'ਆਪ' ਦੀ ਰੈਲੀ ਦੌਰਾਨ ਸਟੇਜ 'ਤੇ ਬੈਠੇ ਆਗੂ (ਫਾਈਲ ਫੋਟੋ)

ਸਿਆਸੀ ਖਬਰਾਂ

ਆਪ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਖਰੀ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

By ਸਿੱਖ ਸਿਆਸਤ ਬਿਊਰੋ

January 06, 2017

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਇਹ ਸੂਚੀ ਜਾਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਟਿਕਟਾਂ ਵੰਡਣ ਦੀ ਪ੍ਰਕਿਰਿਆ ਪੂਰੀ ਗਈ ਹੈ।

ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਉਮੀਦਵਾਰਾਂ ਦਾ ਐਲਾਨ ਕਰਦਿਆਂ ਕਿਹਾ ਕਿ ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਪੂਰਬੀ, ਮਨੀਸ਼ ਅਗਰਵਾਲ ਅੰਮ੍ਰਿਤਸਰ ਉਤਰੀ ਅਤੇ ਰਾਜਿੰਦਰ ਕੁਮਾਰ ਅੰਮ੍ਰਿਤਸਰ ਕੇਂਦਰੀ ਤੋਂ ਪਾਰਟੀ ਉਮੀਦਵਾਰ ਹੋਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: AAP releases last list of candidates for Punjab elections, Announces 3 more candidates …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: