ਸਿਆਸੀ ਖਬਰਾਂ

ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਤੇ ਸੱਚਾ-ਸੁੱਚਾ ਸਾਥੀ: ਬਾਦਲ

May 21, 2014 | By

ਨਵੀਂ ਦਿੱਲੀ, (20 ਮਈ 2014):- ਅੱਜ  ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16ਵੀਆਂ ਲੋਕ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਲੈ ਕੇ ਭਾਜਪਾ ਦੀ ਅਗਵਾਈ ਹੇਠ ਕੇਂਦਰ ਵਿੱਚ ਸਰਕਾਰ ਬਣਾਉਣ ਜਾ ਰਹੇ ਨਰਿੰਦਰ ਮੋਦੀ ਨੂੰ ਗੁਜਰਾਤ ਭਵਨ ਵਿਖੇ ਮਿਲ ਕੇ ਅੱਜ ਜਿੱਤ ਦੀ ਵਧਾਈ ਦਿੱਤੀ।

ਇਸ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਨਰਿੰਦਰ ਮੋਦੀ ਨੂੰ ਮਹਾਨ ਆਗੂ ਕਰਾਰ ਦਿੱਤਾ ਅਤੇ ਕਿਹਾ ਕਿ ਅੱਜ ਦੇ ਦਿਨ ਨੂੰ ਭਾਰਤ ਦੇ ਇਤਿਹਾਸ ‘ਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ ।ਉਨ੍ਹਾਂ ਕਿਹਾ ਕਿ ਹਿੰਦੁਸਤਾਨ ਜਾਂ ਕਿਸੇ ਹੋਰ ਜਮਹੂਰੀਅਤ ਵਿਚ ਇੰਨੀ ਵੱਡੀ ਜਿੱਤ ਨੇ ਆਪਣੇ-ਆਪ ‘ਚ ਇਕ ਰਿਕਾਰਡ ਕਾਇਮ ਕੀਤਾ ਹੈ ।  

ਅਜੀਤ ਅਖਬਾਰ ਅਨੁਸਾਰ ਉਨ੍ਹਾਂ ਕਿਹਾ ਕਿ  ਉਹ ਫਖ਼ਰ ਨਾਲ ਕਹਿ ਸਕਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਤੇ ਸੱਚਾ-ਸੁੱਚਾ ਸਾਥੀ ਹੈ ।  ਉਨ੍ਹਾਂ ਕਿਹਾ ਕਿ ਗਠਜੋੜ ‘ਚ ਕਈ ਵਾਰ ਕੋਈ ਨਾਰਾਜ਼ ਵੀ ਹੋ ਜਾਂਦਾ ਹੈ, ਪਰ ਸਾਡੇ ਗਠਜੋੜ ਦਾ ਰਿਸ਼ਤਾ ਘਿਓ-ਖਿਚੜੀ ਵਾਂਗ ਹੈ, ਜਿਸ ਨੂੰ ਇਕ ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ ।  ਸ: ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ।

 ਇਸ ਮੌਕੇ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਮੋਦੀ ਸਰਕਾਰ ਵਿੱਚ ਮੰਤਰੀ ਬਣਾਏ ਜਾਣ  ਬਾਰੇ ਕੁਝ ਵੀ ਕਹਿਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਮੰਤਰੀ ਲੈਣ ਜਾਂ ਨਾ ਲੈਣ ਦਾ ਪੂਰਾ ਅਧਿਕਾਰ ਪ੍ਰਧਾਨ ਮੰਤਰੀ ਦਾ ਹੈ। ਹਰਸਿਮਰਤ ਕੌਰ ਬਾਦਲ ਨੇ ਵੀ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਬਾਰੇ ਕੁਝ ਕਹਿਣ ਦੀ ਥਾਂ ਇੰਨਾ ਹੀ ਕਿਹਾ ਕਿ ਉਨ੍ਹਾਂ ਨੇ ਅਜੇ ਬਹੁਤ ਕੁਝ ਸਿੱਖਣਾ ਹੈ ਅਤੇ ਚਾਹੁੰਦੇ ਹਨ ਕਿ ਬਤੌਰ ਸੰਸਦ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,