Site icon Sikh Siyasat News

ਬਾਦਲ ਦਲ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਸਿੱਖਾਂ ਦਾ ਅਪਮਾਨ ਕੀਤਾ: ਕਰੀਮਪੁਰੀ

ਅਵਤਾਰ ਸਿੰਘ ਕਰੀਮਪੁਰੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਅਵਤਾਰ ਸਿੰਘ ਕਰੀਮਪੁਰੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਸੰਗਰੂਰ (23 ਨਵੰਬਰ, 2014): ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਰਐੱਸਐੱਸ ਦੀਆਂ ਭਾਰਤ ਭਰ ਵਿੱਚ ਵਧ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਦਿਆਂ ਕਿਹਾ ਕਿ ਆਰ. ਐੱਸ. ਐੱਸ ਦਾ ਏਜੰਡਾ ਭਾਰਤ ਲਈ ਘਾਤਕ ਹੈ ਕਿਉਂਕਿ ਇਹ ਸ਼ੁਰੂ ਤੋਂ ਹੀ ਘੱਟ ਗਿਣਤੀਆਂ ਦਾ ਵਿਰੋਧੀ ਰਿਹਾ ਹੈ।

ਸ੍ਰ. ਕਰੀਮਪੁਰੀ ਇੱਥੇ ਰੈਸਟ ਹਾਊਸ ਵਿਖੇ ਪਾਰਟੀ ਦੀ ਜ਼ਿਲ੍ਹਾ ਮੀਟਿੰਗ ਵਿੱਚ ਭਾਗ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਅਕਾਲੀ-ਭਾਜਪਾ ਗੱਠਜੋੜ ਦੇ ਸਬੰਧ ਵਿੱਚ ਸ੍ਰ. ਕਰੀਮਪੁਰੀ ਨੇ ਕਿਹਾ ਕਿ ਬਾਦਲ ਦਲ ਅਤੇ ਭਾਜਪਾ ਦਾ ਰਿਸ਼ਤਾ ਨਹੁੰ-ਮਾਸ ਦਾ ਰਿਸ਼ਤਾ ਨਹੀਂ ਸਗੋਂ ਇਹ ਸ਼ੇਰ ਅਤੇ ਮਾਸ ਦਾ ਰਿਸ਼ਤਾ ਬਣ ਚੁੱਕਿਆ ਹੈ। ਹੁਣ ਹਾਲਾਤ ਇਹ ਹਨ ਕਿ ਭਾਜਪਾ, ਬਾਦਲ ਦਲ ਨੂੰ ਖਾਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਸਿੱਖਾਂ ਦਾ ਅਪਮਾਨ ਕੀਤਾ ਹੈ ਜਦੋਂਕਿ ਸੱਤਾ ਦੌਰਾਨ ਬਾਦਲ ਦਲ ਭਾਜਪਾ ਦਾ ਅਪਮਾਨ ਕਰਦਾ ਆਇਆ ਹੈ। ਹੁਣ ਭਾਜਪਾ ਖੁਦ ਦੇਸ਼ ਦੀ ਸੱਤਾ ’ਤੇ ਕਾਬਜ਼ ਹੋ ਕੇ ਬਾਦਲ ਦਲ ਤੋਂ ਆਪਣੇ ਅਪਮਾਨ ਦਾ ਬਦਲਾ ਲੈ ਰਹੀ ਹੈ।

ਸ੍ਰ. ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਫੈਲ ਚੁੱਕਿਆ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ ਜਿਸ ਲਈ ਅਕਾਲੀ ਦਲ ਦੇ ਨਾਲ ਭਾਜਪਾ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੇ ਤਿੰਨ ਲੱਖ ਛੋਟੇ ਕਿਸਾਨ ਖੇਤੀ ਦਾ ਧੰਦਾ ਛੱਡ ਚੁੱਕੇ ਹਨ। ਪਿਛਲੇ ਦੋ ਸਾਲਾਂ ਵਿੱਚ ਬਠਿੰਡਾ ਤੇ ਸੰਗਰੂਰ ਦੇ ਸੈਂਕੜੇ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version