ਵਿਦੇਸ਼ » ਸਿਆਸੀ ਖਬਰਾਂ

ਬਦਲਾਖੋਰੀ ਦੀ ਭਾਵਨਾ ਕਰਕੇ ਹਰਜੀਤ ਸਿੰਘ ਸੱਜਣ ਨੂੰ ਨਹੀਂ ਮਿਲ ਰਿਹਾ ਕੈਪਟਨ: ਸੁਖਪਾਲ ਖਹਿਰਾ

April 13, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਨਾ ਕਰਨ ਦੇ ਫੈਸਲੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਬਦਲਾਖੋਰੀ ਹੈ।

sukhpal khaira and captain amrinder singh

ਆਪ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ, ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਵੀਰਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪ੍ਰਤੀ ਕੀਤੀ ਗਈ ਟਿਪੱਣੀ ਮੰਦਭਾਗੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ ਜਿਨ੍ਹਾਂ ਨੇ ਵਿਦੇਸ਼ੀ ਧਰਤੀ ਉਪਰ ਵਪਾਰ, ਕਾਰੋਬਾਰ ਦੇ ਨਾਲ-ਨਾਲ ਸਾਮਾਜਿਕ ਅਤੇ ਰਾਜਨੀਤਿਕ ਪੱਧਰ ਉਪਰ ਗੌਰਵਸ਼ਾਲੀ ਝੰਡੇ ਗੱਡੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਮੇਤ ਵੱਖ-ਵੱਖ ਮੁਲਕਾਂ ਵਿਚ ਵੋਟਾਂ ਰਾਹੀਂ ਵਿਧਾਇਕ ਅਤੇ ਸੰਸਦ ਮੈਂਬਰ ਬਣਕੇ ਸਿੱਖਾਂ ਅਤੇ ਪੰਜਾਬ ਦਾ ਸਿਰ ਉਚਾ ਕੀਤਾ ਹੈ, ਪਰ ਨਿੱਜੀ ਬਦਲਾਖੋਰੀ ਅਤੇ ਸੌੜੇ ਸਿਆਸੀ ਹਿੱਤਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਹੜੇ ਸ਼ਬਦ ਕੈਨੇਡਾ ਦੇ ਰੱਖਿਆ ਮੰਤਰੀ ਬਾਰੇ ਬੋਲੇ ਗਏ ਹਨ, ਉਨਾਂ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਵਿਦੇਸ਼ੀ ਵਸਦੇ ਸਿੱਖਾਂ ਪ੍ਰਤੀ ਬਦਲੇ ਦੀ ਭਾਵਨਾ ਸਾਫ ਨਜ਼ਰ ਆ ਰਹੀ ਹੈ, ਕਿਉਕਿ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਕੈਨੇਡਾ ਦੌਰੇ ਦੌਰਾਨ ਉਥੋਂ ਦੇ ਸਿੱਖਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੂੰਹ ਨਹੀਂ ਲਾਇਆ ਸੀ।

ਸਬੰਧਤ ਖ਼ਬਰ: 

ਕੈਪਟਨ ਦੇ ਬਿਆਨ ਨਾਲ ਹਰਜੀਤ ਸਿੰਘ ਸੱਜਣ ਦਾ ਕੱਦ ਨਹੀਂ ਘਟੇਗਾ ਕੈਪਟਨ ਦਾ ਯਕੀਨਨ ਘੱਟੇਗਾ: ਦਲ ਖ਼ਾਲਸਾ …

ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਮਝਣਾ ਚਾਹੀਦਾ ਹੈ ਕਿ ਹਰਜੀਤ ਸਿੰਘ ਸਜੱਣ ਕੈਨੇਡਾ ਦੀ ਜਨਤਾ ਵਲੋਂ ਚੁਣਿਆ ਹੋਇਆ ਸਿਰਫ ਸੰਸਦ ਮੈਂਬਰ ਹੀ ਨਹੀਂ ਹੈ ਬਲਕਿ ਕੈਨੇਡਾ ਸਰਕਾਰ ਦੀ ਨੁਮਾਇੰਦਗੀ ਵੀ ਕਰ ਰਿਹਾ ਹੈ। ਜਿਸਤੇ ਸਮੁੱਚੇ ਸਿੱਖਾਂ ਨੂੰ ਮਾਣ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਵੀ ਖੁੱਲੇ ਦਿਲ ਨਾਲ ਹਰਜੀਤ ਸਿੰਘ ਸਜੱਣ ਦਾ ਸਵਾਗਤ ਕਰਨਾ ਚਾਹੀਦਾ ਹੈ।

ਖਹਿਰਾ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸ਼ਬਦ ਵਾਪਿਸ ਲੈਣੇ ਚਾਹੀਦੇ ਹਨ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰਜੀਤ ਸਿੰਘ ਸਜੱਣ ਦਾ ਗਰਮਜੋਸ਼ੀ ਨਾਲ ਸਵਾਗਤ ਕਰੇਗੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Amarinder’s denial of meeting visiting Canadian Defence Minister Harjit Singh Sajjan shows his Vindictiveness: Sukhpal Khaira …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , ,