ਚੋਣਵੀਆਂ ਵੀਡੀਓ

ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਬਾਰੇ ਵਕੀਲ ਨਵਕਿਰਨ ਸਿੰਘ ਦੇ ਵਿਚਾਰ

By ਸਿੱਖ ਸਿਆਸਤ ਬਿਊਰੋ

December 15, 2017

“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।

ਇਸ ਵਿਚਾਰ-ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁਨਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਸਿਆਸੀ ਦੁਰਵਰਤੋਂ ਦੇ ਪੰਜਾਬ ਵਿਚਲੇ ਪੀੜਤਾਂ ਨੇ ਹਿੱਸਾ ਲਿਆ।

ਇਸ ਵੀਡੀਓ ‘ਚ ਵਕੀਲ ਨਵਕਿਰਨ ਸਿੰਘ ਵਿਸਥਾਰ ਨਾਲ ਦੱਸ ਰਹੇ ਹਨ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨੂੰ ਕਿਵੇਂ ਪੰਜਾਬ ‘ਚ ਸਿੱਖਾਂ ਦੇ ਖਿਲਾਫ ਵਰਤਿਆ ਗਿਆ।

ਇਸ ਮੌਕੇ ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਮੁਕੱਦਮਿਆਂ ਬਾਰੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ।

ਇਸ ਦਸਤਾਵੇਜ਼ ਨੂੰ ਪੜ੍ਹਨ ਲਈ: ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: