ਵਿਦੇਸ਼ » ਸਿੱਖ ਖਬਰਾਂ

ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਵਿਚ ਤਬਦੀਲੀ ਵਿਰੁਧ ਯੂ.ਕੇ. ਦੀਆਂ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ

May 3, 2016 | By

amrit sancharਲੰਡਨ: ਦੁਬਈ ਅਤੇ ਵਰਜੀਨੀਆ ਵਿਖੇ ਅਰਦਾਸ ਨੂੰ ਬਦਲਣ, ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਵਿੱਚ ਤਬਦੀਲੀ ਕਰਨ ਅਤੇ ਨਿਤਨੇਮ ਦੀਆਂ ਬਾਣੀਆਂ ਨੂੰ ਬਦਲਣ ਦੀਆਂ ਘਟਨਾਵਾਂ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਸਖਤ ਨੋਟਿਸ ਲਿਆ ਗਿਆ।

ਇਕ ਲਿਖਤੀ ਬਿਆਨ ਵਿਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਆਗੂਆਂ ਨੇ ਕਿਹਾ ਕਿ ਅਜ਼ਾਦ ਸਿੱਖ ਰਾਜ ਖ਼ਾਲਿਸਤਾਨ ਲਈ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਇਨ੍ਹਾਂ ਘਟਨਾਵਾਂ ਦੀ ਸਖਤ ਨਿਖੇਧੀ ਕਰਦੀਆਂ ਹਨ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਨੇ ਇਨ੍ਹਾਂ ਕਾਰਵਾਈਆਂ ਨੂੰ ਸਿੱਖਾਂ ਉੱਤੇ ਸਭ ਤੋਂ ਵੱਡਾ ਸਿਧਾਂਤਕ ਮਾਰੂ ਵਾਰ ਕਰਾਰ ਦਿੱਤਾ ਗਿਆ ਹੈ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ. ਭਾਈ ਅਮਰੀਕ ਸਿੰਘ ਗਿੱਲ, ਅਖੰਡ ਕੀਰਤਨੀ ਜਥਾ ਯੂ.ਕੇ., ਭਾਈ ਬਲਬੀਰ ਸਿੰਘ ਜਥੇਦਾਰ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਯੂਨਾਈਟਿਡ ਖਾਲਸਾ ਦਲ ਯੂ.ਕੇ. ਭਾਈ ਨਿਰਮਲ ਸਿੰਘ ਸੰਧੂ, ਬ੍ਰਿਿਟਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ, ਸ੍ਰੋਮਣੀ ਅਕਾਲੀ ਦਲ ਯੂ.ਕੇ. ਭਾਈ ਗੁਰਦੇਵ ਸਿੰਘ ਚੌਹਾਨ, ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੁ.ਕੇ. ਭਾਈ ਗੁਰਦਿਆਲ ਸਿੰਘ ਅਟਵਾਲ, ਇੰਟਰਨੈਸ਼ਨਲ ਖਾਲਸਾ ਆਰਗੇਨਾਈਜ਼ੇਸ਼ਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਦੇ ਭਾਈ ਮਨਮੋਹਣ ਸਿੰਘ ਖਾਲਸਾ ਵਲੋਂ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਗਿਆ ਹੈ ਕਿ ਅਜਿਹਾ ਕਰਕੇ ਸਿੱਖ ਕੌਮ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਯੂ. ਕੇ. ਵਿਚ ਜਨਤਕ ਤੌਰ ਉੱਤੇ ਵਿਚਰਨ ਨਹੀਂ ਦਿੱਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,