ਸਿਆਸੀ ਖਬਰਾਂ » ਸਿੱਖ ਖਬਰਾਂ

ਸਾਬਕਾ ਜਥੇਦਾਰ ਵੇਦਾਂਤੀ ਮੁਤਾਬਕ ਰੁਲਦਾ ਸਿੰਘ ਨੇ 2004 ਵਾਲਾ ਹੁਕਮਨਾਮਾ ਬਦਲਾਉਣ ਲਈ ਪਾਇਆ ਸੀ ਦਬਾਅ

October 25, 2017 | By

ਜਲੰਧਰ: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ ਦਾਅਵਾ ਕੀਤਾ ਹੈ ਕਿ ਆਰਐਸਐਸ ਤੇ ਰਾਸ਼ਟਰੀ ਸਿੱਖ ਸੰਗਤ ਵਿਰੁੱਧ ਜਾਰੀ ਹੁਕਮਨਾਮੇ ਨੂੰ ਬਦਲਾਉਣ ਵਾਸਤੇ ਉਨ੍ਹਾਂ ’ਤੇ ਦਬਾਅ ਪਾਇਆ ਗਿਆ ਸੀ। ਉਨ੍ਹਾਂ ਇਕ ਪੰਜਾਬੀ ਅਖ਼ਬਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰਹੇ ਮਰਹੂਮ ਰੁਲਦਾ ਸਿੰਘ ਅਤੇ ਉਨ੍ਹਾਂ ਨਾਲ ਇੱਕ-ਦੋ ਬੰਦੇ ਹੁਕਮਨਾਮਾ ਬਦਲਾਉਣ ਲਈ ਆਉਂਦੇ ਰਹੇ ਸਨ।

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ (ਫਾਈਲ ਫੋਟੋ)

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ (ਫਾਈਲ ਫੋਟੋ)

ਜਥੇਦਾਰ ਵੇਦਾਂਤੀ ਨੇ ਇਹ ਦਾਅਵਾ ਵੀ ਕੀਤਾ ਕਿ ਹੁਕਮਨਾਮਾ ਬਦਲਾਉਣ ਲਈ ਇਕ ਵਾਰ ਨਹੀਂ, ਸਗੋਂ ਕਈ ਵਾਰ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ ਪਰ ਉਨ੍ਹਾਂ ਨੇ ਹੁਕਮਨਾਮਾ ਬਦਲਣ ਲਈ ਕਦੇ ਵੀ ਹਾਮੀ ਨਹੀਂ ਭਰੀ। ਉਨ੍ਹਾਂ ਕਿਹਾ ਕਿ ਆਰਐਸਐਸ ਨਾਲ ਸਿੱਖ ਕੌਮ ਦਾ ਵਿਚਾਰਧਾਰਕ ਵਖਰੇਵਾਂ ਹੈ। ਜਦੋਂ ਤੱਕ ਉਹ ਆਪਣਾ ਸਿੱਖੀ ਵਿਰੋਧੀ ਏਜੰਡਾ ਰੱਦ ਨਹੀਂ ਕਰਦੇ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਨਾਲ ਸਹਿਮਤੀ ਨਹੀਂ ਬਣ ਸਕਦੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,