Posts By ਕਰਮਜੀਤ ਸਿੰਘ ਚੰਡੀਗੜ੍ਹ

ਕੁਲਦੀਪ ਨਈਅਰ ਦੇ ਮੁਆਫ਼ੀਨਾਮੇ ਵਿੱਚ ‘ਦਿਖਾਵੇ ਭਰੀ ਹਲੀਮੀ’ ਤੇ ‘ਸ਼ਰਾਰਤ ਭਰੀ ਚੁਸਤੀ’ ਹੈ – ਖਾਲਸਾ ਪੰਥ ਦਾ ‘ਅਕਲਮੰਦ ਦੁਸ਼ਮਣ’ ਸਵਾਲਾਂ ਦੇ ਕਟਹਿਰੇ ’ਚ

ਸਿੱਖਾਂ ਪ੍ਰਤੀ ਕੁਲਦੀਪ ਨਈਅਰ ਦੇ ਢਿੱਡ ਅੰਦਰ ਲੁਕੇ ਵੈਰ ਦਾ ਪਤਾ ਲਾਉਣ ਲਈ ਸਾਨੂੰ ਰੋਮ ਦੇ ਇਤਿਹਾਸ ਦਾ ਇੱਕ ਦਿਲਚਸਪ ਪੰਨਾ ਯਾਦ ਆ ਗਿਆ ਹੈ। ਈਸਾ ਮਸੀਹ ਤੋਂ 100 ਸਾਲ ਪਹਿਲਾਂ ਦੀ ਗੱਲ ਹੈ-ਯਾਨੀ ਅੱਜ ਤੋਂ 2100 ਸਾਲ ਪਹਿਲਾਂ। ਰੋਮ ਦਾ ਮਹਾਨ ਜਰਨੈਲ ਅਤੇ ਨੀਤੀਵਾਨ ਬਾਦਸ਼ਾਹ ਜੂਲੀਅਸ ਸੀਜ਼ਰ ਪਾਰਲੀਮੈਂਟ ਵੱਲ ਜਾ ਰਿਹਾ ਸੀ ਕਿ ਪਾਰਲੀਮੈਂਟ ਦੇ ਬਾਹਰ ਉਸ ਉਤੇ ਅਚਾਨਕ ਇਕ ਯੋਜਨਾਬੱਧ ਹਮਲਾ ਹੋਇਆ।

ਗ਼ਦਰ ਪਾਰਟੀ ਲਹਿਰ ‘ਸਿੱਖਾਂ ਦੀ, ਸਿੱਖਾਂ ਵੱਲੋਂ, ਸਿੱਖਾਂ ਲਈ’ ਮਹਾਨ ਸੰਘਰਸ਼ ਸੀ

ਅਗਲੇ ਕੁਝ ਦਿਨਾਂ ਵਿੱਚ ਗਦਰ ਪਾਰਟੀ ਲਹਿਰ ਬਾਰੇ ਰਲਿਜ਼ ਹੋ ਰਹੀਆਂ ਦੋ ਪੁਸਤਕਾਂ ਜਿਥੇ ਖੱਬੇ-ਪੱਖੀ ਧਾਰਨਾਵਾਂ ਨਾਲ ਗੁੰਮਰਾਹ ਕੀਤੇ ਲੋਕਾਂ ਦੀ ਹਿੱਕ ਤੇ ‘ਸਿਧਾਂਤਿਕ ਬੰਬ’ ਡਿੱਗਣ ਵਾਂਗ ਸਾਬਤ ਹੋਣਗੀਆਂ, ਉਥੇ ਅਜਿਹੇ ਪੰਜਾਬੀ ਨੌਜਵਾਨਾਂ ਲਈ ਇੱਕ ਮਾਰਗ-ਦਰਸ਼ਨ ਵੀ ਕਰਨਗੀਆਂ ਜੋ ਜੂਨ 1984 ਦੇ ਦਰਬਾਰ ਸਾਹਿਬ ਦੇ ਦਰਦਨਾਕ ਸਾਕੇ ਮਗਰੋਂ ਆਪਣੇ ਮਹਾਨ ਵਿਰਸੇ ਦੇ ਨਿਆਰੇਪਣ ਨੂੰ ਦੁਨੀਆਂ ਦੇ ਵਰਤਮਾਨ ਰੁਝਾਨਾਂ, ਹਾਲਤਾਂ ਤੇ ਤੱਥਾਂ ਦੀ ਰੌਸ਼ਨੀ ਵਿੱਚ ਮੁੜ ਸੁਰਜੀਤ ਕਰਨ ਅਤੇ ਸਥਾਪਿਤ ਕਰਨ ਲਈ ਹਰ ਮੁਹਾਜ਼ ਉਤੇ ਵਿਚਾਰਧਾਰਕ ਜੰਗ ਲੜ ਰਹੇ ਹਨ।

