ਸਿਆਸੀ ਖਬਰਾਂ

ਬਾਦਲ ਦਲ ਦੇ ਆਗੂਆਂ ਨੇ 10 ਨਵੰਬਰ ਦੇ ਸਰਬੱਤ ਖਾਲਸਾ ਵਿਰੁੱਧ ਸ਼ਬਦੀ ਜੰਗ ਕੀਤੀ ਸ਼ੁਰੂ

November 9, 2015 | By

ਬਠਿੰਡਾ (8 ਨਵੰਬਰ, 2015): 10 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਝਾਂ ਅਤੇ ਹੋਰ ਜੱਥੇਬਮਦੀਆਂ ਵੱਲੋਂ ਸੱਦੇ ਜਾ ਰਹੇ ਸਰਬੱਤ ਖਾਲਸਾ ਵਿਰੁੱਧ ਬਾਦਲ ਦਲ ਦੇ ਆਗੂਆਂ ਨੇ ਸ਼ਬਦੀ ਜੰਗ ਤੇਜ਼ ਕਰ ਦਿੱਤੀ ਹੈ।ਸੱਤਾ ‘ਤੇ ਕਾਬਜ਼ ਬਾਦਲ ਦਲ ਵੱਲੋਂ ਇਸ ਇਕੱਠ ਨੂੰ ਅਸਫਲ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

ਸੁਖਬੀਰ ਸਿੰਘ ਬਾਦਲ ਬਠਿੰਡਾ ਵਿੱਚ ਵਰਕਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ

ਸੁਖਬੀਰ ਸਿੰਘ ਬਾਦਲ ਬਠਿੰਡਾ ਵਿੱਚ ਵਰਕਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ

ਬਠਿੰਡਾ ਵਿੱਚ ਬਾਦਲ ਦਲ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 10 ਨਵੰਬਰ ਨੂੰ ਸੱਦੇ ਗਏ ਸਰਬੱਤ ਖਾਲਸਾ ਬਾਰੇ ਆਪਣਾ ਗੁੱਸਾ ਝਾੜਦਿਆਂ ਕਿਹਾ ਕਿ ਇਹ ਸਰਬੱਤ ਖਾਲਸਾ ਨਹੀਂ ਸਗੋਂ ਸਰਬੱਤ ਖਾਲਸਾ ਦਾ ਨਾਮ ਵਰਤ ਕੇ ਪੰਥ ਤੇ ਪੰਜਾਬ ਵਿਰੋਧੀ ਤਾਕਤਾਂ ਦਾ ਇਕੱਠ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਯਤਨਸ਼ੀਲ ਵਿਦੇਸ਼ੀ ਏਜੰਸੀਆਂ ਤੇ ਲੋਕਾਂ ਦੀ ਹਿਮਾਇਤ ਪ੍ਰਾਪਤ ਹੈ।

ਉਧਰ ਦੂਜੇ ਪਾਸੇ ਚੰਡੀਗੜ੍ਹ ਵਿੱਚ ਬਾਦਲ ਦਲ ਦੇ ਸਿਖਰਲੇ ਆਗੂਆਂ ਸੁਖਦੇਵ ਸਿੰਘ ਢੀਡਸਾ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿੱਖ ਕੌਮ ਨੂੰ ਸਰਬੱਤ ਖਾਲਸਾ ਦੇ ਸਮਾਗਮ ਵਿੱਚ ਸ਼ਾਨਲ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਅਸਵੀਕਾਰ ਤੇ ਰੱਦ ਕੀਤਾ ਜਾਵੇ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਤਬਾਹ ਕਰਕੇ ਸਿੱਖ ਪੰਥ ‘ਚ ਵੰਡੀਆਂ ਪਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।

ਬਾਦਲ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਾਪੁਰਾ, ਸੁਖਦੇਵ ਸਿੰਘ ਢੀਡਸਾ ਅਤੇ ਡਾ. ਦਲਜੀਤ ਸਿਮਘ ਚੀਮਾ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਬਾਦਲ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਾਪੁਰਾ, ਸੁਖਦੇਵ ਸਿੰਘ ਢੀਡਸਾ ਅਤੇ ਡਾ. ਦਲਜੀਤ ਸਿਮਘ ਚੀਮਾ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਦਲ ਦੇ ਸੀਨੀਅਰ ਆਗੂਆਂ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ‘ਸਰਬੱਤ ਖ਼ਾਲਸਾ’ ਦੇ ਨਾਂਅ ‘ਤੇ ਇਕੱਤਰਤਾ’ ਕਰ ਰਹੀਆਂ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅਸਵਿਕਾਰ ਤੇ ਰੱਦ ਕਰਨ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਬਾਦਲ ਸਰਕਾਰ ਨੇ ਸਰਬੱਤ ਖਾਲਸਾ ਦੇ ਮੱਦੇਨਜ਼ਰ ਪੰਜਾਬ ਵਿੱਚ ਤਰਨਤਾਰਨ, ਅੰਮ੍ਰਿਤਸਰ ਜਿਲਿਆਂ ਵਿੱਚ ਨੀਮ ਫੌਜੀ ਦਸਤਿਆਂ ਦੀ ਤਾਇਨਾਤੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸ-ਟਰੱਕ ਮਾਲਕਾਂ ਨੂੰ ਸਰਬੱਤਾ ਖਾਲਸਾ ਲਈ ਸਾਧਨ ਨਾ ਮੁਹੱਈਆ ਕਰਵਾਉਣ ਲਈ ਵੀ ਹੁਕਮ ਦਿੱਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,