
January 23, 2012 | By ਸਿੱਖ ਸਿਆਸਤ ਬਿਊਰੋ
ਬਾਪੂ ਕਸ਼ਮੀਰ ਸਿੰਘ ਜੀ ਪੰਜਵੜ ਦਾ ਅੰਤਿਮ ਸੰਸਕਾਰ ਅੱਜ ਪਿੰਡ ਪੰਜਵੜ ਵਿਖੇ ਸਿੱਖ ਮਰਿਆਦਾ ਅਨੁਸਾਰ ਕੀਤਾ ਗਿਆ
ਸ਼੍ਰੀ ਅੰਮ੍ਰਿਤਸਰ, ਪੰਜਾਬ (23 ਜਨਵਰੀ, 2012): ਖਾਲਿਸਤਾਨ ਕਮਾਂਡੋ ਫੋਰਸ ਦੇ ਰੂਪੋਸ਼ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਸ.ਕਸ਼ਮੀਰ ਸਿੰਘ ਦਾ ਸਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਆਗੂਆਂ ,ਪਤਵੰਤੇ ਸੱਜਣਾਂ ਤੇ ਸਿੱਖ ਸੰਗਤਾਂ ਨੇ ਹਾਜਿਰੀ ਭਰੀ। ਅੰਤਿਮ ਸੰਸਾਰ ਦੀਆਂ ਤਸਵੀਰਾਂ ਦਲ ਖਾਲਸਾ ਦੇ ਨੌਜਵਾਨ ਆਗੂ ਸਰਬਜੀਤ ਸਿੰਘ ਘੁਮਾਣ ਵੱਲੋਂ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਉੱਤੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਦਲ ਖਾਲਸਾ ਆਗੂ ਕੰਵਰਪਾਲ ਸਿੰਘ, ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਖਾਲੜਾ ਮਿਸ਼ਨ ਕਮੇਟੀ ਦੇ ਭਾਈ ਬਲਵਿੰਦਰ ਸਿੰਘ ਝਬਾਲ ਸਮੇਤ ਹੋਰ ਕਈਆਂ ਉੱਘੀਆਂ ਹਸਤੀਆਂ ਵੀ ਹਾਜ਼ਰ ਸਨ।
Related Topics: Bapu Kashmir Singh Panjwar, Khalistan