ਵਿਸ਼ੇਸ ਰਿਪੋਰਟ: ਜਾਗਦੇ ਰਹਿਣਾ, ਮਹਿਫ਼ਲ ‘ਚ ਸੌਦੇਬਾਜ਼ੀਆਂ ਦਾ ਦੌਰ ਹੈ

ਅਦਾਲਤ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦੇਣ ਦੇ ਹੁਕਮ ਪਿਛੋਂ ਭਾਈ ਰਾਜੋਆਣਾ ਦੇ ਹੱਕ ਵਿੱਚ ਉਠੀ ਹਮਦਰਦੀ, ਸਤਿਕਾਰ ਤੇ ਪਿਆਰ ਦੀ ਪ੍ਰਚੰਡ ਲਹਿਰ ਨੇ ਜਿਥੇ ਸਮੁੱਚੀ ਸਿੱਖ ਕੌਮ ਦੀ ਮਾਨਸਿਕਤਾ ਨੂੰ ਹਰ ਪਲ ਕੀਲ ਕੇ ਰੱਖਿਆ ਹੋਇਆ ਹੈ, ਉਥੇ ਨਾਲ ਹੀ ਹੁਣ ਟੀ. ਵੀ. ਚੈਨਲਾਂ ਨੇ ਇਸ ਮੁੱਦੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਤੇ ਰਾਜਨੀਤਿਕ ਮਾਹਿਰਾਂ ਨਾਲ ਆਪਣੇ ਚੈਨਲਾਂ ਉਤੇ ਵਿਸ਼ੇਸ਼ ਬਹਿਸ ਦਾ ਦੌਰ ਵੀ ਸ਼ੁਰੂ ਕਰ ਦਿੱਤਾ। ਦਿਲਚਸਪ ਗੱਲ ਇਹ ਹੈ ਕਿ ਸਿੱਖਾਂ ਦੇ ਅੰਤਰੀਵ ਅਤੇ ਸੱਚੇ ਸੁੱਚੇ ਜਜ਼ਬਿਆਂ ਬਾਰੇ ਖੁਸ਼ਕ, ਰੁੱਖੀ ਤੇ ਇਕ-ਪਾਸੜ ਸਮਝ ਰੱਖਣ ਵਾਲੇ ਇਹ ਚੈਨਲ ਹੁਣ ਬਲਵੰਤ ਸਿੰਘ ਰਾਜੋਆਣਾ ਨੂੰ ''ਭਾਈ'' ਦੇ ਸਤਿਕਾਰਯੋਗ ਰੁਤਬੇ ਨਾਲ ਬਹਿਸ ਨੂੰ ਮੁਖਾਤਿਬ ਹੋ ਰਹੇ ਹਨ।

ਉੱਘੇ ਸਿੱਖ ਵਿਦਵਾਨਾਂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੁਰਬਾਨੀ ਬਾਰੇ ਦਿਲ-ਟੁੰਬਵੀਆਂ ਟਿੱਪਣੀਆਂ

