ਸਿਆਸੀ ਖਬਰਾਂ » ਸਿੱਖ ਖਬਰਾਂ

1984 ਸਿੱਖ ਕਤਲੇਆਮ:ਦੋਸ਼ੀਆਂ ਦੇ ਹੱਕ ‘ਚ ਖੜ੍ਹਨ ਵਾਲਾ ਰਾਹੁਲ ਗਾਂਧੀ ਸਿੱਖਾਂ ਦਾ ਹਮਦਰਦ ਨਹੀਂ:ਦਿੱਲੀ ਕਮੇਟੀ

September 13, 2017 | By

ਨਵੀਂ ਦਿੱਲੀ: ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਦੱਸਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਵਲੋਂ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ’ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ।

ਰਾਹੁਲ ਗਾਂਧੀ (ਬਰਕਲੇ ਯੂਨੀਵਰਸਿਟੀ 'ਚ), ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਰਾਹੁਲ ਗਾਂਧੀ (ਬਰਕਲੇ ਯੂਨੀਵਰਸਿਟੀ ‘ਚ), ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਕਮੇਟੀ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਜੂਨ 1984 ’ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਹਮਲੇ ਅਤੇ ਨਵੰਬਰ 1984 ’ਚ ਸਿੱਖਾਂ ਦੇ ਕਰਵਾਏ ਗਏ ਕਤਲੇਆਮ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਨੇ ਅੱਜ ਤਕ ਸਿੱਖ ਕੌਮ ਤੋਂ ਮੁਆਫੀ ਨਹੀਂ ਮੰਗੀ ਹੈ। ਪਰ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ’ਤੇ 1984 ਦੇ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਕੇ ਕੌਮਾਂਤਰੀ ਮੀਡੀਆ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਾਰੀ ਬਿਆਨ ‘ਚ ਸਵਾਲ ਕੀਤਾ ਗਿਆ ਕਿ ਸਿੱਖਾਂ ਦੇ ਕਾਤਲਾਂ ਵੱਜੋਂ ਜਾਣੇ ਜਾਂਦੇ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਨੂੰ ਆਪਣੀ ਬੁੱਕਲ ’ਚ ਰੱਖਣ ਵਾਲਾ ਗਾਂਧੀ ਪਰਿਵਾਰ ਪੀੜਤਾਂ ਨਾਲ ਖੜੇ ਹੋਣ ਦਾ ਕਿਵੇਂ ਦਾਅਵਾ ਕਰ ਸਕਦਾ ਹੈ?

ਸਬੰਧਤ ਖ਼ਬਰ:

ਅਮਰੀਕਾ: 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਰਾਹੁਲ ਗਾਂਧੀ ਖਿਲਾਫ ਸਿੱਖਾਂ ਵਲੋਂ ਪ੍ਰਦਰਸ਼ਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,