ਆਮ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ’ਤੇ ਰੋਕ ਪ੍ਰਬੰਧਕ ਕਮੇਟੀ ਦਾ ਨਿੱਜੀ ਮਾਮਲਾ, ਦਖ਼ਲ ਦੇਣ ਤੋਂ ਨਾਂਹ: ਆਸਟਰੇਲੀਆ ਹਾਈ ਕਮਿਸ਼ਨਰ

February 18, 2018 | By

ਅੰਮ੍ਰਿਤਸਰ: ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਂ। ਆਸਟਰੇਲੀਆ ਦੀਆਂ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ’ਤੇ ਲਾਈ ਰੋਕ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਦਾ ਨਿੱਜੀ ਮਾਮਲਾ ਹੈ।

ਹਰਿੰਦਰ ਸਿੱਧ ਚਾਰ ਦਿਨਾਂ ਪੰਜਾਬ ਦੌਰੇ ਦੇ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਆਸਟਰੇਲੀਆ ਵਿੱਚ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ ਅਤੇ ਇਸ ਵਿੱਚ ਸਰਕਾਰ ਕੋਈ ਦਖ਼ਲ ਨਹੀਂ ਦੇ ਸਕਦੀ। ਉਨ੍ਹਾਂ ਆਖਿਆ ਕਿ ਉਂਜ ਵੀ ਆਸਟਰੇਲੀਆ ਦੇ ਸਿਰਫ ਇੱਕ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਅਜਿਹਾ ਕੋਈ ਫ਼ੈਸਲਾ ਕੀਤਾ ਗਿਆ ਹੈ।

ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਸੇਵਾ ਕਰਦੇ ਹੋਏ।

ਆਸਟਰੇਲੀਆ ਵਿੱਚ ਸਿੱਖਾਂ ਦੀ ਨਿਰੰਤਰ ਵਧ ਰਹੀ ਵਸੋਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖਾਂ ਦੀ ਆਮਦ ਵਿੱਚ ਨਿਰੰਤਰ ਵਾਧਾ ਹੋਣ ਨਾਲ ਗੁਰਦੁਆਰਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਪੰਜਾਬ ਅਤੇ ਆਸਟਰੇਲੀਆ ਵਿਚਾਲੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਕਰਨ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਆਸਟਰੇਲੀਆ ਪੰਜਾਬ ਕੋਲੋਂ ਖੇਤੀਬਾੜੀ, ਡੇਅਰੀ ਕਾਰੋਬਾਰ, ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ, ਜਾਨਵਰਾਂ ਦੀ ਆਬਾਦੀ ਵਧਾਉਣ ਅਤੇ ਪਾਣੀ ਪ੍ਰਬੰਧ ਮਾਮਲੇ ਵਿੱਚ ਸਹਿਯੋਗ ਚਾਹੁੰਦਾ ਹੈ। ਇਸ ਸਬੰਧ ਵਿੱਚ ਉਹ ਆਪਣੇ ਇਸ ਦੌਰੇ ਦੌਰਾਨ ਲੁਧਿਆਣਾ ਵਿੱਚ ਖੇਤੀਬਾੜੀ ਯੂਨੀਵਰਸਿਟੀ ਅਤੇ ਇਸ ਕਿੱਤੇ ਨਾਲ ਜੁੜੇ ਮਾਹਿਰਾਂ ਨਾਲ ਮੁਲਾਕਾਤ ਕਰਨਗੇ।

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਆਖਿਆ ਕਿ ਇੱਥੇ ਆ ਕੇ ਮਨ ਨੂੰ ਸਕੂਨ ਮਿਿਲਆ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਹੋਰਨਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,