- ਜਾਗਦੀ ਜ਼ਮੀਰ ਵਾਲੇ ਹਰ ਸਿੱਖ ਨੂੰ ਬਲਵੰਤ ਸਿੰਘ ‘ਆਪਣਾ’ ਲੱਗਣ ਲੱਗ ਪਿਆ ਹੈ - ਅਜਮੇਰ ਸਿੰਘ - ਇਹ ਕੁਰਬਾਨੀ ਕਿਸੇ ਪੱਕੇ ਸਿਧਾਂਤ ਤੇ ਯਕੀਨ ਨਾਲ ਜੁੜੀ ਹੋਈ ਹੈ- ਡਾ: ਗੁਰਭਗਤ ਸਿੰਘ - ਸਿੱਖ ਵਿਸ਼ਵਾਸ਼ ਨਾਲ ਜੁੜੀ ਹੈ ਇਹ ਕੁਰਬਾਨੀ- ਡਾ: ਗਰੇਵਾਲ - ਸ: ਬਲਵੰਤ ਸਿੰਘ ਮੌਤ ਦੇ ਅੱਗੇ ਖਿੜਦਾ ਜਾ ਰਿਹਾ ਹੈ - ਡਾ: ਗੁਰਤਰਨ ਸਿੰਘ

29 ਅਪ੍ਰੈਲ ਉੱਤੇ ਵਿਸ਼ੇਸ਼: ਵੁਹ ਦਿਲ ਜੋ ਤੇਰੇ ਲੀਏ ਬੇਕਰਾਰ ਅਬ ਭੀ ਹੈ…

ਪੱਚੀ ਸਾਲ ਪਹਿਲਾਂ ਜਦੋਂ 29 ਅਪਰੈਲ ਵਾਲੇ ਦਿਨ ਹਰਿਮੰਦਰ ਸਾਹਿਬ ਦੀ ਪਾਕ ਪਵਿੱਤਰ ਪਰਿਕਰਮਾ ਤੋਂ ਆਜ਼ਾਦੀ ਦੀ ਤਾਂਘ ਦਾ ਐਲਾਨਨਾਮਾ ਜਾਰੀ ਹੋਇਆ ਸੀ, ਉਸ ਦੀ ਯਾਦ ਅਜੇ ਵੀ ਸੱਜਰੀ ਸਵੇਰ ਵਾਂਗ ਦਿਲਾਂ ਵਿਚ ਜਗਦੀ ਹੈ, ਭਾਵੇਂ ਇਹ ਗੱਲ ਵੱਖਰੀ ਹੈ ਕਿ ਉਸ ਯਾਦ ਦਾ ਮੱਘਦਾ ਤੇ ਬਲਦਾ ਰੂਪ ਹੰਢਾਉਣ ਵਾਲੇ ਆਜ਼ਾਦੀ ਦੇ ਹਜ਼ਾਰਾਂ ਦੀਵਾਨੇ ਜਿਸਮਾਂ ਦਾ ਬੰਧਨ ਤੋੜ ਕੇ ਸਾਥੋਂ ਦੂਰ, ਬਹੁਤ ਦੂਰ ਚਲੇ ਗਏ ਹਨ। ਕੁਝ ਜੇਲ੍ਹਾਂ ਦੇ ਦੋਸਤ ਬਣੇ ਹੋਏ ਹਨ ਤੇ ਹਰ ਦੂਜੇ ਚੌਥੇ ਦਿਨ ਇਸ ਮੁਲਕ ਦੀ ਕੋਈ ਨਾ ਕੋਈ ਕਚਹਿਰੀ ਕਿਤੇ ਨਾ ਕਿਤੇ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ। ਕੁਝ ਫ਼ਾਂਸੀ ਦੇ ਚਬੂਤਰੇ ’ਤੇ ਖੜ੍ਹੇ ਹਨ ਅਤੇ ਜੱਲਾਦ ਦੀ ਤਲਵਾਰ ਦਾ ਇੰਤਜ਼ਾਰ ਕਰ ਰਹੇ ਹਨ। ਫਿਰ ਵੀ ਕੁਝ ਜੁਗਨੂੰ ਅਜੇ ਵੀ ਮੈਦਾਨ-ਏ-ਜੰਗ ਵਿਚ ਸਮੇਂ ਦੇ ਵੰਨ-ਸੁਵੰਨੇ ਤੂਫ਼ਾਨਾਂ ਅੱਗੇ ਹਿੱਕ ਡਾਹ ਕੇ ਖੜ੍ਹੇ ਹਨ, ਇਸ ਦ੍ਰਿੜ੍ਹ ਇਰਾਦੇ ਨਾਲ ਕਿ,

