Site icon Sikh Siyasat News

ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ ਦਿੱਤੀ ਗਈ ਸੀ: ਉਮਰ ਅਬਦੁੱਲਾ

ਨਵੀਂ ਦਿੱਲੀ (24 ਮਈ, 2015): ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਚਾਈ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਾ ਪਰ ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ ‘ਤੇ ਲਟਕਾਇਆ ਗਿਆ ਸੀ।

ਉਸਨੇ ਅੱਜ ਕਿਹਾ ਕਿ ਸੰਸਦ ਹਮਲੇ ਲਈ ਦੋਸ਼ੀ ਠਹਿਰਾਏ ਅਫਜ਼ਲ ਗੁਰੂ ਨੂੰ ਫਾਂਸੀ ‘ਤੇ ਲਟਕਾਉਣ ਦੀ ਵਿਵਾਦਪੂਰਣ ਕਾਰਵਾਈ ਯੂ. ਪੀ. ਏ. ਸਰਕਾਰ ਨੇ ਰਾਜਸੀ ਕਾਰਨਾਂ ਕਰਕੇ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਕੁਝ ਘੰਟੇ ਹੀ ਪਹਿਲਾਂ ਦੱਸਿਆ ਗਿਆ ਸੀ ।

ਅਫਜ਼ਲ ਗੁਰੂ

ਅਬਦੁੱਲਾ ਨੇ ਕਿਹਾ ਕਿ ਜਦੋਂ ਉਹ ਇਕ ਦਿੱਲੀ ਦੇ ਰੈਸਟੋਰੈਂਟ ਵਿਚ ਆਪਣੀ ਭੈਣ ਨਾਲ ਰਾਤ ਦਾ ਖਾਣਾ ਖਾਣ ਲਈ ਨਿਕਲੇ ਤਾਂ ਉਨ੍ਹਾਂ ਨੂੰ ਉਸ ਸਮੇਂ ਦੇ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਨੇ ਕਲ੍ਹ ਤੜਕੇ ਅਫਜ਼ਲ ਗੁਰੂ ਨੂੰ ਫਾਂਸੀ ‘ਤੇ ਲਟਕਾਉਣ ਬਾਰੇ ਕਾਗਜਾਂ ‘ਤੇ ਦਸਤਖਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਅਮਨ ਤੇ ਕਾਨੂੰਨ ਬਣਾਈ ਰੱਖਣ ਲਈ ਕਿਹਾ ਗਿਆ ।

ਸਾਬਕਾ ਗ੍ਰਹਿ ਮੰਤਰੀ ਸੁਸ਼ੀਲ ਸ਼ਿੰਦੇ ਨੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਸੰਸਦ ‘ਤੇ ਹਮਲਾ ਕਰਨ ਦੇ ਦੋਸ਼ੀ ਅਫਜ਼ਲ ਗੁਰੂ ਨੂੰ ਯੂ ਪੀ ਏ ਦੀ ਸਰਕਾਰ ਵਲੋਂ ਰਾਜਨੀਤਕ ਕਾਰਨਾਂ ਕਾਰਨਾਂ ਕਰਕੇ ਫਾਂਸੀ ਦਿੱਤੀ ਗਈ ਸੀ ਙ ਸ਼ਿੰਦੇ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਸੀ ।

ਅਬਦੁੱਲਾ ਨੇ ਕਿਹਾ ਕਿ ਰਾਜੀਵ ਗਾਂਧੀ ਅਤੇ ਬੇਅੰਤ ਸਿੰਘ ਦੇ ਕਤਲ ਦੇ ਮਾਮਲਿਆਂ ਨੂੰ ਵੱਖਰੇ ਤਰੀਕੇ ਨਾਲ ਨਜਿੱਠਿਆ ਗਿਆ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version