ਸਿੱਖ ਖਬਰਾਂ

ਬੇਅਦਬੀ ਮਾਮਲਿਆਂ ਦੇ ਦੋਸ਼ੀ ਮੁਕੱਦਮੇ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ

March 16, 2020 | By

ਚੰਡੀਗੜ੍ਹ: ਸਾਲ 2015 ਵਿੱਚ ਗੁਰੂਸਰ ਅਤੇ ਮੱਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਵਿੱਚ ਅਰਜੀ ਦਾਖਿਲ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਖਿਲਾਫ ਚੱਲ ਰਹੇ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਜਾਵੇ। 

ਖਬਰਖਾਨੇ ਦੇ ਕੁੱਝ ਹਿੱਸਿਆਂ ਵਿੱਚ ਨਸ਼ਰ ਹੋਈ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਦੋਸ਼ੀਆਂ ਵੱਲੋਂ ਲਗਾਈ ਗਈ ਅਰਜੀ 11 ਫਰਵਰੀ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 17 ਮਾਰਚ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। 

ਮੱਲਕੇ ਅਤੇ ਗੁਰੂਸਰ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਮਾਮਲੇ ਹਨ। 

ਗੁਰੂਸਰ ਵਿਖੇ 20 ਅਕਤੂਬਰ 2015 ਨੂੰ ਅਤੇ ਮੱਲਕੇ ਵਿਖੇ 4 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ।

ਗੁਰੂਸਰ ਘਟਨਾ ਨਾਲ ਸਬੰਧਤ ਮਾਮਲਾ ਰਾਮਪੁਰਾ ਫੂਲ ਦੀ ਇੱਕ ਅਦਾਲਤ ਵਿੱਚ ਚੱਲ ਰਿਹਾ ਹੈ ਜਦਕਿ ਮੱਲਕੇ ਵਿਖੇ ਹੋਈ ਬੇਅਦਬੀ ਦਾ ਮਾਮਲਾ ਮੋਗੇ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਮੱਲ ਕੇ ਬੇਅਦਬੀ ਘਟਨਾ ਦੇ ਮਾਮਲੇ ਦੀ ਸੁਣਵਾਈ 12 ਮਾਰਚ ਨੂੰ ਹੋਈ ਸੀ ਜਿਸ ਦਿਨ ਕੇ ਅਗਲੀ ਸੁਣਵਾਈ ਦੀ ਤਾਰੀਕ 19 ਮਾਰਚ ਮਿੱਥੀ ਗਈ।

ਜਿਕਰਯੋਗ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਡੇਰਾ ਸੌਦਾ ਸਿਰਸਾ ਨਾਲ ਸਬੰਧਤ ਵਿਅਕਤੀਆਂ ਦੇ ਹੱਥ ਹੋਣ ਦੀ ਗੱਲ ਸਾਹਮਣੇ ਆਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,