ਖ਼ਾਲਸੇ ਦੀ ਸਿਰਜਣਾ: ਸ਼ਬਦ-ਗੁਰੂ ਦਾ ਰਾਜਨੀਤਕ ਪ੍ਰਕਾਸ਼ (ਵਿਸਾਖੀ ਉੱਤੇ ਵਿਸ਼ੇਸ਼)

ਖ਼ਾਲਸਾ-ਰਾਜਨੀਤਕ ਵਿਆਕਰਣ ਦਾ ਹੁਸੀਨ ਪ੍ਰਤੀਕ ਹੈ ਜੋ ਸਦਾ ਰੰਗੀਲਾ ਹੈ, ਲਾਲ ਪਿਆਰਾ ਹੈ ਅਤੇ ਨਿਤਾਣਿਆਂ, ਨਿਓਟਿਆਂ ਤੇ ਨਿਆਸਰਿਆਂ ਦਾ ਪਹਿਰੇਦਾਰ ਹੈ। ਖ਼ਾਲਸਾ ਜਾਗਤ-ਜੋਤ ਦਾ ਨਿਸ-ਬਾਸਰ ਜਾਪ ਕਰਦਾ ਹੈ। ਦੂਜੇ ਸ਼ਬਦਾਂ ਵਿਚ ਉਹ ਜਾਗਤ-ਜੋਤ ਦੀ ਰੌਸ਼ਨੀ ਵਿਚ ਹੀ ਚੀਜ਼ਾਂ, ਘਟਨਾਵਾਂ ਤੇ ਵਰਤਾਰਿਆਂ ਨੂੰ ਵੇਖਦਾ, ਪਰਖਦਾ ਤੇ ਆਪਣਾ ਰਾਹ ਚੁਣਦਾ ਹੈ। 1699 ਦੀ ਸ਼ਗਨਾਂ ਭਰੀ ਵਿਸਾਖੀ ਨੂੰ ਨੀਲੇ ਘੋੜੇ ਦੇ ਸ਼ਾਹਸਵਾਰ ਨੇ ਇਸ ਨਿਰਾਲੇ ਪੰਥ ਨੂੰ ਸਾਡੀ ਧਰਤੀ ’ਤੇ ਪ੍ਰਗਟ ਕੀਤਾ ਸੀ ਅਤੇ ਇੰਜ ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨ ਵਾਲੇ...

ਸੁੱਖਾ-ਜਿੰਦਾ ਦੀ ਅਦੁੱਤੀ ਸ਼ਹਾਦਤ ਦਿਲਾਂ ਦਾ ਸਾਂਝਾ ਇਕਰਾਰਨਾਮਾ

ਖ਼ਾਲਸਾ ਪੰਥ ਦੇ ਲੋਕਯਾਨ (ਫੋਕ ਲੋਰ) ਜਾਂ ਲੋਕ-ਪ੍ਰੰਪਰਾ ਵਿਚ ਸ਼ਹੀਦਾਂ ਦੀ ਇਹ ਜੋੜੀ ਸੁੱਖਾ-ਜਿੰਦਾ ਦੇ ਨਾਂਅ ਨਾਲ ਦਿਲਾਂ ਵਿਚ ਵਸ ਗਈ ਹੈ ਜਦਕਿ ਖ਼ਾਲਸਾ ਪੰਥ ਦੇ ਅੰਮ੍ਰਿਤ ਸਰੋਵਰ ਦੇ ਇਤਿਹਾਸ ਵਿਚ ਉਹ ਭਾਈ ਹਰਜਿੰਦਰ ਸਿੰਘ ਤੇ ਭਾਈ ਸੁਖਦੇਵ ਸਿੰਘ ਦੇ ਨਾਵਾਂ ਨਾਲ ਯਾਦ ਕੀਤੇ ਜਾਣਗੇ। ਪਹਿਲੀ ਕਿਸਮ ਦੇ ਨਾਵਾਂ ਵਿਚ ਦੁਨਿਆਵੀ ਮੁਹੱਬਤਾਂ ਦੀ ਸਿਖਰ ਹੈ ਜਦਕਿ ਦੂਜੀ ਵੰਨਗੀ ਦੇ ਨਾਵਾਂ ਵਿਚ ਦੁਨਿਆਵੀ ਤੇ ਰੂਹਾਨੀ ਇਸ਼ਕ ਦਾ ਕੋਈ ਉੱਚਾ ਸੁੱਚਾ ਸੁਮੇਲ ਹੈ।

