦੇ ਹੋਰ ਆਗੂ

ਆਪ ਵਲੋਂ ‘ਕਿਸਾਨ ਸੰਘਰਸ਼ ਕਮੇਟੀ’ ਦੇ ਐਲਾਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਹਿਬਾਬ ਸਿੰਘ ਗਰੇਵਾਲ ਅਤੇ ਆਪ ਦੇ ਹੋਰ ਆਗੂ

ਸੰਧਵਾ ਨੇ ਦੱਸਿਆ ਕਿ ਸੰਘਰਸ਼ ਕਮੇਟੀ ਅਗਲੀ 15 ਅਗਸਤ ਨੂੰ ਪੰਜਾਬ ਭਰ ਵਿੱਚ ਕਿਸਾਨਾਂ ਦੀ ਰਜਿਸਟ੍ਰੇਸ਼ਨ ਦਾ ਕਾਰਜ ਸ਼ੁਰੂ ਕਰੇਗੀ ਜਦੋਂ ਕਿ 2 ਸਤੰਬਰ ਤੋਂ ਲੈ ਕੇ 6 ਸਤੰਬਰ ਤੱਕ ਆਮ ਆਦਮੀ ਪਾਰਟੀ ਦੇ ਕੌਮੀ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਾ ਮੁੱਖ ਦਫਤਰਾਂ ਉੱਤੇ ਕਿਸਾਨਾਂ ਦੀ ਮੰਗਾਂ ਅਤੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਪੈਦਲ ਯਾਤਰਾਵਾਂ ਕਰੇਗੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣ ਦੇ ਮੌਕੇ ਕਿਸਾਨਾਂ ਦੇ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਮੁੱਕਰ ਜਾਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਕਿਸਾਨਾਂ ਦਾ ਮਨੋਬਲ ਗਿਰਾ ਦਿੱਤਾ ਹੈ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਕਿਸਾਨ ਵਲੋਂ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈ ਕੇ ਕੀਤੀ ਗਈ ਆਤਮ ਹੱਤਿਆ ਇਸਦੀ ਤਾਜ਼ਾ ਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਉੱਤੇ ਲਿਖਤੀ ਚੋਣ ਵਾਆਦਿਆਂ ਤੋਂ ਮੁਕਰਨ ਦੇ ਇਲਜ਼ਾਮ ਵਿੱਚ ਕਾਨੂੰਨੀ ਕਾਰਵਾਈ ਕਰਵਾਉਣ ਉੱਤੇ ਵੀ ਵਿਚਾਰ ਕਰੇਗੀ। ਸੰਧਵਾਂ ਨੇ ਮੋਦੀ ਸਰਕਾਰ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਤੋਂ ਆਪਣੇ ਵਾਅਦਿਆਂ ਤੋਂ ਭੱਜ ਗਈ ਹੈ ਅਤੇ ਜੀਐਸਟੀ ਦੇ ਤਹਿਤ ਕਿਸਾਨਾਂ ਉੱਤੇ ਕਰੋੜਾਂ ਰੁਪਏ ਤੋਂ ਇਲਾਵਾ ਵਿੱਤੀ ਬੋਝ ਪਾ ਦਿੱਤਾ ਗਿਆ।

ਇਸ ਮੌਕੇ ਉੱਤੇ ਸਦਰਪੁਰਾ ਨੇ ਦੱਸਿਆ ਕਿ ਗਊ ਰੱਖਿਅਕ ਅਤੇ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਪੰਜਾਬ ਵਿੱਚ ਸਹਾਇਕ ਖੇਤੀਬਾੜੀ ਧੰਦਾ ਡੇਅਰੀ ਫ਼ਾਰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,