ਸਿੱਖ ਖਬਰਾਂ

ਭਾਈ ਦਇਆ ਸਿੰਘ ਲਾਹੌਰੀਆ ਦੀ ਤੰਦਰੁਸਤੀ ਲਈ ਵੱਖ-ਵੱਖ ਮੁਲਕਾਂ ਵਿੱਚ ਵੱਸਦੇ ਸਿੱਖਾਂ ਨੇ ਕੀਤੀਆਂ ਅਰਦਾਸਾਂ

October 10, 2014 | By

Daya-Singh-Lahoria

ਭਾਈ ਦਇਆ ਸਿੰਘ ਲਾਹੌਰੀਆ (ਫਾਈਲ ਫੋਟੋ)

ਲੰਡਨ (9 ਅਕਤੂਬਰ, 2014): ਲੰਘੇ ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਜਝਾਰੂ ਭਾਈ ਦਇਆ ਸਿੰਘ ਲਾਹੌਰੀਆ ਦੀ ਤੰਦਰੁਸਤੀ ਅਤੇ ਚੜਦੀ ਕਲਾ ਲਈ ਇੰਗਲੈਂਡ ,ਯੋਰਪ ,ਕੈਨੇਡਾ ਅਤੇ ਅਮਰੀਕਾ ਦੇ ਅਨੇਕਾਂ ਗੁਰਦਵਾਰਿਆਂ ਵਿੱਚ ਸਿੱਖ ਸੰਗਤਾਂ , ਪ੍ਰਬੰਧਕ ਕਮੇਟੀਆਂ ਵਲੋਂ ਅਰਦਾਸਾਂ ਕੀਤੀਆਂ ਗਈਆਂ ਹਨ ।

ਬਰਤਾਨੀਆਂ ਦੀਆਂ ਸਿੱਖ ਜਥੇਬੰਦੀਆਂ ਵਲੋਂ ਦਿੱਲੀ ਦੀ ਤਿਹਾੜ ਜੇਹਲ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਜੋ ਕਿ ਅੱਜ ਕੱਲ ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਹੈ , ਉਸ ਦੀ ਨਾਜ਼ੁਕ ਹਾਲਤ ਦੇ ਡੂੰਘੀ ਚਿੰਤਾ ਜਿਤਾਉਂਦਿਆਂ ਸਮੁੱਚੀ ਸਿੱਖ ਨੂੰ ਅਪੀਲ ਕੀਤੀ ਸੀ ਕਿ 9 ਅਕਤੂਬਰ ਨੂੰ ਉਸ ਦੀ ਸਿਹਤਯਾਬੀ ਲਈ ਸਥਾਨਕ ਗੁਰਦਵਾਰਿਆਂ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਜਾਵੇ ।

ਪੰਜਾਬ ਰੇਡੀਉ ਲੰਡਨ ਦੇ ਧਾਰਮਿਕ ਪ੍ਰਜ਼ੈਂਟਰ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਡਾਕਟਰ ਗੁਰਦੀਪ ਸਿੰਘ ਜਗਬੀਰ ਦੇ ਪ੍ਰੋਗਰਾਮ ਵਿੱਚ ਭਾਈ ਦਇਆ ਸਿੰਘ ਲਾਹੌਰੀਆ ਦੀ ਵਿਗੜ ਰਹੀ ਸਿਹਤ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਭਾਰਿਆ ਗਿਆ ਅਤੇ ਇੱਕ ਪ੍ਰੋਗਰਾਮ ਦੌਰਾਨ ਉਹਨਾਂ ਦੀ ਧਰਮ ਸੁਪਤਨੀ ਬੀਬੀ ਕਮਲਜੀਤ ਕੌਰ ਨੇ ਵੀ ਟੈਲੀਫੋਨ ਦੇ ਰਾਹੀਂ ਸ਼ਮੂਲੀਅਤ ਕਰਦਿਆਂ ਸਿੱਖ ਸੰਗਤਾਂ ਨੂੰ ਅਰਦਾਸ ਕਰਨ ਦੀ ਅਪੀਲ ਕੀਤੀ ਸੀ ।

ਜਿ਼ਕਰਯੋਗ ਹੈ 9 ਅਕਤੂਬਰ ਨੂੰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸੀ ਅਤੇ ਅਨੇਕਾਂ ਗੁਰਦਵਾਰਿਆਂ ਵਿੱਚ ਇਸੇ ਦਿਨ ਸ਼ਹੀਦੀ ਸਮਾਗਮ ਵੀ ਕੀਤੇ ਗਏ ਹਨ ।

ਅਖੰਡ ਕੀਰਤਨੀ ਜਥਾ ਯੂ,ਕੇ ਦੇ ਸਿਆਸੀ ਵਿੰਗ ਦੇ ਜਨਰਲ ਸਕੱਤਰ ਜਥੇਦਾਰ ਜੋਗਾ ਸਿੰਘ ਅਤੇ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਰਨਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਨੇ ਸ਼ਰਾਰਤੀ ਅਨਸਰਾਂ ਵਲੋਂ ਸ਼ੋਸ਼ਲ ਸਾਈਟਾਂ ਤੇ ਗੁਰੂ ਸਹਿਬਾਨ ਅਤੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਬਾਰੇ ਕੀਤੀਆਂ ਜਾ ਰਹੀਆਂ ਅਪਮਾਨਜਨਕ ਟਿੱਪਣੀਆਂ ਦੀ ਸਖਤ ਨਿਖੇਧੀ ਕੀਤੀ ।

ਉਨ੍ਹਾਂ ਕਿਹਾ ਕਿ ਇਹ ਸੱਭ ਕੁੱਝ ਪੰਜਾਬ ਦੀ ਅਖੌਤੀ ਪੰਥਕ ਸਰਕਾਰ ਦੀ ਸ਼ਹਿ ਤੇ ਵਾਪਰ ਰਿਹਾ ਹੈ ਅਗਰ ਪੰਜਾਬ ਸਰਕਾਰ ਸਿੱਖ ਕੌਮ ਪ੍ਰਤੀ ਸੁਹਿਰਦ ਹੋਵੇ ਤਾਂ ਸ਼ਰਾਰਤੀ ਅਨਸਰਾਂ ਨੂੰ 24 ਘੰਟਿਆਂ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਸਿੱਖ ਕੌਮ ਦੇ ਦੁਸ਼ਮਣ ਸਿਰਸੇ ਵਾਲੇ ਸਾਧ ਦੀ ਫੋਟੋ ਬਣਾਉਣ ਦੇ ਦੋਸ਼ ਵਿੱਚ ਅਗਰ ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਤਾਂ ਸਿੱਖ ਗੁਰੂਆਂ ਅਤੇ ਸੰਤ ਭਿੰਡਰਾਂਵਾਲਿਆਂ ਦੀਆਂ ਅਪਮਾਨਜਨਕ ਫੋਟਆਂ ਬਣਾਉਣ ਵਾਲੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ ? ਇਹ ਸਵਾਲ ਅੱਜ ਸਮੁੱਚੀ ਸਿੱਖ ਦੇ ਸਾਹਮਣੇ ਹੈ ਅਤੇ ਇਸ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਜਰੂਰਤ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,