ਐਵੇਂ ਹੀ ਰਸਤਾ ਬਦਲ ਕੇ ਪੈਂਡਾ ਵਧਾ ਲਿਆ…

ਚੰਡੀਗੜ੍ਹ - ਮੌਜੂਦਾ ਸਿਆਸੀ ਜੰਗ ਵਿਚ ਮਨਪ੍ਰੀਤ ਸਿੰਘ ਬਾਦਲ ਦੀ ਹਾਰ ਨੂੰ ਕੋਈ ਵੀ ਨਹੀਂ ਰੋਕ ਸਕਦਾ। ਹੋ ਸਕਦੈ ਮੀਡੀਆ ਦੇ ਇਕ ਸ਼ਕਤੀਸ਼ਾਲੀ ਹਿੱਸੇ ਵਿਚ ਉਸ ਦੀ ਹੋ ਰਹੀ ਬੱਲੇ-ਬੱਲੇ ਨਾਲ ਉਸ ਨੂੰ ਆਪਣੀ ਤਾਕਤ ਦਾ ਪਰਛਾਂਵਾਂ ਬੜੀ ਦੂਰ ਦੂਰ ਤੱਕ ਫੈਲਿਆ ਨਜ਼ਰ ਆਉਂਦਾ ਹੋਵੇਗਾ, ਪਰ ਇਹ ਇਕ ਖ਼ੂਬਸੂਰਤ ਭਰਮ ਤੋਂ ਵੱਧ ਕੁਝ ਵੀ ਨਹੀਂ ਹੈ। ਲੇਕਿਨ ਇਹ ਗੱਲ ਮੁਮਕਿਨ ਹੈ ਕਿ ਮਨਪ੍ਰੀਤ ਬਾਦਲ ਦੀ ਕੁਰਬਾਨੀ ਨਾਲ ਛੋਟੇ ਬਾਦਲ ਦੀ ਤਾਜਪੋਸ਼ੀ ਕੁਝ ਚਿਰ ਹੋਰ ਲਮਕ ਜਾਵੇ ਕਿਉਂਕਿ ਪਾਰਟੀ ਅੰਦਰ ਫੈਲੀ ਖ਼ਾਮੋਸ਼ ਨਿਰਾਸ਼ਤਾ, ਘੁਟਨ ਅਤੇ ਸੁਖਬੀਰ ਬਾਦਲ ਦਾ ਟਕਸਾਲੀ ਅਕਾਲੀਆਂ ਪ੍ਰਤੀ ਬੇ-ਰਹਿਮ ਰਵੱਈਆ ਤੇ ਪਹੁੰਚ ਤੇ ਟਕਸਾਲੀ ਅਕਾਲੀਆਂ ਵਿਚ ਸੁਖਬੀਰ ਬਾਦਲ ਵਿਰੁੱਧ ਲੁਕ-ਛਿਪ ਕੇ ਹੋ ਰਹੀ ਘੁਸਰ ਮੁਸਰ ਕਿਸੇ ਵੱਡੀ ਬਗਾਵਤ ਦਾ ਰਾਹ ਪਧਰਾ ਕਰ ਸਕਦੀ ਹੈ।

