Site icon Sikh Siyasat News

ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਚੋਂ ਕੱਢਿਆ ਬਾਹਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਿੱਲੀ ਪੱਖੀ ਧੜ੍ਹੇ ਅਤੇ ਖਹਿਰਾ ਪੱਖੀ ਧੜੇ ਵਿੱਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਅੱਜ ਆਪ ਨੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ ਹਲਕੇ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਦੀ ਇਕੱਠਿਆਂ ਦੀ ਪੁਰਾਣੀ ਤਸਵੀਰ।

ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਐ ਕਿ ” ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ ‘ਤੇ ਸ਼ਬਦੀ ਹਮਲੇ ਕਰਦੇ ਰਹੇ ਹਨ। ਪਾਰਟੀ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿਚ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ ‘ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਆਗੂਆਂ ਅਤੇ ਵਲੰਟੀਅਰਾਂ ਨੂੰ ਪਾਰਟੀ ਦੁਆਰਾ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਨੀ ਪਵੇਗੀ”

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਖੁਦਮੁਖਤਿਆਰੀ ਦੀ ਮੰਗ ਕਰ ਰਹੇ ਮੋਹਰੀ ਆਗੂਆਂ ਨੂੰ ਪਾਰਟੀ ਨੇ ਮੁਅੱਤਲ ਕਰ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version