ਖਾਸ ਖਬਰਾਂ » ਸਿੱਖ ਖਬਰਾਂ

ਰੂਪਨਗਰ ਜ਼ਿਲ੍ਹੇ ਦੇ ਪਿੰਡ ਡੰਗੋਲੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

June 9, 2018 | By

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਖੇ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਸਿੱਖ ਸਿਆਸਤ ਵਲੋਂ ਪਿੰਡ ਡੰਗੋਲੀ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਤਾਂ ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ ਗੁਰੂ ਪਾਤਸ਼ਾਹ ਦਾ ਪ੍ਰਕਾਸ਼ ਕਰਕੇ ਨਿਤਨੇਮ ਤੋਂ ਬਾਅਦ ਜਦੋਂ ਗ੍ਰੰਥੀ ਸਿੰਘ ਚਲੇ ਗਏ ਤਾਂ ਕੁਝ ਸਮਾਂ ਬਾਅਦ ਕਰੀਬ 6 ਵਜੇ ਇਕ ਪਿੰਡ ਦੀ ਬੀਬੀ ਜਦੋਂ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਗਈ ਤਾਂ ਉਨ੍ਹਾਂ ਨੇ ਮਹਾਰਾਜ ਦੇ ਸਰੂਪਾਂ ਦੀ ਹੋਈ ਬੇਅਦਬੀ ਨੂੰ ਦੇਖਿਆ ਤੇ ਪਿੰਡ ਵਾਲਿਆਂ ਨੂੰ ਇਸ ਸਬੰਧੀ ਜਾਣੂ ਕਰਵਾਇਆ।

ਪਿੰਡ ਡੰਗੋਲੀ ਦਾ ਗੁਰਦੁਆਰਾ ਸਾਹਿਬ ਜਿੱਥੇ ਬੇਅਦਬੀ ਹੋਈ

ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੇ ਅੰਗ 654 ਤੋਂ ਅੰਗ 754 ਤਕ ਪਾੜ੍ਹ ਦਿੱਤੇ ਗਏ ਸਨ। ਇਸ ਸਬੰਧੀ ਜਾਣਕਾਰੀ ਮਿਲਣ ‘ਤੇ ਸਾਰਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਵਿਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਰਿੰਸਕ ਮਾਹਿਰਾਂ ਦੀ ਟੀਮ ਵਲੋਂ ਸਬੂਤ ਇਕੱਤਰ ਕੀਤੇ ਗਏ ਹਨ।

ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪਿੰਡ ਡੰਗੌਲੀ ਦੇ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਿਜਾਇਆ ਗਿਆ ਹੈ।

ਪਿੰਡ ਦੀ ਸੰਘਣੀ ਅਬਾਦੀ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਦਿਨ ਦੇ ਚਾਨਣ ਵਿਚ ਵਾਪਰੀ ਅਜਿਹੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਬਿਜਲੀ ਨਾ ਹੋਣ ਕਾਰਨ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਨਹੀਂ ਚੱਲ ਰਹੇ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,