ਆਮ ਖਬਰਾਂ

ਸੁਖਬੀਰ ਬਾਦਲ ਦੀ ਗੱਡੀ ਘੇਰਨ ਦਾ ਮਾਮਲਾ: ਜੇਲ੍ਹ ‘ਚ ਬੰਦ ਸਿੱਖ ਕਾਰਕੁਨਾਂ ਦੀ ਜ਼ਮਾਨਤ ਅਪੀਲ ਫਿਰ ਰੱਦ

By ਸਿੱਖ ਸਿਆਸਤ ਬਿਊਰੋ

November 28, 2018

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤ ਗਏੇ ਛੇ ਸਿੱਖ ਕਾਰਕੁੰਨ, ਜੋ ਕਿ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਨ, ਦੀ ਜ਼ਮਾਨਤ ਦੀ ਅਪੀਲ ਨੂੰ ਅੱਜ ਫਿਰ ਸੰਗਰੂਰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਮੁਦਈ ਪੱਖ ਦੇ ਵਕੀਲ ਸੁਖਬੀਰ ਸਿੰਘ ਪੂਨੀਆਂ ਨੇ ਦੱਸਿਆ ਕਿ 4 ਅਕਤੂਬਰ ਨੂੰ ਜਦੋਂ ਸੁਖਬੀਰ ਸਿੰਘ ਬਾਦਲ ਦੀਆਂ ਗੱਡੀਆਂ ਦਾ ਕਾਫਲਾ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵੱਲ੍ਹ ਜਾ ਰਿਹਾ ਸੀ ਤਾਂ ਰਾਹ ਵਿਚ ਬਾਬਾ ਬਚਿੱਤਰ ਸਿੰਘ, ਅਮਰਜੀਤ ਸਿੰਘ ਸਮੇਤ 36-37 ਅਣਪਛਾਤੇ ਵਿਅਕਤੀਆਂ ਨੇ ਕਾਫ਼ਲੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਕਿਰਪਾਨਾਂ ਮਾਰੀਆਂ।

ਸਦਰ ਥਾਣਾ ਪੁਲਿਸ ਸੰਗਰੂਰ ਨੇ ਇਰਾਦਾ ਕਤਲ ਦੀ ਧਾਰਾ ਸਮੇਤ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਬਾਬਾ ਬਚਿੱਤਰ ਸਿੰਘ ਸਮੇਤ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ। ਬਾਅਦ ਵਿਚ ਪੁਲਿਸ ਨੇ ਦਰਜ ਮਾਮਲੇ ਵਿਚ ਇਰਾਦਾ ਕਤਲ ਦੀ ਧਾਰਾ ਹਟਾ ਦਿੱਤੀ ਸੀ।

ਹੁਣ ਬਚਾਅ ਪੱਖ ਵਾਲੇ ਗਿਰਫਤਾਰ ਵਿਅਕਤੀਆਂ ਦੀ ਜ਼ਮਾਨਤ ਦੀ ਅਪੀਲ ਨੂੰ ਜੱਜ ਕੁਲਭੂਸ਼ਨ ਕੁਮਾਰ ਦੀ ਅਦਾਲਤ ਵਲੋਂ ਰੱਦ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: