ਸਿਆਸੀ ਖਬਰਾਂ

ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ, ਸੰਗਤਾਂ ਠੀਕਰੀ ਪਹਿਰੇ ਲਾਉਣ: ਪ੍ਰੋ. ਚੰਦੂਮਾਜਰਾ

May 9, 2017 | By

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ “ਡੂੰਘੇ ਦੁੱਖ” ਦਾ ਪ੍ਰਗਟਾਵਾ ਕੀਤਾ ਹੈ ਕਿ ਨਵੀਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ। ਬਾਦਲ ਦਲ ਨੇ ਲਿਖਤੀ ਬਿਆਨ (ਜਿਸਦੀ ਕਾਪੀ ਸਿੱਖ ਸਿਆਸਤ ਨਿਊਜ਼ ਕੋਲ ਹੈ) ਜਾਰੀ ਕਰਕੇ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਕੇਸਾਂ ਨੂੰ ਸੁਲਝਾ ਕੇ ਅਤੇ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਲੋਕਾਂ ਵਿਚ ਭਰੋਸਾ ਪੈਦਾ ਕਰਨ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੰਸਦ ਮੈਂਬਰ ਅਤੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਦਲ ਦਲ-ਭਾਜਪਾ ਦੇ ਰਾਜ ਸਮੇਂ ਬੇਅਦਬੀ ਦੀਆਂ ਘਟਨਾਵਾਂ ਇਕ ਡੂੰਘੀ ਸਾਜਿਸ਼ ਦਾ ਹਿੱਸਾ ਸਨ। ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਜਾਰੀ ਬੇਅਦਬੀਆਂ ਦੀਆਂ ਹਾਲੀਆ ਘਟਨਾਵਾਂ ਨੇ ਇਹ ਸਾਬਤ ਕਰ ਦਿੱਤਾ ਹੈ।

ਪ੍ਰੇਮ ਸਿੰਘ ਚੰਦੂਮਾਜਰਾ (ਫਾਈਲ ਫੋਟੋ)

ਪ੍ਰੇਮ ਸਿੰਘ ਚੰਦੂਮਾਜਰਾ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਬਾਦਲ ਸਰਕਾਰ ਸਮੇਂ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ-ਭਾਜਪਾ ਸਰਕਾਰ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਬਾਦਲ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਸ਼ਾਂਤਮਈ ਰੋਸ ਪ੍ਰਗਟਾ ਰਹੀਆਂ ਸੰਗਤਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕਰਕੇ ਦੋ ਸਿੱਖਾਂ ਨੂੰ ਮਾਰ ਦਿੱਤਾ ਸੀ।

ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਹੁਣ ਸੱਤਾ ਵਿਚ ਹੈ, ਇਸ ਲਈ ਹੁਣ ਬਾਦਲ ਦਲ ਨੂੰ ਦੋਸ਼ੀ ਠਹਿਰਾ ਕੇ ਨਹੀਂ ਬਚ ਸਕਦੀ।

ਚੰਦੂਮਾਜਰਾ ਨੇ ਕਿਹਾ, “ਹੁਣ ਕਾਂਗਰਸ ਦੀ ਜ਼ਿੰਮੇਵਾਰੀ ਹੈ ਕਿ ਨਾ ਸਿਰਫ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕੇ ਬਲਕਿ ਜ਼ਿੰਮੇਵਾਰ ਲੋਕਾਂ ਨੂੰ ਉਜਾਗਰ ਕਰੇ। ਅਸੀਂ ਅਜਿਹੇ ਰਾਜਨੀਤਕ ਤੱਤਾਂ ਨੂੰ ਹਮੇਸ਼ਾ ਬਣਾਈ ਰੱਖਦੇ ਹਾਂ ਜਿਹੜੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਦਨਾਮ ਕਰਕੇ ਲਾਹਾ ਲੈਂਦੇ ਹਨ। ਹੁਣ ਨਵੀਂ ਸਰਕਾਰ ਨੂੰ ਅਜਿਹਾ ਤੱਤਾਂ ਦਾ ਪਰਦਾਫਾਸ਼ ਕਰਕੇ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।”

ਚੰਦੂਮਾਜਰਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਪਹਿਰੇ ਲਾ ਕੇ ਧਾਰਮਕ ਸਥਾਨਾਂ ਦੀ ਰਾਖੀ ਕਰਨ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਹਰ ਕੀਮਤ ‘ਤੇ ਸ਼ਾਂਤੀ ਅਤੇ ਵਿਕਾਸ ਦੀ ਲੋੜ ਹੈ। ਪਿਛਲੇ 45 ਦਿਨਾਂ ‘ਚ ਮੁਕਤਸਰ, ਲੁਧਿਆਣਾ, ਸੰਗਰੂਰ, ਫਰੀਦਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ‘ਚ ਦਰਜ ਕੀਤੇ ਗਏ ਬੇਅਦਬੀ ਦੇ ਕੇਸ਼ਾਂ ਨੇ ਸੂਬੇ ‘ਚ ਪੈਸਾ ਲਾਉਣ ਵਾਲਿਆਂ ਨੂੰ ਲਾਜ਼ਮੀ ਡਰਾਇਆ ਹੋਊਗਾ। ਸਰਕਾਰ ਨੂੰ ਫੌਰੀ ਤੌਰ ‘ਤੇ ਇਨ੍ਹਾਂ ਕੇਸਾਂ ਨੂੰ ਸੁਲਝਾਉਣਾ ਚਾਹੀਦਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Badal Dal Wants Congress Govt. to find those behind Beadbi Incidents …


ਧਿਆਨ ਦਿਓ: ਇਸ ਖਬਰ ਨਾਲ ਪਹਿਲਾਂ ਜੋ ਪੁਰਾਣੀ ਤਸਵੀਰ ਛਾਪੀ ਗਈ ਸੀ ਉਸ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਇਕ ਅਜਿਹੇ ਸਿਆਸੀ ਵਿਅਕਤੀ ਦੀ ਤਸਵੀਰ ਸੀ ਜੋ ਕਿ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਜਾ ਚੁੱਕਾ ਹੈ। ਇਹ ਮਾਮਲਾ ਧਿਆਨ ਵਿੱਚ ਆਉਣ ਉੱਤੇ ਸਿੱਖ ਸਿਆਸਤ ਵੱਲੋਂ ਤਸਵੀਰ ਬਦਲ ਦਿੱਤੀ ਗਈ ਹੈ। ਇਸ ਕਾਰਨ ਕਿਸੇ ਨੂੰ ਵੀ ਹੋਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨ ਦਾ ਸਾਨੂੰ ਅਫਸੋਸ ਹੈ ਪਰ ਅਜਿਹਾ ਜਾਣ-ਬੁੱਝ ਕੇ ਨਹੀਂ ਸੀ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,