ਸਿਆਸੀ ਖਬਰਾਂ

ਹੁਣ ਜਨਤਾ ਦਾ ਫ਼ਰਜ਼ ਬਣਦਾ ਹੈ ਕਿ ਉਹ ਦਰਿਆਈ ਪਾਣੀਆਂ ਨੂੰ ਬਾਹਰ ਜਾਣ ਤੋਂ ਰੋਕਣ ਲਈ ਅੱਗੇ ਆਉਣ: ਬਾਦਲ

December 2, 2016 | By

ਅੰਮ੍ਰਿਤਸਰ: ਸੁਪਰੀਮ ਕੋਰਟ ਵੱਲੋਂ ਐਸਵਾਈਐਲ ਮਾਮਲੇ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ ਅੰਮ੍ਰਿਤਸਰ ਵਿਖੇ ਆਖਿਆ ਕਿ ਸੂਬਾ ਸਰਕਾਰ ਨੇ ਨਹਿਰ ਲਈ ਪ੍ਰਾਪਤ ਕੀਤੀ ਜ਼ਮੀਨ ‘ਡੀ-ਨੋਟੀਫਾਈ’ ਕਰਕੇ ਲੋਕਾਂ ਨੂੰ ਵਾਪਸ ਕਰ ਦਿੱਤੀ ਹੈ ਤੇ ਹੁਣ ਜਨਤਾ ਦਾ ਫ਼ਰਜ਼ ਬਣਦਾ ਹੈ ਕਿ ਉਹ ਦਰਿਆਈ ਪਾਣੀਆਂ ਨੂੰ ਬਾਹਰ ਜਾਣ ਤੋਂ ਰੋਕਣ ਲਈ ਅੱਗੇ ਆਉਣ। ਉਨ੍ਹਾਂ ਖ਼ੁਦ ਪ੍ਰਣ ਲਿਆ ਤੇ ਲੋਕਾਂ ਕੋਲੋਂ ਵੀ ਪ੍ਰਣ ਕਰਾਇਆ ਕਿ ਦਰਿਆਈ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਸ ਦੌਰਾਨ ਪੰਡਾਲ ਵਿੱਚ ਲੋਕਾਂ ਦੀ ਹਾਜ਼ਰੀ ਘੱਟ ਹੋਣ ਕਾਰਨ ਸਮਾਗਮ ਲਗਪਗ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਇਆ।

ram-tirath-amritsar

ਬਾਦਲ ਰਾਮ ਤੀਰਥ ਵਿਖੇ ਭਗਵਾਨ ਵਾਲਮੀਕ ਦੀ ਮੂਰਤੀ ਅਤੇ ਮੰਦਿਰ ਲੋਕਾਂ ਨੂੰ ਸਮਰਪਿਤ ਕਰਨ ਸਬੰਧੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮੁੜ ਆਖਿਆ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਈ ਹੈ, ਜਿਸ ਤਹਿਤ ਐਸਵਾਈਐਲ ਦੀ ਜ਼ਮੀਨ ‘ਡੀ-ਨੋਟੀਫਾਈ’ ਕਰਕੇ ਲੋਕਾਂ ਨੂੰ ਦੇ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਭਗਵਾਨ ਵਾਲਮੀਕ ਦੇ ਇਤਿਹਾਸਕ ਮੰਦਿਰ ਰਾਮ ਤੀਰਥ ਵਾਸਤੇ 200 ਕਰੋੜ ਰੁਪਏ ਖ਼ਰਚ ਕੀਤੇ ਹਨ। ਇਸ ਨਾਲ ਇੱਥੇ ਭਵਨ ਨਿਰਮਾਣ ਦਾ ਇੱਕ ਅਜੂਬਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ:

ਪੰਜਾਬ ਦੇ ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਮੰਦਿਰ ਵਿੱਚ ਭਗਵਾਨ ਵਾਲਮੀਕ ਦੀ ਸੋਨ ਰੰਗੀ ਮੂਰਤੀ ਸਥਾਪਤ ਕੀਤੀ ਹੈ। ਮੰਦਿਰ ਤੋਂ ਇਲਾਵਾ ਸਰਾਂ ਅਤੇ ਸਤਿਸੰਗ ਭਵਨ ਵੀ ਬਣਾਇਆ ਗਿਆ ਹੈ। ਇਸ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਗਲੇ ਪੰਜ ਸਾਲਾਂ ਵਿੱਚ ਦਸ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਯੋਜਨਾ ਹੇਠ ਗੈਸ ਕੁਨੈਕਸ਼ਨ ਦਿੱਤੇ ਜਾਣਗੇ। ਇਸ ਸਮਾਗਮ ਨੂੰ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,