ਸਿਆਸੀ ਖਬਰਾਂ » ਸਿੱਖ ਖਬਰਾਂ

ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਚੇਅਰਮੈਨ ਬਣੇ ਐਡਵੋਕੇਟ ਸਤਨਾਮ ਸਿੰਘ ਕਲੇਰ

December 24, 2016 | By

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਗੁਰਦੁਆਰਿਆਂ ਅਤੇ ਹੋਰ ਪ੍ਰਬੰਧਕੀ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਬਣੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਮੈਂਬਰਾਂ ਅਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।

ਕਮਿਸ਼ਨ ਦੇ ਨਵੇਂ ਚੇਅਰਮੈਨ ਵਜੋਂ ਐਡਵੋਕੇਟ ਸਤਨਾਮ ਸਿੰਘ ਕਲੇਰ ਅਤੇ ਮੈਂਬਰਾਂ ਵਜੋਂ ਐਡਵੋਕੇਟ ਦਲਬੀਰ ਸਿੰਘ ਮਾਹਲ ਤੇ ਐਡਵੋਕੇਟ ਗੁਰਦੇਵ ਸਿੰਘ ਸੋਹਲ ਦੀ ਨਿਯੁਕਤੀ ਹੋਈ ਹੈ। ਐਡਵੋਕੇਟ ਕਲੇਰ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਕਾਨੂੰਨੀ ਸਲਾਹਕਾਰ ਵੀ ਹਨ। ਉਨ੍ਹਾਂ ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ। ਚੇਅਰਮੈਨ ਦੀ ਚੋਣ ਤੋਂ ਪਹਿਲਾਂ ਨਾਮਜ਼ਦ ਕੀਤੇ ਨਵੇਂ ਮੈਂਬਰਾਂ ਦੀ ਮੀਟਿੰਗ ਜੁਡੀਸ਼ਲ ਕਮਿਸ਼ਨ ਵਿੱਚ ਹੋਈ, ਜਿਸ ਵਿੱਚ ਕਮਿਸ਼ਨ ਦੇ ਮੈਂਬਰ ਦਲਬੀਰ ਸਿੰਘ ਮਾਹਲ ਨੇ ਐਡਵੋਕੇਟ ਕਲੇਰ ਦਾ ਨਾਂ ਪੇਸ਼ ਕੀਤਾ ਅਤੇ ਦੂਜੇ ਮੈਂਬਰ ਗੁਰਦੇਵ ਸਿੰਘ ਸੋਹਲ ਨੇ ਇਸ ਉੱਤੇ ਸਹਿਮਤੀ ਦਿੱਤੀ। ਨਵ-ਨਿਯੁਕਤ ਚੇਅਰਮੈਨ ਅਤੇ ਮੈਂਬਰਾਂ ਨੇ ਕਾਰਜਭਾਰ ਸੰਭਾਲ ਲਿਆ ਤੇ ਕਮਿਸ਼ਨ ਵਿੱਚ ਆਏ ਅਦਾਲਤੀ ਕੇਸਾਂ ਦੀ ਸੁਣਵਾਈ ਸ਼ੁਰੂ ਕੀਤੀ।

ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਚੇਅਰਮੈਨ ਬਣੇ ਐਡਵੋਕੇਟ ਸਤਨਾਮ ਸਿੰਘ ਕਲੇਰ (ਵਿਚਕਾਰ)

ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਚੇਅਰਮੈਨ ਬਣੇ ਐਡਵੋਕੇਟ ਸਤਨਾਮ ਸਿੰਘ ਕਲੇਰ (ਵਿਚਕਾਰ)

ਸੂਬਾ ਸਰਕਾਰ ਨੇ ਕਮਿਸ਼ਨ ਦੇ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਲਈ 16 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਤਹਿਤ ਦਸ ਦਿਨਾਂ ਵਿੱਚ ਪਹਿਲੀ ਮੀਟਿੰਗ ਸੱਦ ਕੇ ਚੇਅਰਮੈਨ ਦੀ ਚੋਣ ਕਰਨੀ ਲਾਜ਼ਮੀ ਹੁੰਦੀ ਹੈ। ਸਿੱਖ ਗੁਰਦੁਆਰਾ ਕਮਿਸ਼ਨ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਗੁਰਦੁਆਰਿਆਂ, ਅਦਾਰਿਆਂ ਤੇ ਮੁਲਾਜ਼ਮਾਂ ਦੇ ਕੇਸਾਂ ਦਾ ਨਿਪਟਾਰਾ ਕਰਦਾ ਹੈ। ਕਮਿਸ਼ਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਤਹਿਤ ਇਹ ਮਾਮਲੇ ਹੱਲ ਕੀਤੇ ਜਾਂਦੇ ਹਨ।

ਸ਼ੁੱਕਰਵਾਰ ਨੂੰ ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਐਡਵੋਕੇਟ ਕਲੇਰ ਨੇ ਕਿਹਾ ਕਿ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦਾ ਕੰਮ ਪਾਰਦਰਸ਼ੀ ਢੰਗ ਨਾਲ ਨਿਭਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,