ਖਾਸ ਖਬਰਾਂ » ਸਿੱਖ ਖਬਰਾਂ

ਦੀਪ ਸਿੱਧੂ ਨਮਿਤ ਅੰਤਿਮ ਅਰਦਾਸ 24 ਫਰਵਰੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ

February 18, 2022 | By

ਚੰਡੀਗੜ੍ਹ: ਪੰਜਾਬੀ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਅੰਤਿਮ ਅਰਦਾਸ 24 ਫਰਵਰੀ, 2022 ਨੂੰ ਦੀਵਾਨ ਟੋਡਰ ਮੱਲ ਹਾਲ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਦੀਪ ਸਿੱਧੂ ਦੀ 15 ਫਰਵਰੀ ਨੂੰ ਕੇ.ਐਮ.ਪੀ. ਰੋਡ ‘ਤੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ।

ਦੀਪ ਸਿੱਧੁ ਦੀ ਅੰਤਿਮ ਯਾਤਰਾ ਮੌਕੇ ਦੀ ਤਸਵੀਰ

ਦੀਪ ਸਿੱਧੂ ਦਾ ਅੰਤਿਮ ਸੰਸਕਾਰ 16 ਫਰਵਰੀ ਨੂੰ ਲੁਧਿਆਣਾ ਨੇੜੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿਸ ਵਿੱਚ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ ਸੀ। ਇਸ ਮੌਕੇ ਉੱਤੇ ਭਾਈ ਦਲਜੀਤ ਸਿੰਘ ਬਿੱਟੂ, ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਅਤੇ ਸਿੱਖ ਸਿਆਸੀ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਸਮੇਤ ਕਈ ਸਿੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

ਸ. ਸਿਮਰਨਜੀਤ ਸਿੰਘ ਮਾਨ ਦੀਪ ਸਿੱਧੂ ਦੇ ਅੰਤਿਮ ਦਰਸ਼ਨਾਂ ਮੌਕੇ।

ਦੀਪ ਸਿੱਧੁ ਵੱਲੋਂ ਕਿਰਸਾਨੀ ਸੰਘਰਸ਼ ਦੌਰਾਨ ਸ਼ੰਭੂ ਮੋਰਚਾ ਲਗਾ ਕੇ ਪੰਜਾਬ ਦੀ ਖੁਦਮੁਖਤਿਆਰੀ ਦਾ ਬਿਰਤਾਂਤ ਉਭਾਰਿਆ ਗਿਆ ਸੀ ਜਿਸ ਨੇ ਨੌਜਵਾਨਾਂ ਦਾ ਉਚੇਰੇ ਤੌਰ ਉੱਤੇ ਧਿਆਨ ਖਿੱਚਿਆ ਸੀ।

ਭਾਈ ਦਲਜੀਤ ਸਿੰਘ ਬਿੱਟੂ ਦੀਪ ਸਿੱਧੂ ਦੇ ਅੰਤਿਮ ਦਰਸ਼ਨਾਂ ਮੌਕੇ

ਕਈ ਸਿੱਖ ਹਲਕਿਆਂ ਵਲੋਂ  ਦੀਪ ਸਿੱਧੂ ਦੀ ਮੌਤ ਨਾਲ ਜੁੜੇ ਹਾਲਾਤ ‘ਤੇ ਸ਼ੱਕ ਜ਼ਾਹਰ ਕਰਦੇ ਹੋਏ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਦੀਪ ਸਿੱਧੂ ਦੀ ਇਕ ਪੁਰਾਣੀ ਤਸਵੀਰ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,