Site icon Sikh Siyasat News

ਜਥੇਦਾਰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਲਈ ਮਰਿਆਦਾ ਦੇ ਉਲਟ ਫੈਸਲੇ ਲੈ ਰਹੇ ਹਨ: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ

ਕੈਲੀਫ਼ੋਰਨੀਆ (2 ਅਕਤੂਬਰ, 2015): ਸਿੱਖੀ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਸਿਆਸੀ ਦਬਾਅ ਅਧੀਨ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਥ ਦੋਖੀ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਨੂੰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦਿੱਤਾ ਹੈ।

ਜਥੇਦਾਰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਲਈ ਮਰਿਆਦਾ ਦੇ ਉਲਟ ਫੈਸਲੇ ਲੈ ਰਹੇ ਹਨ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਧਾਰਮਕਿ ਸੰਸਥਾ ਦੇ ਜਥੇਦਾਰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਲਈ ਮਰਿਆਦਾ ਦੇ ਉਲਟ ਫੈਸਲੇ ਲੈ ਰਹੇ ਹਨ, ਜੋ ਕਿ ਸਿੱਖ ਕੌਮ ਲਈ ਖ਼ਤਰੇ ਦੀ ਘੰਟੀ ਹੈ।

ਏ.ਜੀ.ਪੀ.ਸੀ. ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਤੇ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਜਥੇਦਾਰਾਂ ਦੇ ਫ਼ੈਸਲੇ ਦਾ ਸਮਰਥਨ ਕਰਨ ਲਈ ਸੱਦੀ ਗਈ ਮੀਟਿੰਗ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਅਣਅਧਿਕਾਰਤ ਕਰਾਰ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਇਸ ਕਦਮ ਦੀ ਸਖਤ ਨਿੰਦਿਆ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰਬ ਉੱਚ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ ਪਰ ਮਰਿਆਦਾ ਖਿਲਾਫ ਜਾ ਕੇ ਲਏ ਗਏ ਫੈਸਲਿਆਂ ਦੀ ਉਹ ਘੋਰ ਨਿੰਦਾ ਕਰਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version