ਸਿੱਖ ਖਬਰਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ  ਬੱਬਰ  ਨੂੰ ਭੇਜੇ ਸੰਮਨ; ਬੱਬਰ ਨੇ ਮੰਗੀ ਸੁਰੱਖਿਆ

November 13, 2014 | By

Gurcharan-Singh-AISC-1

ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ ਬੱਬਰ

 ਅੰਮ੍ਰਿਤਸਰ (12 ਨਵੰਬਰ, 2014): ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਪ੍ਰੋ ਸੁਖਦੇਵ ਸਿੰਘ ਵੱਲੋ ਜਾਰੀ ਕੀਤੇ ਗਏ ਪੱਤਰ ਅਨੁਸਾਰ ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ  ਬੱਬਰ ਨੂੰ 17 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।ਸਿੱਖ ਚਿੰਤਕ ਸ੍ਰ ਗੁਰਚਰਨ ਸਿੰਘ ਬੱਬਰ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਤੌਹੀਨ ਕਰਨ ਦੇ ਦੋਸ਼ ਵਿੱਚ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਹੈ ।

ਉਸ ਨੂੰ ਇੱਕ ਮਈ 2014 ਦੇ ਆਪਣੇ ਕੌਮੀ ਪੱਤਰਕਾ ਅਖਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਨਟੇਨਰਾਂ ਰਾਂਹੀ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਨੁਕਤਾਚੀਨੀ ਕੀਤੀ ਸੀ।ਬੱਬਰ ਵੱਲੋਂ ਜਥੇਦਾਰ ਬਾਰੇ  ਜੋ ਟਿੱਪਣੀਆ ਕੀਤੀਆ ਸਨ, ਦਾ ਨੋਟਿਸ 15 ਜੂਨ 2014 ਨੂੰ ਪੰਜ ਸਿੰਘ ਸਾਹਿਬਾਨ ਦੇ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ ਅਤੇ ਉਸ ਸਮੇਂ ਦੇ ਸਕੱਤਰੇਤ ਦੇ ਸਕੱਤਰ ਭੁਪਿੰਦਰ ਸਿੰਘ ਨੇ ਬੱਬਰ ਨੂੰ 17 ਜੂਨ 2014 ਨੂੰ ਪੱਤਰ ਲਿਖ ਕੇ ਜਾਣਕਾਰੀ ਦੇ ਦਿੱਤੀ ਸੀ ਕਿ ਉਹ ਸਿੰਘ ਦੇ ਸਨਮੁੱਖ ਪੇਸ਼ ਹੋਣ ਲਈ ਤਿਆਰ ਰਹੇ।

ਬੱਬਰ ਨੇ 24 ਜੂਨ 2014 ਨੂੰ ਜਵਾਬ ਦੇ ਦਿੱਤਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਦੇ ਅੱਗੇ ਪੇਸ਼ ਹੋਣ ਲਈ ਤਿਆਰ ਹੈ। ਇਸ ਤਰ੍ਵਾ 6 ਜੂਨ 2014 ਨੂੰ ਜਦੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਾਪਰੇ ਖੂਨੀ ਕਾਂਡ ਦਾ ਪਸ਼ਛਾਤਾਪ ਕਰਨ ਲਈ ਗੁਰਚਰਨ ਸਿੰਘ ਬੱਬਰ ਸ੍ਰੀ ਅਕਾਲ ਤਖਤ ਸਾਹਿਬ ਤੇ ਆਪਣੇ ਸਾਥੀਆ ਨਾਲ ਪੁੱਜਾ ਤਾਂ ਉਸ ਦੀ ਸੁਰੱਖਿਆ ਦੇ ਪ੍ਰਬੰਧ ਸੂਬਾ ਸਰਕਾਰ ਤੇ ਰਾਜਪਾਲ ਨੇ ਪੁੱਖਤਾ ਕਰਵਾਏ ਸਨ, ਫਿਰ ਵੀ ਕੁਝ ਸ਼ਰਾਰਤੀ ਅਨਸਰਾਂ ਨੇ ਉਸ ‘ਤੇ ਹਮਲਾ ਕਰਨ ਦਾ ਯਤਨ ਕੀਤਾ ਸੀ ਪਰ ਉਹ ਵਾਲ ਵਾਲ ਬੱਚ ਗਏ ਸਨ।

ਇਸ ਵਾਰੀ ਵੀ ਬੱਬਰ ਨੇ ਜਥੇਦਾਰ ਅਕਾਲ ਤਖਤ ਨੂੰ ਪੱਤਰ ਲਿਖ ਕੇ ਪੁਖਤਾ ਪ੍ਰਬੰਧ ਕਰਨ ਤੇ ਉਸ ਦੀ ਜਾਣਕਾਰੀ ਤੁਰੰਤ ਦੇਣ ਲਈ ਦੇਣ ਲਈ ਜਥੇਦਾਰ ਤੋ ਮੰਗ ਕੀਤੀ ਫਿਰ ਵੀ ਬੱਬਰ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਲੱਠਮਾਰ ਫੌਜ ਜਥੇਦਾਰ ਦੇ ਕਹਿਣੇ ਵਿੱਚ ਨਹੀ ਹੈ ਤੇ ਉਹ ਕਿਸੇ ਵੀ ਕਿਸਮ ਦਾ ਉਸ ਦਾ ਨੁਕਸਾਨ ਕਰ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,