Site icon Sikh Siyasat News

ਲੁਧਿਆਣਾ ਜਿਮਨੀ ਚੋਣ ਆਪ ਉਮੀਦਵਾਰ ਜੇਤੂ; ਖਾਲੀ ਹੋਈ ਰਾਜ ਸਭਾ ਸੀਟ ਲਈ ਕੇਜਰੀਵਾਲ ਦੀ ਚਰਚਾ

ਲੁਧਿਆਣਾ: ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 35,179 ਵੋਟਾਂ ਹਾਸਲ ਕਰਕੇ ਇਹ ਸੀਟ ਜਿੱਤ ਲਈ ਹੈ। ਸੰਜੀਵ ਅਰੋੜਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ। ਭਾਰਤ ਭੂਸ਼ਣ ਆਸ਼ੂ ਨੂੰ 24,542 ਵੋਟਾਂ ਮਿਲੀਆਂ।

ਸੰਜੀਵ ਅਰੋੜਾ (ਆਮ ਆਦਮੀ ਪਾਰਟੀ), ਜੀਵਨ ਗੁਪਤਾ (ਬੀ.ਜੀ.ਪੀ), ਭਾਰਤ ਭੂਸ਼ਣ ਆਸ਼ੂ (ਕਾਂਗਰਸ), ਪਰਉਪਕਾਰ ਸਿੰਘ ਘੁੰਮਣ

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ 20,323 ਵੋਟਾਂ ਨਾਲ ਤੀਸਰੇ ਸਥਾਨ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8,203 ਵੋਟਾਂ ਨਾਲ ਚੌਥੇ ਸਥਾਨ ਉੱਤੇ ਰਹੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਨੂੰ 171 ਵੋਟਾਂ ਮਿਲੀਆਂ।

ਨਵਨੀਤ ਕੁਮਾਰ ਗੋਪੀ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ)

ਜ਼ਿਕਰਯੋਗ ਹੈ ਲੁਧਿਆਣਾ (ਪੱਛਮੀ) ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਪੰਜਾਬ ਵਿਧਾਨ ਸਭਾ ਵਿੱਚ ਚੁਣੇ ਜਾਣ ਤੋਂ ਬਾਅਦ ਹੁਣ ਰਾਜ ਸਭਾ ਦੀ ਸੀਟ ਖਾਲੀ ਹੋ ਜਾਣੀ ਹੈ।

ਅਰਵਿੰਦ ਕੇਜਰੀਵਾਲ (ਪੁਰਾਣੀ ਤਸਵੀਰ)

ਸਿਆਸੀ ਸਫਾ ਵਿੱਚ ਇਸ ਗੱਲ ਦੀ ਚਰਚਾ ਹੈ ਕਿ ਇਸ ਸੀਟ ਤੋਂ ਹੁਣ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਮਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਰਾਜਸਭਾ ਵਿੱਚ ਭੇਜ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version