ਸਿੱਖ ਖਬਰਾਂ

ਸਵਿੰਧਾਨ ਦੀ ਧਾਰਾ 25ਬੀ ਨੂੰ ਤੋੜਨ ਲਈ ਆਨਲਾਈਨ ਪਟੀਸ਼ਨ ਤੇ 1 ਲੱਖ 21 ਹਜਾਰ ਦਸਤਖ਼ਤਾਂ ਨਾਲ ਪਟੀਸ਼ਨ ਹੋਈ ਪੂਰੀ: ਪੀਰ ਮੁਹੰਮਦ

January 1, 2015 | By

ਫਤਿਹਗੜ੍ਹ ਸਾਹਿਬ (30 ਦਸੰਬਰ, 2014): “ਸਿੱਖ ਹਿੰਦੂ ਨਹੀਂ” ਆਨਲਾਈਨ ਪਟੀਸ਼ਨ ‘ਤੇ ਫਤਹਿਗੜ ਸਾਹਿਬ ਸ਼ਹੀਦੀਜੋੜ ਮੇਲ ਮੌਕੇ ਕੈਂਪ ਦੌਰਾਨ 1 ਲੱਕ 7 ਹਜਾਰ ਲੋਕਾਂ ਨੇ ਦਸਤਖ਼ਤ ਕੀਤੇ ਹਨ ਜਦਿਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 51,000 ਦਸਤਖ਼ਤ ਹੋਏ ਸਨ।

KARNAIL SINGH PEER

ਕਰਨੈਲ ਸਿੰਘ ਪੀਰ ਮੁਹੰਮਦ

ਹੁਣ 1 ਲੱਖ 21 ਹਜਾਰ ਦਸਤਖ਼ਤ ਕੀਤੀ ਹੋਈ ਆਨਲਾਈਨ ਪਟੀਸ਼ਨ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਸਿਖ਼ਸ ਫਾਰ ਜਸਟਿਸ ਵੱਲੋਂ ਅਮਰੀਕਾ ਵਿਖੇ ਸਥਿਤ ਵਾਈਟ ਹਾਊਸ ਪੇਸ਼ ਕੀਤਾ ਜਾਵੇਗਾ।ਇਹ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਨਾਲ ਗੱਲ ਕਰਦਿਆਂ ਦਿੱਤੀ।

ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਅਤੇ ਬਾਦਲ ਦਲ ਪਾਸੋ ਮੰਗ ਕੀਤੀ ਹੈ ਕਿ ਹੁਣ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸੰਵਿਧਾਨ ਦੀ ਧਾਰਾ 25ਬੀ ਖ਼ਿਲਾਫ ਇੱਕਜੁੱਟਤਾ ਦਿਖਾਈ ਹੈ ਤਾਂ ਇਸ ਧਾਰਾ ਵਿਰੁੱਧ ਪੰਜਾਬ ਵਿਧਾਨ ਸਭਾ ਅੰਦਰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੱਕ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਸਿੱਖ ਕੌਮ ਦੀ ਚਰਕੌਨੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਫ਼ੈਡਰੇਸ਼ਨ ਪ੍ਰਧਾਨ ਨੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਰਣਜੀਤ ਸਿੰਘ ਢੱਡਰੀਆ ਵਾਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਵੇਂ ਸਵਿੰਧਾਨ ਦੀ ਧਾਰਾ 25ਬੀ ਨੂੰ ਸੌਧਨ ਵਾਸਤੇ ਸਿੱਖ ਕੌਮ ਇੱਕਜੁੱਟ ਹੋਈ ਹੈ ਉਸੇ ਤਰ੍ਹਾਂ ਸਿੱਖ ਕੌਮ ਦਾ ਵੱਖਰਾ ਨਾਨਕਸ਼ਾਹੀ ਕਲੇਡਅਰ ਵੀ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ, ਇਸ ਸਬੰਧ ਵਿੱਚ ਉਹ 1 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਥਕ ਜਥੇਬੰਦੀਆਂ ਦੇ ਵਫ਼ਦ ਨਾਲ ਮਿਲਣਗੇ।

ਉਹਨਾਂ ਕਿਹਾ ਕਿ ਅੱਜ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਖਨੌਰ ਸਾਹਿਬ ਵਿਖੇ ਪਿਛਲੇ 47 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖ਼ਸ ਸਿੰਘ ਖਾਲਸਾ ਨੂੰ ਮਿਲਕੇ ਆਏ ਹਨ ਜਿਨਾਂ ਦੀ ਸਰੀਰਕ ਹਾਲਤ ਦਿਨੋ ਦਿਨ ਖਰਾਬ ਹੁੰਦੀ ਜਾ ਰਹੀ ਹੈ ਜਿਸ ਵੱਲ ਮੌਕੇ ਦੀ ਕੇਂਦਰੀ ਹਕੂਮਤ ਅਤੇ ਰਾਜ ਸਰਕਾਰਾਂ ਨੂੰ ਵਕਤ ਰਹਿੰਦੇ ਠੋਸ ਕਦਮ ਚੁੱਕਕੇ ਸਜਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,