ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਭਗਵੰਤ ਮਾਨ ਨੇ ਗੁਰਮੀਤ ਪਿੰਕੀ ਵੱਲੋਂ ਕੀਤੇ ਇੰਕਸਾਫ ਦਾ ਮਾਮਲਾ ਲੋਕ ਸਭਾ ਵਿੱਚ ਉਠਾਇਆ

December 8, 2015 | By

ਨਵੀਂ ਦਿੱਲੀ (7 ਦਸੰਬਰ, 2015): ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਭਗਵੰਤ ਮਾਨ ਨੇ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੋਂ ਪਰਦਾਫਾਸ਼  ਕੀਤੇ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ ‘ਤੇ ਵਿਚਾਰ ਕਰਨ ਲੋਕ ਸਭਾ ਵਿੱਚ ਕੰਮ ਰੋਕੂ ਮਤਾ ਪੇਸ਼ ਕੀਤਾ ਜਿਸਨੂੰ ਸਪੀਕਰ ਸੁਮੀਤਾ ਮਹਾਜਨ ਨੇ ਰੱਦ ਕਰ ਦਿੱਤਾ।

ਭਗਵੰਤ ਮਾਨ (ਫਾਈਲ ਫੋਟੋ)

ਭਗਵੰਤ ਮਾਨ (ਫਾਈਲ ਫੋਟੋ)

ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਇਹ ਮੁੱਦਾ 8 ਦਸੰਬਰ ਨੂੰ ਸਿਫਰ ਸਮੇਂ ਦੌਰਾਨ ਉਠਾਉਣਗੇ।

ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੱਤਰਕਾਰ ਕੰਵਰ ਸੰਧੂ ਵੱਲੋਂ ਕੀਤੀ ਇੰਟਰਵਿਓੂ ਵਿੱਚ ਪਿੰਕੀ ਨੇ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਅਤੇ ਪੁਲਿਸ ਹਿਰਾਸਤ ਵਿੱਚ ਮਾਰਨ ਵਾਲੇ ਉੱਚ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਨਸ਼ਰ ਕੀਤਾ ਹੈ।ਉਸਨੇ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ‘ਤੇ ਕੀਤੇ ਘੋਰ ਤਸ਼ੱਦਦ ਨੂੰ ਵੀ ਵਿਸਥਾਰ ਨਾਲ ਦੱਸਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,