ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਬੈਂਸ ਭਰਾ ਹੁਣ ‘ਆਪ’ ਨਾਲ ਮਿਲ ਕੇ ਲੜਨਗੇ 2017 ਦੀਆਂ ਚੋਣਾਂ; ‘ਆਪ’ ਵਲੋਂ 5 ਸੀਟਾਂ ਦੇਣ ਦਾ ਐਲਾਨ

November 21, 2016 | By

ਚੰਡੀਗੜ੍ਹ: ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਆਪ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਆਮ ਆਦਮੀ ਪਾਰਟੀ ਨਾਲ ਮਿਲ ਕੇ 5 ਸੀਟਾਂ ‘ਤੇ ਚੋਣ ਲੜੇਗੀ। ਇਸ ਪ੍ਰੈੱਸ ਕਾਨਫ਼ਰੰਸ ‘ਚ ਦੋਵੇਂ ਬੈਂਸ ਭਰਾ ਮੌਜੂਦ ਹਨ।

ਬੈਂਸ ਭਰਾ 'ਆਪ' ਆਗੂਆਂ ਨਾਲ ਚੰਡੀਗੜ੍ਹ ਵਿਖੇ

ਬੈਂਸ ਭਰਾ ‘ਆਪ’ ਆਗੂਆਂ ਨਾਲ ਚੰਡੀਗੜ੍ਹ ਵਿਖੇ

ਲੁਧਿਆਣਾ ਤੋਂ ਅਜ਼ਾਦ ਵਿਧਾਇਕ ਬੈਂਸ ਭਰਾਵਾਂ ਨੇ ਨਵਜੋਤ ਸਿੱਧੂ ਦਾ ਸਾਥ ਛੱਡਦਿਆਂ ‘ਆਪ’ ਨਾਲ ਗਠਜੋੜ ਕਰ ਲਿਆ ਹੈ। 5 ਸੀਟਾਂ ਵਿਚੋਂ 2 ‘ਤੇ ਬੈਂਸ ਭਰਾ ਖੁਦ ਚੋਣ ਲੜਨਗੇ ਅਤੇ ਤਿੰਨ ਸੀਟਾਂ ‘ਤੇ ਉਨ੍ਹਾਂ ਦੇ ਹਮਾਇਤੀ ਚੋਣ ਲੜਨਗੇ। ਦੂਜੇ ਪਾਸੇ ਸਿਆਸੀ ਗਲਿਆਰਿਆਂ ‘ਚ ਸਿੱਧੂ ਅਤੇ ਪਰਗਟ ਸਿੰਘ ਦੇ ਕਾਂਗਰਸ ‘ਚ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,