ਆਮ ਖਬਰਾਂ

ਆਰ. ਐਸ. ਐਸ ਦੀਆਂ ਸਿੱਖ ਵਿਰੋਧੀ ਟਿੱਪਣੀਆਂ ਦਾ ਤਿੱਖਾ ਵਿਰੋਧ

January 24, 2010 | By

ਅੰਮ੍ਰਿਤਸਰ/ਲੁਧਿਆਣਾ (23 ਜਨਵਰੀ, 2010):ਸਿੱਖ ਇਕ ਵੱਖਰੀ ਕੌਮ ਹੈ, ਜਿਸ ਦੀ ਵਿੱਲਖਣ ਪਹਿਚਾਣ ਤੇ ਸ਼ਾਨਾਮੱਤਾ ਇਤਿਹਾਸ ਹੈ। ਆਰ. ਐਸ. ਐਸ. ਦੀਆਂ ਟਿੱਪਣੀਆਂ ਸਿੱਖ ਧਰਮ ’ਚ ਦਖ਼ਲਅੰਦਾਜ਼ੀ ਤੇ ਸਿੱਖੀ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਇਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਤੇ ਰੋਹ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਿੰਦੂ ਜਥੇਬੰਦੀ ਆਰ. ਐਸ. ਐਸ. ਵੱਲੋਂ ਸਿੱਖ ਧਰਮ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਘ ਪਰਿਵਾਰ ਦੇ ਪ੍ਰਚਾਰਕ ਡਾ: ਰਮਾ ਕਾਂਤ ਤਿਵਾੜੀ ਵੱਲੋਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਬੜੀ ਗੰਭੀਰਤਾ ਨਾਲ ਲਿਆ ਹੈ। ਸਿੰਘ ਸਾਹਿਬ ਨੇ ਸੰਘ ਪਰਿਵਾਰ ਦੇ ਪ੍ਰਚਾਰਕ ਤਿਵਾੜੀ ਨੂੰ ਇਸ ਕੀਤੀ ਗਈ ਬੱਜਰ ਗਲਤੀ ਦੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ।

ਇਸ ਮਾਮਲੇ ’ਚ ਦਲ ਖ਼ਾਲਸਾ ਤੇ ਸ਼੍ਰੋਮਣੀ ਪੰਥਕ ਕੌਂਸਲ ਨੇ ਆਰ. ਐਸ. ਐਸ. ਦੀਆਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਦੱਸਿਆ ਹੈ। ਦਖ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਸੰਘ ਪਰਿਵਾਰ ਵੱਲੋਂ ਆਪਣੀ ਵੈਬਸਾਈਟ ’ਤੇ ਸਿੱਖ ਧਰਮ ਨੂੰ ਹਿੰਦੂ ਧਰਮ ਦਾ ਅੰਗ ਦੱਸਣ, ਸ੍ਰੀ ਗੁਰੂ ਰਾਮਦਾਸ ਦੇ ਲੰਗਰ ਅਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਤਿੱਖਾ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਪੰਥਕ ਦਲ ਨੇ ਸੰਘ ਪਰਿਵਾਰ ਨੇ ਇਨ੍ਹਾਂ ਟਿੱਪਣੀਆਂ ਨੂੰ ਮੰਦ ਭਾਗਾ ਅਤੇ ਸਿੱਖ ਪੰਥ ਦੀ ਸਿਧਾਂਤਕ ਪ੍ਰਭੂ ਸੱਤਾ, ਅੱਡਰੀ ਤੇ ਨਿਆਰੀ ਹਸਤੀ ’ਤੇ ਚੋਟ ਕਰਾਰ ਦਿੱਤਾ ਹੈ। ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ. ਮਨਜੀਤ ਸਿੰਘ ਕਲਕੱਤਾ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਮਾਮਲੇ ਵਿੱਚ ਤੁਰੰਤ ਆਦੇਸ਼ ਜਾਰੀ ਕਰਨ।

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਸੰਘ ਪਰਿਵਾਰ ਦੀਆਂ ਅੱਖਾਂ ’ਚ ਸਿੱਖ ਕੌਮ ਪਿਛਲੇ ਲੰਬੇ ਅਰਸੇ ਤੋਂ ਰੜਕਣ ਕਾਰਨ ਉਹ ਸਿੱਖਾਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਰ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,