ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਚਮਕੌਰ ਸਾਹਿਬ ਵਿਖੇ ਗੁਰੂ ਪਤਾਸ਼ਾਹ ਦੀ ਹਜ਼ੂਰੀ ਵਿੱਚ ਬਾਦਲਕਿਆਂ ਨੇਂ ਲਾਹੀਆਂ ਮਾਨ ਦਲ ਦੇ ਆਗੂਆਂ ਦੀਆਂ ਪੱਗਾਂ

December 23, 2015 | By

ਚਮਕੌਰ ਸਾਹਿਬ: ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਉਸ ਸਮੇਂ ਬੜੀ ਹੀ ਸ਼ਰਮਨਾਕ ਘਟਨਾ ਘਟੀ ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਕਾਲੀ ਦਲ (ਬਾਦਲ) ਦੇ ਆਗੂਆਂ ਵੱਲੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਅਤੇ ਇੰਦਰਜੀਤ ਸਿੰਘ ਸੋਢੀ ਦੀ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ। ਇਸ ਦੌਰਾਨ ਪੁਲਿਸ ਵੀ ਪੰਡਾਲ ਵਿੱਚ ਜੁੱਤੀਆਂ ਸਮੇਤ ਹੀ ਦਾਖਿਲ ਹੋ ਗਈ।ਇਸ ਘਟਨਾ ਨਾਲ ਸੰਗਤ ਦੇ ਮਨਾਂ ਨੂੰ ਭਾਰੀ ਸੱਟ ਵੱਜੀ।

ਮਾਨ ਦਲ ਦੇ ਆਗੂਆਂ ਦੀ ਕੁੱਟਮਾਰ ਕਰਦੇ ਹੋਏ ਬਾਦਲ ਦਲ ਦੇ ਆਗੂ

ਮਾਨ ਦਲ ਦੇ ਆਗੂਆਂ ਦੀ ਕੁੱਟਮਾਰ ਕਰਦੇ ਹੋਏ ਬਾਦਲ ਦਲ ਦੇ ਆਗੂ

ਜਿਕਰਯੋਗ ਹੈ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਚਲ ਰਹੇ ਸ਼ਹੀਦੀ ਸਮਾਗਮਾਂ ਦੋਰਾਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸਾਹਿਬ ਸਿੰਘ ਦੀਵਾਨ ਹਾਲ ਵਿੱਚ ਚੱਲ ਰਹੇ ਸਮਾਗਮ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਉਜਾਗਰ ਸਿੰਘ ਬਡਾਲੀ, ਬੀਬੀ ਸਤਵੰਤ ਕੌਰ ਸੰਧੂ ਅਤੇ ਬੀਬੀ ਜਗਮੀਤ ਕੌਰ ਸੰਧੂ ਹੋਰ ਅਕਾਲੀ ਆਗੂਆਂ ਸਮੇਤ ਸਟੇਜ ਤੇ ਬੈਠੇ ਸਨ। ਇਸ ਦੌਰਾਨ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਅਤੇ ਇੰਦਰਜੀਤ ਸਿੰਘ ਸੋਢੀ ਵੀ ਮੱਥਾ ਟੇਕਣ ਲਈ ਸੰਗਤ ਵਿੱਚ ਆਏ ਤੇ ਸੰਗਤ ਵਿੱਚ ਬੈਠ ਗਏ। ਪਰ ਅਕਾਲੀ ਆਗੂ ਉਨ੍ਹਾਂ ਨੂੰ ਪੰਡਾਲ ਤੋਂ ਬਾਹਰ ਜਾਣ ਲਈ ਕਹਿਣ ਲੱਗੇ, ਜਿਸ ਦਾ ਉਨ੍ਹਾਂ ਵਿਰੋਧ ਕੀਤਾ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਬੈਠੇ ਹਨ। ਪਰ ਅਕਾਲੀ ਆਗੂਆਂ ਵੱਲੋਂ ਇਨ੍ਹਾਂ ਦੋਵਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ ਜਿਸ ਦੌਰਾਨ ਪੱਗਾਂ ਵੀ ਲੱਥ ਗਈਆਂ।

ਸੋਸ਼ਲ ਮੀਡੀਆ ਤੇ ਕੱਲ੍ਹ ਦੀ ਘਟਨਾ ਦੀ ਜੋ ਵੀਡੀਓ ਵਾਇਰਲ ਹੋਈ ਹੈ ਉਸ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਹੋ ਰਹੀ ਮਾਰਕੁੱਟ ਵਿੱਚ ਸ਼ਾਮਿਲ ਸਨ। ਹਲਾਂਕਿ ਅਖਬਾਰਾਂ ਵਿੱਚ ਛਪੀਆਂ ਖਬਰਾਂ ਅਨੁਸਾਰ ਚੰਦੂਮਾਜਰਾ ਨੇ ਕਿਹਾ ਹੈ ਕਿ ਮਾਰਕੁਟ ਵਾਲੀ ਕੋਈ ਘਟਨਾ ਨਹੀ ਹੋਈ।

ਪੁਲਿਸ ਵੱਲੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,