ਖਾਸ ਖਬਰਾਂ » ਲੜੀਵਾਰ ਕਿਤਾਬਾਂ » ਸਿੱਖ ਖਬਰਾਂ

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ ‘”ਨਵਾਬ ਕਪੂਰ ਸਿੰਘ” ਜਾਰੀ

October 4, 2022 | By

ਚੰਡੀਗੜ੍ਹ: ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ “ਨਵਾਬ ਕਪੂਰ ਸਿੰਘ” ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ। ਇਸ ਕਾਰਜ ਦੀ ਬਦੌਲਤ ਅੱਜ ਸਾਡੇ ਕੋਲ ਪੰਜਾਬੀ ਬੋਲੀ ਵਿਚ ਕਿਤਾਬਾਂ ਦੀ ਇਕ ਅਜਿਹੀ ਲੜੀ ਮੌਜੂਦ ਹੈ ਜਿਸ ਰਾਹੀਂ ਅਸੀਂ ਖਾਲਸਾ ਰਾਜ ਤੇ ਇਸ ਦੇ ਨਾਇਕਾਂ ਬਾਰੇ ਜਾਣ ਸਕਦੇ ਹਾਂ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਦੇ ਹਾਂ। ਬਾਬਾ ਪ੍ਰੇਮ ਸਿੰਘ ਦੇ ਕਾਰਜ ਦੀ ਖਾਸੀਅਤ ਇਹ ਹੈ ਕਿ ਉਹਨਾਂ ਇਤਿਹਾਸਕ ਤੱਥਾਂ ਨੂੰ ਸਿੱਖੀ ਜਜ਼ਬੇ ਨਾਲ ਆਪਣੀਆਂ ਲਿਖਤਾਂ ਵਿਚ ਪੇਸ਼ ਕੀਤਾ ਹੈ।

May be a cartoon of 1 person and text that says "ਨਵੀ ਬੋਲਦੀ ਕਿਤਾਬ ਜਾਰੀ ਨਵਾਬ ਕਪੂਰ ਸਿੰਘ ਨਵਾਬ ਕਪੂਰ ਸਿੰਘ ਬੋਲਦੀ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਬੋਲਦੀਆਂ ਕਿਤਾਬਾਂ ਸੁਣਨ ਲਈ ਸਿੱਖ ਸਿਆਸਤ ਐਪ ਅੱਜ ਹੀ ਹਾਸਿਲ ਕਰੋ| 'EI Google Play Download the App Store ਸਿੱਖ ਸਿਆਸਤ To listen Audiobooks get Sikh Siyasat app from Google Play Store and Apple App Store for Free."

ਸਿੱਖ ਸਿਆਸਤ ਨੇ ਨਵਾਬ ਕਪੂਰ ਸਿੰਘ ਕਿਤਾਬ ਨੂੰ ਬੋਲਣ ਲਾਇਆ ਹੈ ਤੇ ਇਸ ਕਿਤਾਬ ਵਿਚ ਦਰਜ਼ ਕੁਝ ਹਿੱਸੇ ਤੁਸੀਂ ਬਿਨਾ ਭੇਟਾ ਤਾਰੇ ਸੁਣੇ ਜਾ ਸਕਦੇ ਹਨ।

ਇਹ ਸਾਰੀ ਕਿਤਾਬ ਸੁਣਨ ਦੇ ਲਈ ਸਰੋਤੇ ਭੇਟਾ ਤਾਰ ਕੇ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਸਕਦੇ ਹਨ। ਸਰੋਤੇ ਸਿੱਖ ਸਿਆਸਤ ਦੀ ਐਪ ਬਿਨਾ ਕਿਸੇ ਭੇਟਾ ਦੇ ਗੁਗਲ ਪਲੇਅ ਸਟੋਰ ਜਾਂ ਐਪਲ ਐਪ ਸਟੋਰ ਤੋਂ ਹਾਸਿਲ ਕਰ ਕੇ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਹਾਸਿਲ ਕਰੋ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,