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਅਤੀਤ, ਵਰਤਮਾਨ ਅਤੇ ਭਵਿੱਖ*

ਬਰਤਾਨੀਆ ਦੇ ਉਘੇ ਨੀਤੀਵਾਨ ਅਤੇ ਰਾਜਨੀਤਕ ਫਿਲਾਸਫ਼ਰ ਐਡਮੰਡ ਬਰਕ (1719-97) ਨੇ ਬਹੁਤ ਚਿਰ ਪਹਿਲਾਂ ਚੜ੍ਹਦੀ ਜਵਾਨੀ ਦੇ ਭਵਿੱਖ ਬਾਰੇ ਟਿੱਪਣੀ ਕਰਦਿਆਂ ਆਖਿਆ ਸੀ ਕਿ ‘‘ਜੇਕਰ ਤੁਸੀਂ ਮੈਨੂੰ ਇਹ ਦੱਸ ਦਿਓ ਕਿ ਅੱਜ ਦੇ ਜਵਾਨ ਮੁੰਡੇ ਕੁੜੀਆਂ ਵਿਚ ਜਜ਼ਬਿਆਂ ਦਾ ਸੰਸਾਰ ਕਿਹੋ-ਜਿਹਾ ਹੈ ਤਾਂ ਮੈਂ ਤੁਹਾਨੂੰ ਦੱਸ ਦਿਆਂਗਾ ਕਿ ਆਉਣ ਵਾਲੀ ਪੀੜ੍ਹੀ ਦੀ ਤਕਦੀਰ ਵਿਚ ਕੀ ਲਿਖਿਆ ਹੈ?’’

ਸਿੱਖ ਕੌਮ ਦੇ ਵਿਲੱਖਣ ਸ਼ਹੀਦ ਨੂੰ ਸ਼ਰਧਾਂਜਲੀ: ਕੁਕਨਸ ਦੀ ਰਾਖ਼ ਵਾਂਗ ਮੁੜ ਮੁੜ ਉਠਦੇ ਰਹਿਣਗੇ ਦਿਲਾਵਰ ਸਿੰਘ

ਜੇ ਸਿਧਾਂਤਾਂ ਦੀ ਰਾਖੀ ਦੇ ਇਤਿਹਾਸ ਦੀ ਗੱਲ ਕਰਨੀ ਹੋਵੇ ਤਾਂ ਭਾਈ ਦਿਲਾਵਰ ਸਿੰਘ ਸਾਡੇ ਪੁਰਾਤਨ ਤੇ ਨਵੀਨ ਸ਼ਹੀਦਾਂ ਦੀ ਕਤਾਰ ਵਿਚ ਬੜੀ ਸ਼ਾਨ ਨਾਲ ਖੜ੍ਹੇ ਨਜ਼ਰ ਆਉਂਦੇ ਹਨ ਅਤੇ ਉਹ ਕਈ ਪੱਖਾਂ ਤੋਂ ਵਿਲੱਖਣ, ਨਿਆਰੇ ਅਤੇ ਅਤਿ ਪਿਆਰੇ ਸ਼ਹੀਦ ਸਮਝੇ ਜਾਣਗੇ। ਵਿਲੱਖਣਤਾ ਤੇ ਨਿਆਰੇਪਣ ਦਾ ਅਹਿਸਾਸ ਕਰਨ ਲਈ ਸਾਨੂੰ ਰਤਾ ਕੁ ਆਪਣੀਆਂ ਯਾਦਾਂ ਨੂੰ ਉਸ ਦੌਰ ਵਿਚ ਲਿਜਾਣਾ ਪਵੇਗਾ ਜਦੋਂ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਾਜ ਵਿਚ ਹਜ਼ਾਰਾਂ ਮਾਵਾਂ ਦੀ ਗੋਦ ਸੁੰਨੀ ਕਰ ਦਿੱਤੀ ਗਈ ਸੀ। ਸਿੱਖ ਇਤਿਹਾਸ ਨੂੰ ਥੋੜਾ ਬਹੁਤਾ ਵੀ ਜਾਨਣ ਵਾਲੇ ਲੋਕ ਹਿੱਕ ਠੋਕ ਕੇ ਕਹਿ ਸਕਦੇ ਹਨ ਕਿ ਮੀਰ ਮੰਨੂੰ ਦੀ ਹਕੂਮਤ ਵਿਚ ਵੀ ਇੰਨੀਆਂ ਜਵਾਨੀਆਂ ਦਾ ਘਾਣ ਨਹੀਂ ਸੀ ਹੋਇਆ, ਜਿੰਨਾ ਇਸ ਜ਼ਾਲਮ, ਬੇਰਹਿਮ, ਨਿਰਦਈ ਤੇ ਰੂਹ ਤੋਂ ਸੱਖਣੀ ਪੱਥਰਦਿਲ ਹਕੂਮਤ ਦੌਰਾਨ ਹੋਇਆ ਸੀ।

« Previous PageNext Page »