ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਹੋਈ ਬੇਅਦਬੀ ਤੋਂ ਬਾਅਦ ਸਿੱਖ ਨੌਜਵਾਨ ਗੁਰਬਾਣੀ ਦੇ ਪਤਰੇ ਨਹਿਰ ਵਿਚੋਂ ਕੱਢਦੇ ਹੋਏ (ਫਾਈਲ ਫੋਟੋ)

ਸਿੱਖ ਖਬਰਾਂ

ਪੰਜਾਬ ਪੁਲਿਸ ਦੀ ਰਿਪੋਰਟ ਮੁਤਾਬਕ ਪਿਛਲੇ 2 ਸਾਲਾਂ ਵਿੱਚ ਬੇਅਦਬੀ ਦੀਆਂ 100 ਤੋਂ ਵੱਧ ਘਟਨਾਵਾਂ ਵਾਪਰੀਆਂ

By ਸਿੱਖ ਸਿਆਸਤ ਬਿਊਰੋ

April 13, 2017

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕਰੀਬ ਦੋ ਸਾਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 100 ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ ਖ਼ੁਲਾਸਾ ਬੇਅਦਬੀ ਮਾਮਲਿਆਂ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਵਿਸਥਾਰਤ ਰਿਪੋਰਟ ਤੋਂ ਹੋਇਆ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਤੱਕ ਜਾਣ ਲਈ ਇਹ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਅਨੁਸਾਰ ਪਹਿਲੀ ਜੂਨ 2015 ਤੋਂ ਲੈ ਕੇ ਹੁਣ ਤੱਕ ਬੇਅਦਬੀ ਦੀਆਂ 100 ਦੇ ਕਰੀਬ ਵੱਡੀਆਂ ਛੋਟੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਰਿਪੋਰਟ ਮੁਤਾਬਕ ਬੇਅਦਬੀ ਦਾ ਸਭ ਤੋਂ ਪਹਿਲਾ ਮਾਮਲਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਾਹਮਣੇ ਆਇਆ ਸੀ। ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਮਗਰੋਂ ਵੀ ਤਰਨ ਤਾਰਨ ਅਤੇ ਮੁਕਤਸਰ ਵਿੱਚ ਬੇਅਦਬੀ ਹੋ ਚੁੱਕੀ ਹੈ। ਨਵੀਂ ਸਰਕਾਰ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਲਈ ਨਵੇਂ ਕਮਿਸ਼ਨ ਦੇ ਗਠਨ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਬਾਦਲ ਦਲ-ਭਾਜਪਾ ਸਰਕਾਰ ਨੇ ਇਸ ਮਾਮਲੇ ਵਿੱਚ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਸੀ, ਜਿਸ ਨੇ ਖ਼ਾਸ ਤੌਰ ’ਤੇ ਫ਼ਰੀਦਕੋਟ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਸ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ। ਸੂਤਰਾਂ ਅਨੁਸਾਰ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨਵੇਂ ਕਮਿਸ਼ਨ ਦੀ ਜਾਂਚ ਦਾ ਆਧਾਰ ਹੋਵੇਗੀ।

ਸਬੰਧਤ ਖ਼ਬਰ: ਕੁਰਾਨ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿਚ ਹਿੰਦੂਵਾਦੀ ਜਥੇਬੰਦੀਆਂ ਦੇ ਰੋਲ ਦੀ ਜਾਂਚ ਹੋਵੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: