ਸਿੱਖ ਖਬਰਾਂ

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਬਾਦਲ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ: ਫੁਲਕਾ

January 6, 2015 | By

ਜਲੰਧਰ (5 ਜਨਵਰੀ, 2015 ): ਗੁਜਰਾਤ ਸੂਬੇ ਦੇ ਇੱਕ ਕੇਸ ਨਾਲ ਸਬੰਧਿਤ ਪਿਛਲੇ ਕਰੀਬ 24 ਸਾਲ ਤੋਂ ਉਮਰ ਕੈਦ ਦੀ ਸਜ਼ਾ ਕਾਰਨ ਪੰਜਾਬ ਦੀ ਅਤਿ ਸੁਰੱਖਿਆ ਵਾਲੀ ਨਾਭਾ ਜੇਲ ‘ਚ ਬੰਦ ਭਾਈ ਲਾਲ ਸਿੰਘ ਅਕਲਾਗੜ੍ਹ ਬਾਰੇ ਗੁਜਰਾਤ ਦੇ ਰਾਜਪਾਲ ਨੇ ਸਪੱਸ਼ਟ ਕੀਤਾ ਕਿ ਉਸ ਦੀ ਰਿਹਾਈ ਬਾਰੇ ਫੈਸਲਾ ਲੈਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।

ਸ੍ਰ ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਨਾ ਛੱਡਣ ਲਈ ਬਹਾਨੇ ਘੜ ਰਹੀ ਹੈ ਅਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

Foolkaਪੰਜਾਬ ਸਰਕਾਰ ਧਾਰਾ 161 ’ਤੇ ਰੋਕ ਦਾ ਬਹਾਨਾ ਬਣਾ ਕੇ ਇਸ ਮੁੱਦੇ ਤੋਂ ਆਪਣਾ ਪੱਲਾ ਝਾੜ ਰਹੀ ਹੈ ਜਦੋਂਕਿ ਇਸ ਨਾਲ ਇਨ੍ਹਾਂ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ’ਤੇ ਕੋਈ ਖ਼ਾਸ ਅਸਰ ਪੈਣਾ ਵਾਲਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਕਈ ਹਮਾਇਤੀ ਵੀ ਉਮਰ ਕੈਦ ਸਬੰਧੀ ਆਮ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਰਹੇ ਹਨ ਭਾਈ ਖ਼ਾਲਸਾ ਜਿਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਬੈਠੇ ਹਨ ਉਹ ਸਾਰੇ 20 ਸਾਲ ਤੋਂ ਉੱਪਰ ਸਜ਼ਾ ਭੁਗਤ ਚੁੱਕੇ ਹਨ।

ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੱਛਲੇ ਲੰਮੇ ਸਮੇਂ ਤੋਂ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸਾਂ ਦੀ ਪੈਰਵੀ ਕਰ ਰਹੇ ਪ੍ਰਸਿੱਧ ਵਕੀਲ਼ ਹਰਿੰਦਰ ਸਿੰਘ ਫੁਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਰਿਹਾਈ ਬਾਰੇ ਗੁਜਰਾਤ ਦੇ ਰਾਜਪਾਲ ਨੂੰ ਪੱਤਰ ਲਿਖਿਆ ਸੀ, ਜਿਸ ਦੇ ਜਬਾਬ ਵਿੱਚ ਰਾਜਪਾਲ ਗੁਜਰਾਤ ਵੱਲੌਂ ਉਨ੍ਹਾਂ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕਤਿਾ ਕਿ ਭਾਈ ਲਾਲ ਸਿੰਘ ਦੀ ਰਿਹਾਈ ਪੰਜਾਬ ਸਰਕਾਰ ਦੇ ਕਾਨੂੰਨੀ ਅਧਿਕਾਰ ਖੇਤਰ ‘ਚ ਆਉਦੀ ਹੈ।

ਐੇਡਵੋਕੇਟ ਫੁਲਕਾ ਨੇ ਕਿਹਾ ਕਿ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਪੰਜਾਬ ਸਰਕਾਰ ਫਿਰ ਇਸ ਬਾਰੇ ਕਿਉਂ ਨਹੀਂ ਕੋਈ ਕਾਰਵਾਈ ਕਰ ਰਹੀ। ਉਲਟਾ ਸਾਰੇ ਤੱਥ ਲੋਕਾਂ ਨੂੰ ਦੱਸਣ ਦੀ ਥਾਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰਨਾਂ ਰਾਜਾਂ ਨੂੰ ਪੱਤਰ ਲਿਖਣ ਦੀਆਂ ਖ਼ਬਰਾਂ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,