ਸਿਆਸੀ ਖਬਰਾਂ

ਅਮਰਿੰਦਰ ਨੇ ਕਿਹਾ; ਵਿਦੇਸ਼ੀ ਜਾਇਦਾਦ ਦੇ ਮਾਮਲੇ ‘ਚ ਜੇਤਲੀ ਮੈਨੂੰ ਫਸਾਉਣਾ ਚਾਹੁੰਦਾ ਹੈ

December 3, 2016 | By

ਚੰਡੀਗੜ੍ਹ: ਆਮਦਨ ਕਰ ਵਿਭਾਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਖ਼ਿਲਾਫ਼ ਬਿਨਾਂ ਆਮਦਨ ਕਰ ਭੁਗਤਾਨ ਵਾਲੀਆਂ ਵਿਦੇਸ਼ੀ ਸੰਪਤੀਆਂ ਦੇ ਮਾਮਲੇ ’ਚ ਜਾਂਚ ਨੂੰ ਲੈ ਕੇ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਵਿਭਾਗ ਨੇ ਵੀਰਵਾਰ ਨੂੰ ਲੁਧਿਆਣਾ ਦੀ ਇਕ ਅਦਾਲਤ ’ਚ ਕੈਪਟਨ ਨੂੰ ਆਮਦਨ ਕਰ ਐਕਟ ਦੀ ਧਾਰਾ 277 ਅਤੇ ਆਈਪੀਸੀ ਦੀਆਂ ਧਾਰਾਵਾਂ 176, 177 ਤੇ 193 ਤਹਿਤ ਕੇਸ ਪਾਇਆ ਗਿਆ ਹੈ।

captain-amrinder-and-jaitley

ਕੈਪਟਨ ਅਮਰਿੰਦਰ ਸਿੰਘ, ਅਰੁਣ ਜੇਤਲੀ (ਫਾਈਲ ਫੋਟੋ)

ਸ਼ਿਕਾਇਤ ਅਨੁਸਾਰ ਆਮਦਨ ਕਰ ਵਿਭਾਗ ਨੇ ਕਿਹਾ ਹੈ ਕਿ ਜਾਂਚ ਦੌਰਾਨ ਕੈਪਟਨ ਅਤੇ ਉਨ੍ਹਾਂ ਦੇ ਲੜਕੇ ਵੱਲੋਂ ਵਿਦੇਸ਼ ’ਚ ਟਰੱਸਟ ਅਤੇ ਹੋਰ ਸੰਪਤੀਆਂ ’ਚ ਲਾਭਪਾਤਰੀ ਪਾਇਆ ਗਿਆ ਹੈ ਅਤੇ ਜਦੋਂ ਉਨ੍ਹਾਂ ਤੋਂ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸੰਪਤੀਆਂ ਦੀ ਮਾਲਕੀ ਬਾਰੇ ਗ਼ਲਤ ਬਿਆਨ ਦਿੱਤੇ।

ਉਧਰ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਰਾਹੀਂ ਵਿੱਤ ਮੰਤਰੀ ਅਰੁਣ ਜੇਤਲੀ ’ਤੇ ਉਨ੍ਹਾਂ ਨੂੰ ਫਸਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਤਲੀ ਨੂੰ ਅੰਮ੍ਰਿਤਸਰ ਤੋਂ ਜ਼ਿਮਨੀ ਚੋਣ ਲੜਨ ਦੀ ਚੁਣੌਤੀ ਦਿੱਤੀ ਗਈ ਸੀ ਜਿਸ ਦੇ ਜਵਾਬ ’ਚ ਉਨ੍ਹਾਂ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਆਮਦਨ ਕਰ ਵਿਭਾਗ ’ਤੇ ਵੀ ਦੋਸ਼ ਲਾਇਆ ਕਿ ਉਹ ਚੋਣਾਂ ਦੀ ਉਡੀਕ ਕਿਉਂ ਕਰ ਰਿਹਾ ਸੀ ਜਦਕਿ ਦੋ ਸਾਲ ਪਹਿਲਾਂ ਵੀ ਇਹ ਮਾਮਲਾ ਖੋਲ੍ਹਿਆ ਜਾ ਸਕਦਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,