ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪੰਜਾਬ ਵਿਧਾਨ ਸਭਾ ਦੀਆ ਚੋਣਾਂ ਲਈ ਬਾਦਲ ਦਲ ਅਪ੍ਰੈਲ ਵਿੱਚ ਜਾਰੀ ਕਰੇਗਾ ਪਹਿਲੀ ਸੂਚੀ

March 21, 2016 | By

ਸੁਖਦੇਵ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ

ਸੰਗਰੂਰ (20 ਮਾਰਚ, 2016): ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਲਈ ਬਾਦਲ ਦਲ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਪ੍ਰੈਲ ਜਾਂ ਮਈ ਮਹੀਂਨੇ ਵਿੱਚ ਜਾਰੀ ਕਰ ਦੇਵੇਗਾ।

ਬਾਦਲ ਦਲ ਦੇ ਸਕੱਤਰ ਜਨਰਲ ਸ: ਸੁਖਦੇਵ ਸਿੰਘ ਢੀਂਡਸਾ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਬਾਦਲ ਦਲ ਦੇ ਆਗੂ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਦੇ ਪੋਤਰੇ ਦੇ ਜਨਮ ਦਿਨ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਅਕਾਲੀ ਭਾਜਪਾ ਗੱਠਜੋੜ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗਾ ।

2017 ਦੀਆਂ ਚੋਣਾਂ ਲਈ ਮੈਨੀਫੈਸਟੋ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਮੈਨੀਫੈਸਟੋ ਚੋਣਾਂ ਦੇ ਨੇੜੇ ਜਾ ਕੇ ਤਿਆਰ ਕੀਤਾ ਜਾਵੇਗਾ । ਇਸ ਮੌਕੇ ਸ: ਗੁਰਬਚਨ ਸਿੰਘ ਬਚੀ ਪ੍ਰਬੰਧਕ ਮੈਂਬਰ ਪਾਵਰਕਾਮ, ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ, ਗੁਰਤੇਜ ਸਿੰਘ ਗਰੇਵਾਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਹਰਜੀਤ ਸਿੰਘ ਢੀਂਗਰਾ, ਕੁਲਵਿੰਦਰ ਕੌਰ ਢੀਂਗਰਾ, ਲਲਿਤ ਗਰਗ ਐਡਵੋਕੇਟ, ਹਰਕੇਵਲ ਸਿੰਘ ਸੰਜੂਮਾ ਅਤੇ ਹੋਰ ਆਗੂ ਵੀ ਮੌਜੂਦ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,