Site icon Sikh Siyasat News

ਅਮਨੈਸਟੀ ਨੇ ਸਾਲਾਨਾ ਰਿਪੋਰਟ ਵਿੱਚ ਭਾਰਤ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਦਾ ਨਕਸ਼ਾ ਖਿੱਚਿਆ

ਚੰਡੀਗੜ੍ਹ: ਵਿਸ਼ਵ ਪੱਧਰ ਦੀ ਮਨੁੱਖੀ ਅਧਿਕਾਰ ਜਥੇਬੰਦੀ ਅਮਨੈਸਟੀ ਇੰਟਰਨੈਸ਼ਨਲ ਵੱਲੋਂ ਵਰ੍ਹੇ 2015 ਲਈ ਵਿਸ਼ਵ ਵਿੱਚ ਮਨੁੱਖੀ ਅਧਿਖਾਰਾਂ ਦੇ ਹਾਲਾਤਾਂ ਸਬੰਧੀ ਆਪਣੀ ਸਾਲਾਨਾ ਰਿਪੋਰਟ ਕਾਰੀ ਕੀਤੀ ਗਈ।ਇਸ ਰਿਪੋਰਟ ਵਿੱਚ ਅਮਨੈਸਟੀ ਨੇ ਭਾਰਤ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਦਾ ਨਕਸ਼ਾ ਖਿੱਚਦਿਆਂ ਭਾਰਤ ਦੀ ਮੋਦੀ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਫੇਲ ਦੱਸਿਆ।

ਅਮਨੈਸਟੀ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਕਿ ਸਰਕਾਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਕੰਮ ਵਿੱਚ ਰੋਕਾਂ ਪੈਦਾ ਕੀਤੀਆਂ ਜਾ ਰਹੀਆਂ ਹਨ ਤੇ ਵਿਦੇਸ਼ਾਂ ਤੋਂ ਮਿਲਦੇ ਫੰਡ ਨੂੰ ਰੋਕਣ ਲਈ ਕਨੂੰਨ ਬਣਾਏ ਜਾ ਰਹੇ ਹਨ।

ਅਮਨੈਸਟੀ ਨੇ ਕਿਹਾ ਕਿ ਭਾਰਤ ਵਿੱਚ ਧਾਰਮਿਕ ਹਿੰਸਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਲਿੰਗ ਅਤੇ ਜਾਤ ਅਧਾਰਿਤ ਵਿਤਕਰੇ ਅਤੇ ਹਿੰਸਾ ਦਾ ਰੁਝਾਨ ਲਗਾਤਾਰ ਜਾਰੀ ਹੈ।

ਕੱਟੜ ਹਿੰਦੂ ਸੰਗਠਨਾ ਵੱਲੋਂ ਘੱਟਗਿਣਤੀਆਂ ਤੇ ਕੀਤੇ ਜਾ ਰਹੇ ਜਬਰ ਦਾ ਜਿਕਰ ਕਰਦਿਆਂ ਅਮਨੈਸਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਭਾਰਤ ਅੰਦਰ ਇਨ੍ਹਾਂ ਹਿੰਦੂ ਸੰਗਠਨਾ ਵੱਲੋਂ ਵਿਗਾਰ ਰੱਖਣ ਦੀ ਅਜਾਦੀ ਦੇ ਹੱਕ ਦਾ ਘਾਣ ਕੀਤਾ ਜਾ ਰਿਹਾ ਹੈ।

ਇਸ ਰਿਪੋਰਟ ਵਿੱਚ ਭਾਰਤ ਅੰਦਰ ਫੈਲ ਰਹੀ ਅਸਿਹਣਸ਼ੀਲਤਾ, ਸਰਕਾਰ ਵੱਲੋਂ ਪੇਸ਼ ਕੀਤਾ ਗਏ ਜਮੀਨ ਅਧਿਗ੍ਰਹਣ ਬਿੱਲ, ਬੱਚਿਆਂ ਦੇ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਦਾ ਵੀ ਜਿਕਰ ਕੀਤਾ ਗਿਆ।

ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਫੌਜ ਅਤੇ ਸੁਰੱਖਿਆ ਬਲਾਂ ਵੱਲੋਂ ਕੀਤੇ ਜਾ ਰਹੇ ਮਨੁੱਖੀ ਹੱਕਾਂ ਦੇ ਘਾਣ ਤੇ ਵੀ ਚਿੰਤਾ ਪ੍ਰਗਟ ਕੀਤੀ ਗਈ ਹੈ।

ਅਮਨੈਸਟੀ ਇੰਟਰਨੈਸ਼ਨਲ ਦੀ ਵਿਸਤਾਰਤ ਰਿਪੋਰਟ ਤੁਸੀਂ ਕੁਝ ਸਮੇਂ ਤੱਕ ਸਿੱਖ ਸਿਆਸਤ ਦੀ ਵੈਬਸਾਈਟ ਤੇ ਪੜ੍ਹ ਸਕਦੇ ਹੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version