January 7, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਮਾਰਕੰਡੇ ਕਾਟਜੂ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੀ ਇੱਜ਼ਤ ਹੱਤਕ ਦੇ ਦੋ ਕੇਸਾਂ ਨੂੰ ਹਟਾ ਲਿਆ ਗਿਆ ਹੈ।
ਸੁਪਰੀਮ ਕੋਰਟ ਦੇ ਜੱਜਾਂ ਦੀ ਨੁਕਤਾਚੀਨੀ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਦੀ ਪੇਸ਼ਕਸ਼ ਤੋਂ ਬਾਅਦ ਜਸਟਿਸ ਕਾਟਜੂ ਨੂੰ ਰਾਹਤ ਦਿੱਤੀ ਗਈ ਹੈ। ਜਸਟਿਸ ਰੰਜਨ ਗੋਗੋਈ ਅਤੇ ਯੂ ਯੂ ਲਲਿਤ ’ਤੇ ਆਧਾਰਿਤ ਬੈਂਚ ਨੇ ਉਨ੍ਹਾਂ ਦੀ ਮੁਆਫ਼ੀ ਨੂੰ ਸਵੀਕਾਰ ਕਰ ਕੇ ਕਾਰਵਾਈ ਬੰਦ ਕਰ ਦਿੱਤੀ।
ਸਬੰਧਤ ਖ਼ਬਰ:
1984 ਦੇ ਦਿੱਲੀ ਸਿੱਖ ਕਤਲੇਆਮ ਨੂੰ ਰੋਕਣ ਦੀ ਭਾਰਤੀ ਨਿਆਪਾਲਿਕਾ ਨੇ ਕੋਈ ਕੋਸ਼ਿਸ਼ ਨਹੀਂ ਕੀਤੀ ਸੀ: ਜੱਜ ਕਾਟਜੂ …
Related Topics: Indian Supreme Court, Justice Markandey Katju