
June 2, 2010 | By ਸਿੱਖ ਸਿਆਸਤ ਬਿਊਰੋ
ਮੋਗਾ, 1 ਜੂਨ, 2010 (ਰਸ਼ਪਾਲ ਸਿੰਘ): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਇੱਕ ਬਿਆਨ ਰਾਹੀਂ ਬਾਦਲ ਸਰਕਾਰ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ ਰੋਕਣ ਲਈ ਗੁਰਦੁਆਰਾ ਸਾਹਿਬਾਨ ਦੀ ਘੇਰਾ ਬੰਦੀ ਕਰਨ ਅਤੇ ਪਨਿਆਨੀ ਦੇ ਗੁਰਦੁਾਆਰਾ ਸਾਹਿਬ ਵਿਖੇ ਸਿੱਖ ਆਗੂਆਂ ਨੂੰ ਘੇਰਨ ਤੋਂ ਬਾਅਦ ਅੰਨ-ਪਾਣੀ ਲਿਜਾਣ ਦੀ ਪਾਬੰਦੀ ਲਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਫੈਡਰੇਸ਼ਨ ਦੇ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ. ਮੱਖਣ ਸਿੰਘ ਗੰਢੂਆਂ ਨੇ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਤਾਂ ਜੰਗ ਦੇ ਮੈਦਾਨ ਵਿੱਚ ਵੈਰੀਆਂ ਨੂੰ ਵੀ ਪਾਣੀ ਪਿਆਇਆ ਹੈ, ਪਰ ਮੌਜੂਦਾ ਸਰਕਾਰ ਨੇ ਗੁਰਦੁਆਰਿਆਂ ਵਿੱਚ ਬੈਠੇ ਸਿੱਖਾਂ ਨੂੰ ਪਾਣੀ ਪਿਆਉਣ ਦਾ ਯਤਨ ਕਰਨ ਵਾਲੇ ਭਾਈ ਪਰਮਿੰਦਰ ਸਿੰਘ ਦੀ ਗ੍ਰਿਫਤਾਰੀ ਕਰਕੇ ਸਿੱਖੀ ਸਿਧਾਂਤਾਂ ਨੂੰ ਪਿੱਠ ਦਿਖਾਈ ਹੈ।
Related Topics: Akali Dal Panch Pardhani, Sikh Students Federation, ਸ਼੍ਰੋਮਣੀ ਅਕਾਲੀ ਦਲ (ਬਾਦਲ) Shiromani Akali Dal (Badal)